ਪੰਜਾਬੀ

ਠੇਕਾ ਮੁਲਾਜ਼ਮਾਂ ਦੀ ਹੜਤਾਲ ਕਾਰਣ ਪ੍ਰਾਈਵੇਟ ਬਸ ਓਪਰੇਟਰਾਂ ਦੀ ਚਾਂਦੀ, ਵਸੂਲ ਰਹੇ ਨੇ ਮਨਮਰਜ਼ੀ ਦਾ ਕਿਰਾਇਆ

Published

on

ਲੁਧਿਆਣਾ : ਠੇਕਾ ਬੱਸ ਕਾਮਿਆਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਕਾਰਨ ਸਵਾਰੀਆਂ ਦੀਆਂ ਮੁਸ਼ਕਲਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਕਈ ਰੂਟਾਂ ’ਤੇ ਸਰਕਾਰੀ ਬੱਸਾਂ ਨਾ ਚੱਲਣ ਕਾਰਨ ਰੋਜ਼ਾਨਾ ਮੁਸਾਫ਼ਰਾਂ ਨੂੰ ਦਿਨ ਭਰ ਭਟਕਦੇ ਦੇਖਿਆ ਗਿਆ।

ਸਭ ਤੋਂ ਵੱਡੀ ਪਰੇਸ਼ਾਨੀ ਦਾ ਸਾਹਮਣਾ ਮਹਿਲਾ ਯਾਤਰੀਆਂ ਨੂੰ ਕਰਨਾ ਪੈ ਰਿਹਾ ਹੈ। ਸਥਿਤੀ ਇਹ ਹੈ ਕਿ ਪ੍ਰਾਈਵੇਟ ਬੱਸ ਅਪਰੇਟਰ ਮਨਮਾਨੇ ਢੰਗ ਨਾਲ ਕਿਰਾਇਆ ਵਸੂਲ ਰਹੇ ਹਨ। ਰਾਹਗੀਰਾਂ ਅਜਮੇਰ ਸਿੰਘ, ਬਲਕਾਰ ਸਿੰਘ ਅਤੇ ਪਰਮਜੀਤ ਸਿੰਘ ਨੇ ਕਿਹਾ ਕਿ ਸਰਕਾਰ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਸੁਣ ਕੇ ਉਨ੍ਹਾਂ ਦਾ ਜਲਦੀ ਹੱਲ ਕਰੇ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਬੱਸਾਂ ਦੀ ਹੜਤਾਲ ਖ਼ਤਮ ਕਰਨ ਸਬੰਧੀ ਟਰਾਂਸਪੋਰਟ ਵਿਭਾਗ ਦੇ ਜੀਐੱਮ ਰਾਜੀਵ ਦੱਤਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ। ਹੜਤਾਲ ਖ਼ਤਮ ਕਰਨ ਲਈ ਪਹਿਲਕਦਮੀ ਕੀਤੀ ਜਾ ਰਹੀ ਹੈ। ਠੇਕਾ ਮੁਲਾਜ਼ਮ ਜਲਦੀ ਹੀ ਕੰਮ ‘ਤੇ ਪਰਤਣਗੇ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਹੜਤਾਲ ਖ਼ਤਮ ਨਹੀਂ ਕਰਨਗੇ ਅਤੇ ਡਿਪੂ ਤੋਂ ਕਿਸੇ ਵੀ ਰੂਟ ‘ਤੇ ਬੱਸ ਨਹੀਂ ਚੱਲਣ ਦੇਣਗੇ।

ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਹੜਤਾਲ ਕਾਰਨ ਰੋਡਵੇਜ਼ ਅਤੇ ਪਨਬੱਸ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਰਾਜਾ ਵੜਿੰਗ ਦੇ ਟਰਾਂਸਪੋਰਟ ਮੰਤਰੀ ਬਣਨ ਤੋਂ ਬਾਅਦ ਟਰਾਂਸਪੋਰਟ ਵਿਭਾਗ ਦੇ ਮਾਲੀਏ ਵਿੱਚ ਕਾਫੀ ਮੁਨਾਫਾ ਹੋਇਆ। ਜੇਕਰ ਠੇਕਾ ਮੁਲਾਜ਼ਮਾਂ ਦੀ ਹੜਤਾਲ ਇਸੇ ਤਰ੍ਹਾਂ ਜਾਰੀ ਰਹੀ ਤਾਂ ਭਾਰੀ ਨੁਕਸਾਨ ਹੋਣ ਦਾ ਖ਼ਦਸ਼ਾ ਹੈ,।

Facebook Comments

Trending

Copyright © 2020 Ludhiana Live Media - All Rights Reserved.