ਪੰਜਾਬ ਨਿਊਜ਼

ਪੰਜਾਬ ‘ਚ ਅੱਜ ਨਿੱਜੀ ਬੱਸਾਂ ਦੇ ਚੱਕੇ ਰਹਿਣਗੇ ਜਾਮ

Published

on

ਲੁਧਿਆਣਾ : ਨਿੱਜੀ ਬੱਸ ਚਾਲਕਾਂ ਨੇ ਲੰਬਿਤ ਮੰਗਾਂ ਦੀ ਪੂਰਤੀ ਲਈ ਬੱਸਾਂ ਦੇ ਚੱਕੇ ਜਾਮ ਕਰਨਗੇ। ਮੰਗਲਵਾਰ ਨੂੰ ਸੂਬੇ ਵਿਚ ਬੱਸਾਂ ਰੋਕੇ ਜਾਣ ਕਾਰਨ ਲੋਕਾਂ ਨੂੰ ਆਉਣ ਜਾਣ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਪੰਜਾਬ ਰੋਡਵੇਜ਼ ਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ ਕਿ ਯੂਨੀਅਨ ਨੇ ਲੰਬਿਤ ਮੰਗਾਂ ਦੀ ਪੂਰਤੀ ਲਈ ਬੱਸਾਂ ਦਾ ਚੱਕਾ ਜਾਮ ਕਰਨ ਦਾ ਫ਼ੈਸਲਾ ਵਾਪਸ ਲੈ ਲਿਆ ਹੈ ਕਿਉਂਕਿ ਸਰਕਾਰ ਨੇ ਮੰਗਲਵਾਰ ਨੂੰ 11 ਵਜੇ ਸਕੱਤਰ ਟਰਾਂਸਪੋਰਟ ਨਾਲ ਮੀਟਿੰਗ ਕਰਵਾਉਣ ਦਾ ਸਮਾਂ ਦੇ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਨਿੱਜੀ ਬੱਸ ਚਾਲਕਾਂ ਨੇ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਮੰਗਲਵਾਰ ਨੂੰ ਮੀਟਿੰਗ ਦੌਰਾਨ ਸਰਕਾਰ ਨੇ ਮੰਗਾਂ ਦਾ ਨਿਪਟਾਰਾ ਨਾ ਕੀਤਾ ਤਾਂ 14 ਤੋਂ 16 ਅਗਸਤ ਤਕ ਯੂਨੀਅਨ ਤਿੱਖਾ ਸੰਘਰਸ਼ ਆਰੰਭ ਕਰੇਗੀ।

Facebook Comments

Trending

Copyright © 2020 Ludhiana Live Media - All Rights Reserved.