ਪੰਜਾਬੀ

ਜੀ ਜੀ ਐਨ ਪਬਲਿਕ ਸਕੂਲ ‘ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਪ੍ਰਕਾਸ਼ ਉਤਸਵ

Published

on

ਲੁਧਿਆਣਾ : ਗੁਜਰਾਂਵਾਲਾ ਗੁਰੂ ਨਾਨਕ ਪਬਲਿਕ ਸਕੂਲ, ਰੋਜ਼ ਗਾਰਡਨ, ਲੁਧਿਆਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਰੱਬੀ ਸਮਾਗਮਾਂ ਦੀ ਸ਼ੁਰੂਆਤ ਸਾਹਿਜ ਪਾਠ ਦੇ ਭੋਗ ਨਾਲ ਹੋਈ। ਵਿਦਿਆਰਥੀਆਂ ਨੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸਲੋਕਾਂ ਦਾ ਉਚਾਰਨ ਸੁਰੀਲੇ ਢੰਗ ਨਾਲ ਕੀਤਾ । ਵਿਦਿਆਰਥੀਆਂ ਨੇ ਰੂਹ ਨੂੰ ਸਕੂਨ ਦੇਣ ਵਾਲੇ ਕੀਰਤਨ ਦੀ ਪੇਸ਼ਕਾਰੀ ਕੀਤੀ ਜਿਸ ਨੇ ਪਵਿੱਤਰ ਸੰਗਤ ਨੂੰ ਬ੍ਰਹਮ ਮਾਹੌਲ ਵਿੱਚ ਲੀਨ ਕਰ ਦਿੱਤਾ।

ਇਸ ਪਾਵਨ ਮੌਕੇ ਵਿਦਿਆਰਥੀਆਂ ਨੇ ਭਾਸ਼ਣ ਦਿੱਤੇ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਦਾ ਗੁਣਗਾਨ ਕਰਦਿਆਂ ਕਵਿਤਾਵਾਂ ਸੁਣਾਈਆਂ। ਡਾ. ਐਸ. ਪੀ. ਸਿੰਘ, ਪ੍ਰਧਾਨ ਗੁਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਬੋਲਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਕੀਮਤੀ ਸਿੱਖਿਆਵਾਂ ਨੂੰ ਅਪਣਾਉਣਾ ਚਾਹੀਦਾ ਹੈ ਮੁੱਖ ਤੌਰ ‘ਤੇ ਕਿਰਤ ਕਰੋ, ਨਾਮ ਜਪੋ , ਜਿਵੇਂ ਕਿ ਗੁਰੂ ਨਾਨਕ ਦੇਵ ਜੀ ਨੇ ਆਪਣੇ ਰੋਜ਼ਾਨਾ ਦੇ ਕੰਮਾਂ ਵਿੱਚ ਪ੍ਰਚਾਰਿਆ ਹੈ ਤਾਂ ਜੋ ਸਾਡੇ ਜੀਵਨ ਨੂੰ ਉੱਤਮ ਬਣਾਇਆ ਜਾ ਸਕੇ।

ਡਾ ਅਰਵਿੰਦਰ ਸਿੰਘ ਭੱਲਾ ਪਿ੍ਰੰਸੀਪਲ ਜੀਜੀਐਨ ਖਾਲਸਾ ਕਾਲਜ ਨੇ ਪਵਿੱਤਰ ਸੰਗਤ ਨੂੰ ਸੰਬੋਧਨ ਕੀਤਾ ਅਤੇ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਅਮੀਰ ਸਿਧਾਂਤਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨ ਲਈ ਸੇਧ ਦਿੱਤੀ। ਪ੍ਰਿੰਸੀਪਲ ਗੁਨਮੀਤ ਕੌਰ ਨੇ ਇਸ ਸ਼ੁਭ ਮੌਕੇ ‘ਤੇ ਸਾਰਿਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ, ਸਰਬ-ਵਿਆਪੀ ਸ਼ਾਂਤੀ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ, ਜੋ ਇਸ ਸੰਸਾਰ ਨੂੰ ਰਹਿਣ ਲਈ ਇੱਕ ਬਿਹਤਰ ਸਥਾਨ ਬਣਾਉਣ ਲਈ ਸਮੇਂ ਦੀ ਲੋੜ ਹੈ।

Facebook Comments

Trending

Copyright © 2020 Ludhiana Live Media - All Rights Reserved.