ਪੰਜਾਬ ਨਿਊਜ਼

ਰਮਜ਼ਾਨ ਦੇ ਪਵਿੱਤਰ ਮਹੀਨੇ ‘ਚ ਕੈਦੀਆਂ ਨੂੰ ਮਿਲਣਗੀਆਂ ਵਿਸ਼ੇਸ਼ ਸਹੂਲਤਾਂ, ਸ਼ਾਹੀ ਇਮਾਮ ਨੂੰ ਜੇਲ੍ਹ ਮੰਤਰੀ ਦਾ ਭਰੋਸਾ

Published

on

ਲੁਧਿਆਣਾ : ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀਂ ਨੇ ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਅਤੇ ਉਨਾਂ ਨੂੰ ਇਕ ਮੰਗ-ਪੱਤਰ ਦਿੱਤਾ। ਸ਼ਾਹੀ ਇਮਾਮ ਨੇ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਜੇਲ੍ਹ ਮੰਤਰੀ ਬੈਂਸ ਤੋਂ ਮੰਗ ਕੀਤੀ ਗਈ ਹੈ ਕਿ ਪੰਜਾਬ ਭਰ ਦੀਆਂ ਜੇਲਾਂ ’ਚ ਰੋਜ਼ਾ ਰੱਖਣ ਵਾਲੇ ਬੰਦੀਆਂ ਨੂੰ ਮੁਸ਼ੱਕਤ ’ਚ ਇਕ ਮਹੀਨੇ ਲਈ ਵਿਸ਼ੇਸ਼ ਛੋਟ ਦਿੱਤੀ ਜਾਵੇ ਅਤੇ ਜੇਲਾਂ ’ਚ ਰੋਜ਼ਾ ਰੱਖਣ ਅਤੇ ਖੋਲ੍ਹਣ ਦੇ ਸਮੇਂ ਜੇਲ੍ਹ ਵਿਭਾਗ ਵਲੋਂ ਖਾਸ ਡਾਇਟ ਲਗਾਈ ਜਾਵੇ।

ਹਰਜੋਤ ਸਿੰਘ ਬੈਂਸ ਨੇ ਇਸ ਮੌਕੇ ’ਤੇ ਜੇਲ੍ਹ ਵਿਭਾਗ ਦੇ ਮੁੱਖ ਸਕੱਤਰ ਨਾਲ ਰਮਜ਼ਾਨ ਦੇ ਮਹੀਨੇ ਵਿਚ ਸਾਰੇ ਪ੍ਰਬੰਧ ਕਰਨ ਲਈ ਗੱਲ ਕੀਤੀ ਅਤੇ ਜੇਲ੍ਹ ਵਿਭਾਗ ਨੂੰ ਹੁਕਮ ਜਾਰੀ ਕੀਤੇ ਕਿ ਰਮਜ਼ਾਨ ਦੇ ਮਹੀਨੇ ’ਚ ਕਿਸੇ ਵੀ ਰੋਜ਼ੇਦਾਰ ਬੰਦੀਆਂ ਨੂੰ ਕਿਸੇ ਵੀ ਤਰਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਉਨਾਂ ਦੱਸਿਆ ਕਿ ਜੇਲ੍ਹ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਵਫ਼ਦ ਨੂੰ ਭਰੋਸਾ ਦਿੱਤਾ ਹੈ ਕਿ ਰਮਜ਼ਾਨ ਦੇ ਪਵਿੱਤਰ ਮਹੀਨੇ ’ਚ ਰੋਜ਼ਾ ਰੱਖਣ ਵਾਲੇ ਸਾਰੇ ਬੰਦੀਆਂ ਨੂੰ ਖਾਸ ਸਹੂਲਤਾਂ ਦਿੱਤੀਆਂ ਜਾਣਗੀਆਂ। ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਨੇ ਦੱਸਿਆ ਕਿ ਇਸ ਵਰੇ ਵੀ ਉਨਾਂ ਦੀ ਸੰਸਥਾ ਵਲੋਂ ਸੂਬੇ ਭਰ ਦੀਆਂ ਸਾਰੀਆਂ ਜੇਲਾਂ ’ਚ ਰੋਜ਼ੇਦਾਰ ਬੰਦੀਆਂ ਨੂੰ ਰੋਜ਼ਾ ਰੱਖਣ ਅਤੇ ਖੋਲਣ ਸਬੰਧੀ ਸਮੱਗਰੀ ਵੰਡੀ ਜਾਵੇਗੀ, ਜਿਸਦੇ ਨਾਲ ਧਾਰਮਿਕ ਕਿਤਾਬਾਂ ਵੀ ਵਿਸ਼ੇਸ਼ ਤੌਰ ’ਤੇ ਉਪਲੱਬਧ ਕਰਵਾਈਆਂ ਜਾਣਗੀਆਂ

Facebook Comments

Trending

Copyright © 2020 Ludhiana Live Media - All Rights Reserved.