Connect with us

ਪੰਜਾਬ ਨਿਊਜ਼

ਪੰਜਾਬ ਸਰਕਾਰ ਨੇ 962 ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਤੋਂ ਰੁਜ਼ਗਾਰ ਖੋਹਣ ਦੀ ਕੀਤੀ ਤਿਆਰੀ : ਡਾ . ਰਾਵਿੰਦਰ

Published

on

Preparing to lose employment from guest faculty assistant professors

ਗੁਰਦਾਸਪੁਰ : ਪੰਜਾਬ ਸਰਕਾਰ ਵਿਰੁੱਧ ਅੱਜ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ .ਰਵਿੰਦਰ ਸਿੰਘ ਦੀ ਅਗਵਾਈ ਹੇਠ ਕਾਲਜਾਂ ਮੂਹਰੇ ਰੋਸ ਪ੍ਰਦਰਸ਼ਨ ਕੀਤੇ। ਉਹਨਾਂ ਨੇ ਕਿਹਾ ਕਿ ਸੂਬੇ ਦੇ 49 ਸਰਕਾਰੀ ਕਾਲਜਾਂ ਨੂੰ 18-20 ਸਾਲਾਂ ਤੋਂ ਚਲਾ ਰਹੀ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੇ ਰੁਜ਼ਗਾਰ ਨੂੰ ਖੋਹਣ ਲਈ ਪੰਜਾਬ ਸਰਕਾਰ ਪੱਬਾਂ ਭਾਰ ਹੋਈ ਫਿਰਦੀ ਹੈ ।

ਇਕ ਪਾਸੇ ਘਰ – ਘਰ ਰੁਜ਼ਗਾਰ ਦੇਣ ਦਾ ਨਾਅਰਾ ਲਗਾ ਕੇ ਨੌਜਵਾਨਾਂ ਨੂੰ ਰੋਜ਼ਗਾਰ ਮੇਲਿਆਂ ਵਿਚ ਧੱਕੇ ਖਾਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ ਅਤੇ ਦੂਜੇ ਪਾਸੇ ਜਿਹੜੇ ਨੌਜਵਾਨ ਮੁਲਾਜ਼ਮ ਸਰਕਾਰੀ ਕਾਲਜਾਂ ਵਿੱਚ ਨਿਗੂਣੀਆ ਤਨਖਾਹਾਂ ਤੇ ਕੰਮ ਕਰਕੇ ਸਰਕਾਰੀ ਕਾਲਜਾਂ ਨੂੰ ਸਾਭੀ ਬੈਠੇ ਸਨ, ਉਹਨਾਂ ਨੂੰ ਵੀ ਰੁਜ਼ਗਾਰ ਤੋਂ ਵਾਝਾਂ ਕੀਤਾ ਜਾ ਰਿਹਾ ਹੈ।

ਸਰਕਾਰੀ ਕਾਲਜਾਂ ਵਿਚ ਨਵੀਆਂ ਅਸਾਮੀਆਂ ਭਰਨ ਦਾ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਡਾ .ਰਾਵਿੰਦਰ ਸਿੰਘ ਨੇ ਹੋਰ ਕਿਹਾ ਕਿ ਪੰਜਾਬ ਦੇ ਸਰਕਾਰੀ ਕਾਲਜਾਂ ਵਿਚ 1873 ਅਸਾਮੀਆਂ ਹਨ ਜਿਨ੍ਹਾਂ ਵਿਚੋਂ 962 ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਕੰਮ ਕਰ ਰਹੇ ਹਨ ਜਦਕਿ 500 ਦੇ ਕਰੀਬ ਮੰਨਜੂਰ ਸ਼ੁਦਾ ਅਸਾਮੀਆਂ ਖਾਲੀ ਪਈਆਂ ਹਨ ਅਤੇ ਨਵੇਂ ਖੋਲੇ ਸਰਕਾਰੀ ਕਾਲਜਾਂ ਵਿਚ ਵੀ 160 ਅਸਾਮੀਆਂ ਖਾਲੀ ਹਨ ।

ਉਹਨਾਂ ਦੱਸਿਆ ਕਿ ਪਿਛਲੇ 15 ਸਾਲਾਂ ਤੋਂ ਸਰਕਾਰ ਨੇ ਬੱਚਿਆਂ ਅਤੇ ਉਹਨਾਂ ਦੇ ਮਾਪਿਆ ਤੋਂ ਪੀ.ਟੀ.ਏ ਫੰਡ ਉਗਰਾਹ ਕੇ ਸਰਕਾਰੀ ਕਾਲਜਾਂ ਚ ਕੰਮ ਕਰਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੂੰ ਤਨਖਾਹ ਦਿੱਤੀ ਹੈ ਜਿਸ ਨਾਲ ਬਹੁਤ ਸਾਰੇ ਗਰੀਬ ਵਿਦਿਆਰਥੀ ਪੀ.ਟੀ.ਏ ਫੰਡਾਂ ਦਾ ਬੋਝ ਨਾ ਝੱਲਣ ਕਰਕੇ ਉੱਚ ਸਿੱਖਿਆ ਪ੍ਰਾਪਤ ਕਰਨ ਤੋਂ ਵਾਂਝੇ ਰਹਿ ਗਏ । ਇਹਨਾ ਨਵੀਆਂ ਅਸਾਮੀਆਂ ਦੇ ਖਿਲਾਫ ਸੂਬੇ ਦੇ ਸਾਰੇ ਸਰਕਾਰੀ ਕਾਲਜਾਂ ਦੇ ਕੰਮ ਕਾਰ ਠੱਪ ਕਰਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤੇ ।

Facebook Comments

Trending