Connect with us

ਲੁਧਿਆਣਾ ਨਿਊਜ਼

ਸ਼ਿਮਲਾਪੁਰੀ ਇਲਾਕੇ ਚ ਸ਼ੱਕੀ ਹਾਲਾਤਾਂ ਵਿੱਚ ਗਰਭਵਤੀ ਔਰਤ ਦੀ ਮੌਤ

Published

on

ਲੁਧਿਆਣਾ – ਸ਼ਿਮਲਾਪੁਰੀ ਦੇ ਨੇੜੇ ਕੁਆਲਿਟੀ ਚੌਕ ਵਿੱਚ ਰਹਿਣ ਵਾਲੀ ਇਕ ਗਰਭਵਤੀ ਔਰਤ ਦੀ ਐਤਵਾਰ ਨੂੰ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ, ਔਰਤ ਦੇ ਪਰਿਵਾਰ ਨੇ ਸਹੁਰਿਆਂ ਤੇ ਦੋਸ਼ ਲਗਾਏ ਅਤੇ ਉਨ੍ਹਾਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ, ਜਦੋਂਕਿ ਸਹੁਰਿਆਂ ਨੇ ਆਪਣੇ ਤੇ ਲੱਗੇ ਸਾਰੇ ਦੋਸ਼ਾਂ ਨੂੰ ਨਾਕਾਰ ਦਿੱਤਾ। ਸੂਚਨਾ ਮਿਲਦੇ ਹੀ ਥਾਣਾ ਸ਼ਿਮਲਾਪੁਰੀ ਦੀ ਪੁਲਸ ਮੌਕੇ ਤੇ ਪੁੱਜ ਗਈ। ਪੁਲਸ ਨੇ ਕਾਰਵਾਈ ਕਰਦੇ ਹੋਏ ਔਰਤ ਦੀ ਲਾਸ਼ ਕਬਜ਼ੇ ਵਿੱਚ ਲੈ ਲਈ ਹੈ। ਮ੍ਰਿਤਕਾ ਦੀ ਪਛਾਣ ਪਲਕ ਵਜੋਂ ਹੋਈ ਹੈ। ਪੁਲਸ ਵਲੋਂ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸੋਮਵਾਰ ਨੂੰ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਪੋਸਟਮਾਰਟਮ ਦੀ ਰਿਪੋਰਟ ਤੇ ਜਾਂਚ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਹਾਲ ਦੀ ਘੜੀ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਭੇਜ ਦਿੱਤੀ ਹੈ। ਕੇਸ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।

Facebook Comments

Trending