ਪੰਜਾਬੀ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਉਤਸਵ

Published

on

ਲੁਧਿਆਣਾ : ਦਸਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਉਤਸਵ ਪਿ੍ੰਸੀਪਲ ਡਾ: ਨਗਿੰਦਰ ਕੌਰ ਦੀ ਅਗਵਾਈ ਹੇਠ ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੂਮੈਨ, ਲੁਧਿਆਣਾ ਵਿਖੇ ਧਾਰਮਿਕ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ । ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੇ ਸਟਾਫ਼ ਮੈਂਬਰ ਅਤੇ ਵਿਦਿਆਰਥੀਆਂ ਵੱਲੋਂ ਸ੍ਰੀ ਅਖੰਡ ਪਾਠ ਦੇ ਭੋਗ ਪਾ ਕੇ ਕੀਤੀ ਗਈ।

ਪਾਠ ਦੇ ਭੋਗ ਉਪਰੰਤ ਸ਼ਬਦ ਕੀਰਤਨ ਕੀਤਾ ਗਿਆ ਜਿਸ ਨੇ ਸਮੁੱਚੀ ਸੰਗਤ ਵਿੱਚ ਨਾਮ ਰਸ ਦਾ ਰਸ ਭਰ ਦਿੱਤਾ। ਵਿਦਿਆਰਥੀਆਂ ਨੇ ਗੁਰੂਪੁਰਬ ਦੀ ਮਹਿਮਾ ਵਿੱਚ ਗੁਰਬਾਣੀ ਦੇ ਸ਼ਬਦ ਅਤੇ ਵਾਰਾਂ ਦਾ ਜਾਪ ਕੀਤਾ। ਸਮੂਹ ਵਿਦਿਆਰਥੀਆਂ, ਸਟਾਫ਼ ਮੈਂਬਰਾਂ ਅਤੇ ਸੰਗਤਾਂ ਲਈ ਲੰਗਰ ਵਰਤਾਇਆ ਗਿਆ। ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਪੂਰੀ ਤਨਦੇਹੀ ਨਾਲ ਸੇਵਾ ਨਿਭਾਈ।

Facebook Comments

Trending

Copyright © 2020 Ludhiana Live Media - All Rights Reserved.