ਪੰਜਾਬੀ

ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਬਰਸੀ ਸਮਾਗਮਾਂ ਦੀਆਂ ਤਿਆਰੀਆਂ ਜ਼ੋਰਾਂ ‘ਤੇ

Published

on

ਥਰੀਕੇ / ਲੁਧਿਆਣਾ : ਗੁਰੂ ਨਾਨਕ ਦਰਬਾਰ ਝਾਂਡੇ ਦੇ ਮੁਖੀ ਸੰਤ ਰਾਮਪਾਲ ਸਿੰਘ ਦੇ ਪਿਤਾ ਬਾਬਾ ਗੁਲਜ਼ਾਰ ਸਿੰਘ ਦੀ 20ਵੀਂ ਬਰਸ਼ੀ 5 ਦਸੰਬਰ ਐਤਵਾਰ ਨੂੰ ਬੜੀ ਹੀ ਸ਼ਰਧਾ ਤੇ ਧੂਮਧਾਮ ਨਾਲ ਮਨਾਈ ਜਾ ਰਹੀ ਹੈ, ਜਿਸ ਨੂੰ ਲੈ ਕੇ ਤਿਆਰੀਆਂ ਪੂਰੇ ਜ਼ੋਰਾਂ ‘ਤੇ ਹਨ।

ਇਸ ਸੰਬੰਧੀ ਭਾਈ ਸੁਖਦੇਵ ਸਿੰਘ ਨੇ ਦੱਸਿਆ ਕਿ 3 ਦਸੰਬਰ ਸ਼ੁੱਕਰਵਾਰ ਨੂੰ ਸਵੇਰੇ 8 ਵਜੇ 13 ਅਖੰਡ ਪਾਠ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 5 ਦਸੰਬਰ ਐਤਵਾਰ ਨੂੰ ਸਵੇਰੇ 7 ਵਜੇ ਪਾਉਣ ਉਪਰੰਤ ਸੰਤ ਰਾਮਪਾਲ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼ਬਦ ਦੀ ਵਿਆਖਿਆ ਕਰਨਗੇ। ਪੰਥ ਪ੍ਰਸਿੱਧ ਕਵੀਸ਼ਰੀ ਜੱਥੇ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।

ਇਸ ਮੌਕੇ ਭਾਈ ਅਜਾਇਬ ਸਿੰਘ, ਨਵਜੋਤ ਸਿੰਘ, ਪਰਮਜੋਤ ਸਿੰਘ, ਗੁਰਪ੍ਰੀਤ ਸਿੰਘ ਪੈਕ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਤਜਿੰਦਰ ਸਿੰਘ, ਹਰਮਨ ਸਿੰਘ, ਲਖਵੀਰ ਸਿੰਘ, ਹਰਦੀਪ ਸਿੰਘ ਗਰੇਵਾਲ, ਪ੍ਰਧਾਨ ਬੀਬੀ ਰਾਣੀ ਕੌਰ, ਬੀਬੀ ਮਨਜੀਤ ਕੌਰ, ਚਰਨਜੀਤ ਕੌਰ, ਪਰਮਜੀਤ ਕੌਰ, ਸਵਰਨਜੀਤ ਕੌਰ, ਰਾਜ ਲਲਤੋਂ, ਸੁਰਿੰਦਰ ਕੌਰ, ਨਿਰਮਲ ਕੌਰ ਆਦਿ ਵੀ ਤਿਆਰੀਆਂ ਕਰਨ ਵਾਲੇ ਸੇਵਾਦਾਰਾਂ ਵਿਚ ਸ਼ਾਮਿਲ ਸਨ।

Facebook Comments

Trending

Copyright © 2020 Ludhiana Live Media - All Rights Reserved.