ਪੰਜਾਬ ਨਿਊਜ਼

ਸੰਤ ਬਾਬਾ ਸੁੱਚਾ ਸਿੰਘ ਦੀ 20ਵੀਂ ਬਰਸੀ ਸਮਾਗਮਾਂ ਦੀਆਂ ਤਿਆਰੀਆਂ ਸ਼ੁਰੂ –ਸੰਤ ਬਾਬਾ ਅਮੀਰ ਸਿੰਘ

Published

on

ਲੁਧਿਆਣਾ : ਸਿੱਖ ਪੰਥ ਦੀ ਮਹਾਨ ਸ਼ਖ਼ਸੀਅਤ ਤੇ ਜਵੱਦੀ ਟਕਸਾਲ ਦੇ ਬਾਨੀ ਗੁਰਪੁਰਵਾਸੀ ਸੰਤ ਬਾਬਾ ਸੁੱਚਾ ਸਿੰਘ ਦੀ 20ਵੀਂ ਬਰਸੀ ਸਮਾਗਮ 15 ਤੋਂ 27 ਅਗਸਤ ਤੱਕ ਉਨ੍ਹਾਂ ਦੇ ਵਰੋਸਾਏ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੀ ਦੇਖ ਰੇਖ ਹੇਠ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਈ ਜਾ ਰਹੀ ਹੈ।

ਬਰਸੀ ਸਮਾਗਮਾਂ ਸੰਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਅਮੀਰ ਸਿੰਘਨੇ ਦੱਸਿਆ ਕਿ 15 ਤੋਂ 23 ਅਗਸਤ ਤੱਕ ਰੋਜ਼ਾਨਾ ਰਾਤ 8 ਵਜੇ ਤੋ 9 ਵਜੇ ਤੱਕ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ ਹੋਣਗੇ ਅਤੇ 24 ਅਗਸਤ ਨੂੰ ਸ਼ਾਮ 6 ਤੋ 7 ਵਜੇ ਤੱਕ ਲੜੀਵਾਰ ਗੁਰ ਇਤਿਹਾਸ ਕਥਾ ਉਪਰੰਤ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਜਾਵੇਗਾ, ਜਿਸ ਵਿਚ ਗੁਰ ਸ਼ਬਦ ਸੰਗੀਤ ਅਕੈਡਮੀ ਜਵੱਦੀ ਟਕਸਾਲ ਤੋਂ ਸਿਖਲਾਈ ਪ੍ਰਾਪਤ ਵਿਦਿਆਰਥੀਆਂ ਦੇ ਕੀਰਤਨੀ ਜੱਥੇ ਨਿਰਧਾਰਿਤ ਰਾਗਾਂ ਵਿਚ ਗੁਰਬਾਣੀ ਦਾ ਆਨੰਦਮਈ ਕੀਰਤਨ ਕਰਨਗੇ।

25 ਅਗਸਤ ਨੂੰ ਸਵੇਰੇ ਸ਼੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ ਅਤੇ ਬਾਅਦ ਦੁਪਹਿਰ ਸੰਗਤੀ ਰੂਪ ਵਿਚ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਤੇ ਕੀਰਤਨ ਹੋਵੇਗਾ ਅਤੇ ਰਾਤ ਨੂੰ ਗੁਰਮਤਿ ਰਾਗੀ ਸਭਾ ਲੁਧਿਆਣਾ ਵਲੋਂ ਵਿਸ਼ੇਸ਼ ਕੀਰਤਨ ਦਰਬਾਰ ਆਯੋਜਿਤ ਕੀਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ 26 ਅਗਸਤ ਨੂੰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਲੁਧਿਆਣਾ ਸ਼ਹਿਰ ਦੀਆਂ ਸਮੂਹ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦੀਆਂ ਬੀਬੀਆਂ ਦਾ ਗੁਰਮਤਿ ਸਮਾਗਮ ਹੋਵੇਗਾ ਤੇ ਉਪਰੰਤ ਸ਼ਾਮ 7 ਵਜੇ ਤੋਂ ਰਾਤ10 ਵਜੇ ਤੱਕ ਗੁਰਮਤਿ ਸਮਾਗਮ ਹੋਵੇਗਾ।

27 ਅਗਸਤ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ 100 ਤੰਤੀ ਸਾਜਾਂ ਨਾਲ ਗੁਰਬਾਣੀ ਦਾ ਇਲਾਹੀ ਕੀਰਤਨ ਕੀਤਾ ਜਾਵੇਗਾ, ਜਿਸ ਉਪਰੰਤ ਸ਼ਾਮ ਗੁਰਮਤਿ ਤੇ ਸੰਤ ਸਮਾਗਮ ਕਰਵਾਏ ਜਾਣਗੇ, ਜਿਨ੍ਹਾਂ ਵਿਚ ਸਿੱਖ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਸਿੰਘ ਸਾਹਿਬਾਨ, ਸੰਤ ਮਹਾਂਪੁਰਖ ਅਤੇ ਗੁਰ ਘਰ ਦੇ ਮਹਾਨ ਕੀਰਤਨੀਏ ਤੇ ਢਾਡੀ ਜੱਥੇ ਸੰਗਤਾਂ ਨੂੰ ਗੁਰੂ ਜੱਸ ਸਰਵਨ ਕਰਵਾਉਣਗੇ ਅਤੇ ਸ਼ਾਮ ਨੂੰ ਵਿਸ਼ੇਸ਼ ਰਾਗ ਦਰਬਾਰ ਸਜਾਇਆ ਜਾਵੇਗਾ।

Facebook Comments

Trending

Copyright © 2020 Ludhiana Live Media - All Rights Reserved.