Connect with us

ਖੇਤੀਬਾੜੀ

ਜ਼ਿਲ੍ਹਾ ਲੁਧਿਆਣਾ ‘ਚ 2118 ਮੀਟਿ੍ਕ ਟਨ ਮੂੰਗੀ ਦੀ ਫ਼ਸਲ ਦੀ ਖ਼ਰੀਦ

Published

on

Procurement of 2118 MT corn crop in District Ludhiana

ਲੁਧਿਆਣਾ : ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵਲੋਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਮੂੰਗੀ ਦੀ ਫ਼ਸਲ ਦੀ ਖ਼ਰੀਦ ਕੀਤੀ ਜਾ ਰਹੀ ਹੈ, ਜਿਸ ਦੇ ਤਹਿਤ ਹੁਣ ਤੱਕ ਜ਼ਿਲ੍ਹਾ ਲੁਧਿਆਣਾ ‘ਚ 2118 ਮੀਟਿ੍ਕ ਟਨ ਤੋਂ ਵੱਧ ਮੂੰਗੀ ਦੀ ਫ਼ਸਲ ਦੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦ ਕੀਤੀ ਗਈ ਹੈ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਨੇ ਕੀਤਾ |

ਉਨ੍ਹਾਂ ਨੇ ਕਿਸਾਨਾਂ ਦੀ ਸੇਵਾ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਤਾਂ ਜੋ ਉਹ ਆਪਣੀ ਉਪਜ ਨੂੰ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਵੇਚ ਸਕਣ | ਉਨ੍ਹਾਂ ਕਿਹਾ ਕਿ ਇਸ ਕੰਮ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਕਿਉਂਕਿ ਪ੍ਰਸ਼ਾਸਨ ਵਲੋਂ ਮੰਡੀਆਂ ‘ਚ ਪਹਿਲਾਂ ਹੀ ਸੂਬਾ ਸਰਕਾਰ ਵਲੋਂ ਨਿਰਧਾਰਤ ਮਾਪਦੰਡਾਂ ਅਤੇ ਘੱਟੋ-ਘੱਟ ਸਮਰਥਨ ਮੁੱਲ ਅਨੁਸਾਰ ਮੂੰਗੀ ਦੀ ਫ਼ਸਲ ਦੀ ਖਰੀਦ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ।

ਜ਼ਿਲ੍ਹਾ ਮੈਨੇਜਰ ਮਾਰਕਫੈੱਡ ਸੁਨੀਲ ਕੁਮਾਰ ਸੋਫਤ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਗਰਮੀਆਂ ਦੀ ਮੂੰਗੀ ਦੀ ਫ਼ਸਲ ਘੱਟੋ-ਘੱਟ ਸਮਰਥਨ ਮੁੱਲ 7275 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕਿਸਾਨਾਂ ਤੋਂ ਸਿੱਧੇ ਤੌਰ ