Connect with us

ਪੰਜਾਬੀ

ਵਿਧਾਇਕ ਛੀਨਾ ਵਲੋਂ ਪੀ.ਪੀ.ਸੀ.ਬੀ. ਵਲੋਂ ਆਯੋਜਿਤ ”ਮਿਸ਼ਨ ਲਾਈਫ” ਪ੍ਰੋਗਰਾਮ ‘ਚ ਸ਼ਿਰਕਤ

Published

on

PPCB by MLA Chhina Participation in the "Mission Life" program organized by

ਲੁਧਿਆਣਾ :  ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਆਯੋਜਿਤ “ਮਿਸ਼ਨ ਲਾਈਫ਼” ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ ਜਿਸ ਵਿੱਚ ਹਲਕਾ ਦੱਖਣੀ ਦੇ ਉਦਯੋਗਪਤੀ ਵੀ ਮੌਜੂਦ ਸਨ|ਇਸ ਦੌਰਾਨ ਉਨ੍ਹਾਂ ਵਲੋਂ ਉਦਯੋਗਪਤੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਸਰਕਾਰ ਦੀਆਂ ਨਵੀਆਂ ਹਦਾਇਤਾਂ ਅਤੇ ਪਾਲਿਸੀ ਬਾਰੇ ਵੀ ਜਾਣੂੰ ਕਰਵਾਇਆ ਗਿਆ|

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ “ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਸਰਕਾਰੀ ਮੁਲਾਜ਼ਮਾਂ ਵਲੋਂ ਲੋਕਾਂ ਤੱਕ ਪਹੁੰਚ ਕੇ ਉਹਨਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਵਾਇਆ ਜਾ ਰਿਹਾ ਹੈ| ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਲੋਕਾਂ ਨਾਲ ਮੁਆਵਜੇ ਦੇ ਵਾਅਦੇ ਕੀਤੇ ਜਾਂਦੇ ਸਨ ਪਰ ਉਹਨਾਂ ਨੂੰ ਪੂਰੇ ਨਹੀਂ ਸੀ ਕੀਤਾ ਜਾਂਦਾ ਪਰ ਆਮ ਆਦਮੀ ਪਾਰਟੀ “ਜੋ ਕਹਿੰਦੇ ਹਾਂ ਉਹ ਕਰਦੇ ਹਾਂ” ਵਿਚ ਵਿਸ਼ਵਾਸ ਰੱਖਦੀ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਗਿਆਸਪੁਰਾ ਵਿਖੇ ਮੰਦਭਾਗੀ ਗੈਸ ਲੀਕ ਘਟਨਾ ਵਾਪਰਣ ਨਾਲ ਜਿਸ ਡਾਕਟਰ ਦੇ ਪੂਰੇ ਪਰਿਵਾਰ ਦੀ ਮੌਤ ਹੋ ਗਈ ਸੀ, ਦੇ ਵਾਰਸਾਂ ਨੂੰ ਮੁਆਵਜ਼ੇ ਵਜੋਂ ਪੰਜਾਬ ਸਰਕਾਰ ਵਲੋਂ 10 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ| ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਜੀਆਂ ਦਾ ਘਾਟਾ ਤਾ ਅੱਸੀ ਕਦੀ ਪੂਰਾ ਨਹੀਂ ਕਰ ਸਕਦੇ ਪਰ ਉਨ੍ਹਾਂ ਨੂੰ ਲੋੜ ਪੈਣ ਤੇ ਹਰ ਸੰਭਵ ਮਦਦ ਕਰਦੇ ਰਹਾਂਗੇ|

Facebook Comments

Trending