ਪੰਜਾਬੀ
ਦੇਰ ਰਾਤ ਪਤੀ ਨਿਕ ਨਾਲ ਪ੍ਰਿਅੰਕਾ ਦੀ ਨਾਈਟ ਆਊਟ, ਇਕ-ਦੂਜੇ ਦਾ ਹੱਥ ਫੜ ਕੇ ਦਿੱਤੇ ਪਰਫ਼ੈਕਟ ਕਪਲ ਗੋਲ
Published
3 years agoon

ਅਦਾਕਾਰਾ ਪ੍ਰਿਅੰਕਾ ਚੋਪੜਾ ਅਤੇ ਗਾਇਕ ਨਿਕ ਜੋਨਸ ਪ੍ਰਸ਼ੰਸਕਾਂ ਦੀ ਸਭ ਤੋਂ ਪਸੰਦੀਦਾ ਜੋੜੀ ’ਚੋਂ ਇਕ ਹਨ। ਦੋਵੇਂ ਹਮੇਸ਼ਾ ਇਕੱਠੇ ਪਰਫ਼ੈਕਟ ਕਪਲ ਗੋਲ ਕਰਦੇ ਨਜ਼ਰ ਆਉਂਦੇ ਹਨ। ਇਸ ਸਵੀਟ ਜੋੜੇ ਨੂੰ ਬੁੱਧਵਾਰ ਰਾਤ ਨੂੰ ਲਾਸ ਏਂਜਲਸ ਦੇ ਇਕ ਰੈਸਟੋਰੈਂਟ ਦੇ ਬਾਹਰ ਦੇਖਿਆ ਗਿਆ ਸੀ, ਜਿਸ ਦੀਆਂ ਤਸਵੀਰਾਂ ਹੁਣ ਇੰਟਰਨੈੱਟ ’ਤੇ ਕਾਫ਼ੀ ਧਿਆਨ ਖਿੱਚ ਰਹੀਆਂ ਹਨ।
ਸਾਹਮਣੇ ਆਈਆ ਤਸਵੀਰਾਂ ’ਚ ਦੇਖਿਆ ਜਾ ਸਕਦਾ ਹੈ ਕਿ ਪ੍ਰਿਅੰਕਾ ਅਤੇ ਨਿਕ ਇਕ ਦੂਜੇ ਨਾਲ ਨਜ਼ਰ ਆ ਰਹੇ ਹਨ। ਦੋਵਾਂ ਨੇ ਇਕ-ਦੂਜੇ ਦਾ ਹੱਥ ਫੜਿਆ ਹੋਇਆ ਹੈ। ਦੋਵਾਂ ਦੀ ਇਕੱਠੇ ਸ਼ਾਨਦਾਰ ਬਾਂਡਿੰਗ ਦੇਖਣ ਨੂੰ ਮਿਲ ਰਹੀ ਹੈ।
ਲੁੱਕ ਦੀ ਗੱਲ ਕਰੀਏ ਤਾਂ ਇਸ ਦੌਰਾਨ ਪ੍ਰਿਅੰਕਾ ਓਰੇਂਜ ਟੌਪ ਦੇ ਨਾਲ ਲੰਬੀ ਸਕਰਟ ’ਚ ਕਾਫ਼ੀ ਖੂਬਸੂਰਤ ਲੱਗ ਰਹੀ ਸੀ, ਜਦਕਿ ਪਤੀ ਨਿਕ ਨੇ ਨਾਈਟ ਆਊਟ ’ਚ ਭੂਰੇ ਰੰਗ ਦੀ ਪੈਂਟ ਦੇ ਨਾਲ ਬਟਨ ਰਹਿਤ ਕਮੀਜ਼ ਪਾਈ ਹੋਈ ਸੀ।
ਪ੍ਰਿਅੰਕਾ ਨੇ ਮਿਨੀਮਲ ਮੇਕਅੱਪ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ ਇਸ ਨੇ ਨਾਲ ਨਿਕ ਵੀ ਕਾਫ਼ੀ ਸਮਾਰਟ ਨਜ਼ਰ ਆ ਰਹੇ ਹਨ। ਪ੍ਰਸ਼ੰਸਕਾਂ ਇਨ੍ਹਾਂ ਦੀ ਜੋੜੀ ਨੂੰ ਬੇਹੱਦ ਪਿਆਰ ਦੇ ਰਹੇ ਹਨ।
