Connect with us

ਪੰਜਾਬੀ

ਹਰੇਕ ਰਾਜਸੀ ਸਰਗਰਮੀ ਲਈ ਲੈਣੀ ਪਾਵੇਗੀ ਅਗਾਊਂ ਪ੍ਰਵਾਨਗੀ : ਵਰਿੰਦਰ ਕੁਮਾਰ ਸ਼ਰਮਾ

Published

on

Prior approval is required for every political activity: Virender Kumar Sharma
ਲੁਧਿਆਣਾ :  ਭਾਰਤੀ ਚੋਣ ਕਮਿਸ਼ਨ ਵੱਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2022 ਦੌਰਾਨ ਚੋਣ ਲੜ੍ਹਨ ਵਾਲੇ ਉਮੀਦਵਾਰਾਂ ਦੇ ਚੋਣ ਖਰਚਿਆਂ ਉੱਤੇ ਤਿੱਖੀ ਨਜ਼ਰ ਰੱਖੀ ਜਾਵੇਗੀ। ਇੱਕ ਉਮੀਦਵਾਰ ਆਪਣੀ ਚੋਣ ਮੁਹਿੰਮ ਉੱਤੇ ਵੱਧ ਤੋਂ ਵੱਧ 40 ਲੱਖ ਰੁਪਏ ਹੀ ਖਰਚ ਕਰ ਸਕੇਗਾ।
ਸ਼੍ਰੀ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਵਿੱਚ ਉਮੀਦਵਾਰਾਂ ਵੱਲੋਂ ਕੀਤੇ ਜਾਂਦੇ ਬੇਹਤਾਸ਼ਾ ਖਰਚੇ ਨੂੰ ਘੱਟ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਮੀਦਵਾਰ ਰੈਲੀਆਂ, ਪ੍ਰਚਾਰ ਸਮੱਗਰੀ, ਇਸ਼ਤਿਹਾਰਬਾਜ਼ੀ, ਗੱਡੀਆਂ ਅਤੇ ਚੋਣਾਂ ਲਈ ਜ਼ਰੂਰੀ ਹੋਰ ਫੁਟਕਲ ਕੰਮਾਂ ਉੱਤੇ ਹੀ ਖਰਚ ਸਕਣਗੇ। ਇਸ ਲਈ ਉਨ੍ਹਾਂ ਨੂੰ ਨਾਮਜ਼ਦਗੀ ਪੱਤਰ ਭਰਨ ਤੋਂ ਇੱਕ ਦਿਨ ਪਹਿਲਾਂ ਆਪਣੇ ਨਾਮ ਉੱਤੇ ਜਾਂ ਆਪਣੇ ਚੋਣ ਏਜੰਟ ਨਾਲ ਸਾਂਝਾ ਬੈਂਕ ਜਾਂ ਪੋਸਟਲ ਖਾਤਾ ਖੁਲਵਾਉਣਾ ਪਵੇਗਾ। ਉਮੀਦਵਾਰ ਸਾਰਾ ਚੋਣ ਖਰਚਾ ਇਸੇ ਖਾਤੇ ਵਿੱਚੋਂ ਕਰ ਸਕਣਗੇ। 10 ਹਜ਼ਾਰ ਰੁਪਏ ਤੱਕ ਦੀ ਅਦਾਇਗੀ ਨਗਦੀ ਕੀਤੀ ਜਾ ਸਕੇਗੀ ਜਦਕਿ ਇਸ ਤੋਂ ਵੱਧ ਰਾਸ਼ੀ ਚੈੱਕ ਰਾਹੀਂ ਕਰਨੀ ਪਵੇਗੀ।
ਉਨ੍ਹਾਂ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਚੋਣਾਂ ਦੌਰਾਨ ਵੋਟਾਂ ਲੈਣ ਲਈ ਗੈਰਕਾਨੂੰਨੀ ਤਰੀਕੇ ਜਿਵੇਂ ਕਿ ਸ਼ਰਾਬ ਅਤੇ ਨਸ਼ਿਆਂ ਦੀ ਵੰਡ, ਨਗਦੀ ਦੀ ਵੰਡ, ਤੋਹਫ਼ਿਆਂ ਦੀ ਵੰਡ ਆਦਿ ਨਾ ਕੀਤੀ ਜਾਵੇ। ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਖਰਚੇ ‘ਤੇ ਨਿਗਰਾਨੀ ਰੱਖਣ ਲਈ ਜਿੱਥੇ ਚੋਣ ਕਮਿਸ਼ਨ ਵੱਲੋਂ ਵਿਸ਼ੇਸ਼ ਖਰਚਾ ਨਿਗਰਾਨ ਭੇਜੇ ਜਾਣਗੇ ਉਥੇ ਹੀ ਸਥਾਨਕ ਪੱਧਰ ਉੱਤੇ ਵੀ ਕਈ ਟੀਮਾਂ ਦਾ ਗਠਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਾਰਾ ਖਰਚਾ ਚੋਣ ਕਮਿਸ਼ਨ ਵੱਲੋਂ ਤੈਅ ਰੇਟਾਂ ਮੁਤਾਬਿਕ ਹੀ ਬੁੱਕ ਕੀਤਾ ਜਾਵੇਗਾ। ਖਰਚਾ ਨਿਗਰਾਨ ਪੂਰੀ ਚੋਣ ਪ੍ਰਕਿਰਿਆ ਦੌਰਾਨ ਖੁਦ ਤਿੰਨ ਵਾਰ ਹਰੇਕ ਉਮੀਦਵਾਰ ਦਾ ਚੋਣ ਖਰਚਾ ਰਜਿਸਟਰ ਚੈੱਕ ਕਰਨਗੇ। ਸ਼੍ਰੀ ਸ਼ਰਮਾ ਨੇ ਸਮੂਹ ਪਾਰਟੀ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸਾਸ਼ਨ ਨੂੰ ਸਹਿਯੋਗ ਦੇਣ।
ਮੀਟਿੰਗ ਦੌਰਾਨ ਆਦਰਸ਼ ਚੋਣ ਜ਼ਾਬਤੇ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਜਿਸ ਤਹਿਤ ਦੱਸਿਆ ਗਿਆ ਕਿ ਕੋਈ ਵੀ ਪਾਰਟੀ ਜਾਂ ਉਮੀਦਵਾਰ ਵੱਲੋਂ ਕਿਸੇ ਦੂਜੇ ਉਮੀਦਵਾਰ ਦੀ ਨਿੱਜ਼ੀ ਜ਼ਿੰਦਗੀ ਉੱਤੇ ਸੱਟ ਨਹੀਂ ਮਾਰੀ ਜਾ ਸਕੇਗੀ। ਜਾਤ, ਧਰਮ, ਰੰਗ ਅਤੇ ਲਾਲਚ ਦੇ ਸਿਰ ਉੱਤੇ ਵੋਟਾਂ ਨਹੀਂ ਮੰਗੀਆਂ ਜਾ ਸਕਣਗੀਆਂ। ਹਰੇਕ ਰਾਜਸੀ ਸਰਗਰਮੀ ਲਈ ਅਗਾਊਂ ਪ੍ਰਵਾਨਗੀ ਲੈਣੀ ਪਾਵੇਗੀ।

Facebook Comments

Trending