ਚੰਡੀਗੜ੍ਹ : ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸਿਆਸੀ ਪਾਰਟੀਆਂ ਨੇ ਆਪਣੇ ਪੱਧਰ ‘ਤੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਨੇ ਇਨ੍ਹਾਂ ਚੋਣਾਂ ਲਈ ਇੰਚਾਰਜ ਤੇ ਸਹਿ-ਇੰਚਾਰਜ ਨਿਯੁਕਤ ਕੀਤੇ ਹਨ।
ਭਾਜਪਾ ਵੱਲੋਂ 36 ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਸੂਚੀ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਜਾਰੀ ਕੀਤੀ ਹੈ। ਇਸ ਵਿੱਚ ਜਲੰਧਰ ਦੇ ਇੰਚਾਰਜ ਦੀ ਕਮਾਨ ਮਨੋਰੰਜਨ ਕਾਲੀਆ ਅਤੇ ਅਸ਼ਵਨੀ ਸ਼ਰਮਾ ਨੂੰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸਹਿ ਇੰਚਾਰਜ ਦੀ ਜ਼ਿੰਮੇਵਾਰੀ ਕੇ.ਡੀ. ਭੰਡਾਰੀ ਨੂੰ ਦਿੱਤਾ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਤਹਿਤ ਦਸੰਬਰ ਦੇ ਅੰਤ ਤੱਕ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਹੋਣੀਆਂ ਹਨ, ਜਿਨ੍ਹਾਂ ਦੀਆਂ ਤਰੀਕਾਂ ਦਾ ਐਲਾਨ ਕਿਸੇ ਸਮੇਂ ਵੀ ਹੋ ਸਕਦਾ ਹੈ।
