Connect with us

ਪੰਜਾਬੀ

ਗੁਰਮਤਿ ਸੰਗੀਤ’ ਦੇ ਮਹਾਨ ਵਿਦਵਾਨ ਪ੍ਰੋ: ਕਰਤਾਰ ਸਿੰਘ ਨੂੰ ਭਾਰਤ ਸਰਕਾਰ ਵੱਲੋਂ ਪ੍ਰਦਾਨ ਪਦਮ ਸ੍ਰੀ ਪੁਰਸਕਾਰ ਭੇਂਟ

Published

on

Presentation of Padma Shri Award by the Government of India to Prof. Kartar Singh, the great scholar of Gurmat Sangeet.

ਲੁਧਿਆਣਾ : ਗੁਰਮਤਿ ਸੰਗੀਤ ਮਾਰਤੰਡ ਪ੍ਰੋ: ਕਰਤਾਰ ਸਿੰਘ, ਜੋ ਡੀ.ਐਮ.ਸੀ. ਹੀਰੋ ਹਾਰਟ ਲੁਧਿਆਣਾ ਦੇ ਆਈ.ਸੀ.ਯੂ. ‘ਚ ਜ਼ੇਰੇ ਇਲਾਜ਼ ਹਨ, ਨੂੰ ਭਾਰਤ ਦੇ ਰਾਸ਼ਟਰਪਤੀ ਦੀ ਤਰਫੋਂ, ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਹਸਪਤਾਲ ਪੁੱਜ ਕੇ ਪਦਮ ਸ਼੍ਰੀ ਪੁਰਸਕਾਰ ਸਪੁਰਦ ਕੀਤਾ। ਪ੍ਰੋਫੈਸਰ ਕਰਤਾਰ ਸਿੰਘ ਨੂੰ ਕਲਾ ਦੇ ਖੇਤਰ ਵਿੱਚ ਉਨ੍ਹਾ ਦੇ ਵਡਮੁੱਲੇ ਯੋਗਦਾਨ ਲਈ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਹੈ।

ਸਿਹਤ ਸਮੱਸਿਆ ਦੇ ਚੱਲਦੇ ਉਹ ਰਾਸ਼ਟਰਪਤੀ ਭਵਨ ਵਾਲੇ ਸਮਾਗਮ ਵਿੱਚ ਸ਼ਾਮਲ ਨਹੀਂ ਸਨ ਹੋ ਸਕੇ। ਭਾਰਤ ਸਰਕਾਰ ਵੱਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਰਾਹੀਂ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਨੂੰ ਪਦਮ ਸ੍ਰੀ ਸਨਮਾਨ ਸਪੁਰਦ ਕੀਤਾ ਜੋ ਕਿ ਇਸ ਵੇਲੇ ਹੀਰੋ ਡੀ.ਐਮ.ਸੀ. ਹਾਰਟ ਇੰਸਟੀਚਿਊਟ ਦੇ ਆਈ.ਸੀ.ਯੂ. ਵਿੱਚ ਜ਼ੇਰੇ ਇਲਾਜ਼ ਹਨ।

ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਇਸ ਸਨਮਾਨ ਲਈ ਪ੍ਰੋ: ਕਰਤਾਰ ਸਿੰਘ ਜੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ੇਸ਼ ਤੌਰ ‘ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰੋ: ਕਰਤਾਰ ਸਿੰਘ ਨੂੰ ਉਨ੍ਹਾਂ ਦੇ ਗੁਰਬਾਣੀ ਸੰਗੀਤ ਬਾਰੇ ਸਿਧਾਂਤਕ ਪੁਸਤਕਾਂ ਲਿਖਣ, ਗੁਰਬਾਣੀ ਦਾ ਰਾਗਾਂ ਮੁਤਾਬਕ ਗਾਇਨ ਅਤੇ ਸਿਖਲਾਈ ਦੇ ਖੇਤਰ ਵਿੱਚ ਬਹੁਤ ਵੱਜਾ ਯੋਗਦਾਨ ਹੈ। ਭਾਵੇਂ ਉਨ੍ਹਾਂ ਦੇ ਯੋਗਦਾਨ ਲਈ ਉਨ੍ਹਾਂ ਨੂੰ ਪਹਿਲਾਂ ਵੀ ਵੱਖ-ਵੱਖ ਉੱਚ ਪੱਧਰੀ ਸਨਮਾਨਾਂ ਨਾਲ ਨਵਾਜਿਆ ਗਿਆ ਹੈ,ਪਰ ਪਦਮ ਸ਼੍ਰੀ ਸਨਮਾਨ ਸਰਵੋਤਮ ਹੈ। ਪ੍ਰੋਃ ਕਰਤਾਰ ਸਿੰਘ 13 ਸਾਲ ਦੀ ਉਮਰ ਤੋਂ ਸੰਗੀਤ ਅਭਿਆਸ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਪ੍ਰਸਿੱਧ ਸ਼ਾਸਤਰੀ ਸੰਗੀਤ ਦੇ ਰੂਪ ‘ਤੰਤੀ ਸਾਜ਼’ ਵਿੱਚ ਮੁਹਾਰਤ ਹਾਸਲ ਹੈ।

ਉਨ੍ਹਾਂ ਦੀਆਂ ਸੇਵਾਵਾਂ ਨੂੰ ਮਾਣ ਦੇਣ ‘ਤੇ ਸਰਕਾਰ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਡਿਪਟੀ ਕਮਿਸ਼ਨਰ ਦਾ ਵੀ ਉਨ੍ਹਾਂ ਨੂੰ ਨਿੱਜੀ ਤੌਰ ‘ਤੇ ਪਹੁੰਚ ਕੇ ਭਾਰਤ ਸਰਕਾਰ ਵੱਲੋਂ ਪਦਮ ਸ਼੍ਰੀ ਪ੍ਰਦਾਨ ਕਰਨ ਲਈ ਵਿਸ਼ੇਸ਼ ਸ਼ੁ਼ਕਾਰਾਨਾ ਕੀਤਾ। ਇਸ ਤੋਂ ਪਹਿਲਾਂ ਭਾਰਤ ਸਰਕਾਰ ਨੇ ਉਨ੍ਹਾਂ ਨੂੰ ਸੰਗੀਤ ਨਾਟਕ ਅਕਾਦਮੀ ਪੁਰਸਕਾਰ ਅਤੇ ਸੰਗੀਤ ਲਈ ਟੈਗੋਰ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਸੀ।

ਉਨ੍ਹਾਂ ਨੂੰ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਦਾ ਸ਼੍ਰੋਮਣੀ ਰਾਗੀ ਐਵਾਰਡ ਅਤੇ ਪੰਜਾਬੀ ਯੂਨੀਵਰਸਿਟੀ ਦੀ ਗੁਰਮਤਿ ਸੰਗੀਤ ਸੀਨੀਅਰ ਫੈਲੋਸ਼ਿਪ ਅਵਾਰਡ ਹਾਸਲ ਕਰਨ ਦਾ ਵੀ ਮਾਣ ਪ੍ਰਾਪਤ ਹੈ। ਉਨ੍ਹਾਂ ਨੂੰ 9 ਅਕਤੂਬਰ, 2011 ਨੂੰ ਲੰਡਨ (ਯੂ.ਕੇ.) ਵਿੱਚ ਸਿੱਖ ਲਾਈਫਟਾਈਮ ਅਚੀਵਮੈਂਟ ਅਵਾਰਡ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ, ਅਤੇ ਯੂਨਾਈਟਿਡ ਕਿੰਗਡਮ ਵਿੱਚ ਸਿੱਖ ਡਾਇਰੈਕਟਰੀ ਦੁਆਰਾ ਚੋਟੀ ਦੇ 100 ਗਲੋਬਲ ਸਿੱਖਾਂ ਵਿੱਚ ਵੀ ਨਾਮਜ਼ਦ ਕੀਤਾ ਗਿਆ ਸੀ।

Facebook Comments

Trending