ਦੱਸ ਦੇਈਏ ਕਿ ਪ੍ਰਿਅੰਕਾ ਚੋਪੜਾ ਅਤੇ ਨਿਕ ਜੋਨਸ 2018 ’ਚ ਵਿਆਹ ਦੇ ਬੰਧਨ ’ਚ ਬੱਝੇ ਸਨ। ਜੋੜੇ ਨੇ ਜਨਵਰੀ 2022 ’ਚ ਸਰੋਗੇਸੀ ਰਾਹੀਂ ਆਪਣੇ ਪਹਿਲੇ ਬੱਚੇ ਮਾਲਤੀ ਮੈਰੀ ਚੋਪੜਾ ਜੋਨਸ ਦਾ ਸਵਾਗਤ ਕੀਤਾ। ਇਹ ਜੋੜਾ ਆਪਣੀ ਜ਼ਿੰਦਗੀ ’ਚ ਧੀ ਦਾ ਸੁਆਗਤ ਕਰਕੇ ਬਹੁਤ ਖੁਸ਼ ਹੈ।
You may like
-
Breaking: ਦੇਰ ਰਾਤ ਪੰਜਾਬ ‘ਚ ਵੱਡਾ ਮੁਕਾਬਲਾ, ਅੰਨ੍ਹੇਵਾਹ ਚੱਲੀਆਂ ਗੋਲੀਆਂ
-
ਮਹਾਕੁੰਭ 2025 ‘ਚ ਵਾਇਰਲ ਹੋਈ ਮੋਨਾਲੀਸਾ ਨੂੰ ਮਿਲਿਆ ਬਾਲੀਵੁੱਡ ਫਿਲਮ ਦਾ ਆਫਰ, ਵੱਡੇ ਫਿਲਮ ਮੇਕਰ ਨੇ ਦਿੱਤੀ ਲੀਡ ਰੋਲ ਦੀ ਪੇਸ਼ਕਸ਼
-
ਬਾਲੀਵੁੱਡ ਗਾਇਕ ਸੁਖਵਿੰਦਰ ਸਿੰਘ ਦੇ ਨਾਲ ਗੱਡੀ ਚ ਗਾਂਉਦੇ ਨਜ਼ਰ ਆਏ CM Mann : ਵੀਡੀਓ ਵਾਇਰਲ
-
ਵਾਈਟ ਗਾਊਨ ‘ਚ ਪਰੀ ਵਾਂਗ ਖੂਬਸੂਰਤ ਦਿਖੀ ਸੋਨਮ ਕਪੂਰ, ਈਅਰਰਿੰਗਸ ਨੇ ਖਿੱਚਿਆ ਲੋਕਾਂ ਦਾ ਧਿਆਨ
-
ਪੈਰਿਸ ‘ਚ ਛੁੱਟੀਆਂ ਦਾ ਆਨੰਦ ਲੈ ਰਹੀ ਅਵਨੀਤ ਕੌਰ, ਗਲੈਮਰਸ ਫੋਟੋਆਂ ਦੇਖ ਪ੍ਰਸ਼ੰਸਕਾਂ ਦੇ ਦਿਲਾਂ ਦੀ ਵਧੀ ਧੜਕਣ
-
ਲੁਟੇਰੀ ਹਸੀਨਾ ’ਤੇ ਫਿਲਮ ਸਟੋਰੀ ਲਿਖਣ ਦੀ ਤਿਆਰੀ ’ਚ ਮੁੰਬਈ ਤੇ ਪੰਜਾਬ ਦੇ ਲੇਖਕ, CP ਮਨਦੀਪ ਸਿੱਧੂ ਨਾਲ ਕੀਤਾ ਸੰਪਰਕ