Connect with us

ਖੇਤੀਬਾੜੀ

ਖਰੀਦ ਏਜੰਸੀਆਂ ਵੱਲੋਂ ਲੁਧਿਆਣਾ ‘ਚ ਝੋਨੇ ਦੀ ਸੰਭਾਵਿਤ ਫ਼ਸਲ ਦੀ 87 ਫੀਸਦ ਖਰੀਦ ਮੁਕੰਮਲ

Published

on

Procurement agencies complete 87% procurement of potential paddy crop in Ludhiana

ਲੁਧਿਆਣਾ :  ਸਰਕਾਰੀ ਖਰੀਦ ਏਜੰਸੀਆਂ ਵੱਲੋਂ ਲੁਧਿਆਣਾ ਵਿੱਚ ਝੋਨੇ ਦੀ ਸੰਭਾਵਿਤ ਫ਼ਸਲ ਦੀ 87 ਫੀਸਦ ਖਰੀਦ ਮੁਕੰਮਲ ਹੋਣ ਕਰਕੇ, ਹੁਣ ਨਿਰਵਿਘਨ ਤੇ ਸੁਚਾਰੂ ਖਰੀਦ ਸੀਜ਼ਨ ਆਪਣੇ ਆਖਰੀ ਪੜਾਅ ‘ਤੇ ਪਹੁੰਚ ਗਿਆ ਹੈ।

ਵੇਰਵਿਆਂ ਅਨੁਸਾਰ ਹਾੜੀ ਦੇ ਮੰਡੀਕਰਨ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ/ਖਰੀਦ ਕੇਂਦਰਾਂ ਵਿੱਚ ਅੱਜ ਤੱਕ ਕੁੱਲ 1522281 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਸਮੁੱਚੇ ਸਟਾਕ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ, ਜਿਸ ਨਾਲ ਕਿਸਾਨ ਮੰਡੀਆਂ ਵਿੱਚ ਆਪਣਾ ਅਨਾਜ ਲਿਆਉਂਦੇ ਸਾਰ ਹੀ ਵੇਹਲੇ ਹੋ ਜਾਂਦੇ ਹਨ।

ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੁਹਰਾਇਆ ਕਿ ਸੂਬਾ ਸਰਕਾਰ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਖਰੀਦ ਅਤੇ ਲਿਫਟਿੰਗ ਨੂੰ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਨਾਜ ਦੀ ਮੌਕੇ ‘ਤੇ ਖਰੀਦ ਦੇ ਨਾਲ-ਨਾਲ ਕਿਸਾਨਾਂ ਨੂੰ 48 ਘੰਟਿਆਂ ਦੇ ਅੰਦਰ-ਅੰਦਰ ਸਮੇਂ ਸਿਰ ਅਦਾਇਗੀ ਕਰਨ ‘ਤੇ ਵੀ ਜ਼ੋਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ 2552.83 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਸ੍ਰੀ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾਣਾ ਮੰਡੀਆਂ ਵਿੱਚ ਕਿਸਾਨਾਂ ਦਾ ਇੱਕ-ਇੱਕ ਦਾਣਾ ਚੁੱਕਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਨਾਜ ਦੀ ਤੁਰੰਤ ਖਰੀਦ ਨੂੰ ਯਕੀਨੀ ਬਣਾਉਣ ਲਈ ਇੱਕ ਮਜ਼ਬੂਤ ਤੰਤਰ ਬਣਾਇਆ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੀਆਂ ਛੋਟੀਆਂ ਅਨਾਜ ਮੰਡੀਆਂ ਵਿੱਚ 10 ਨਵੰਬਰ ਨੂੰ ਅਤੇ ਮੁੱਖ ਅਨਾਜ ਮੰਡੀਆਂ ਵਿੱਚ 11 ਨਵੰਬਰ ਨੂੰ ਖਰੀਦ ਸੀਜ਼ਨ ਸਮਾਪਤ ਹੋ ਜਾਵੇਗਾ।

Facebook Comments

Trending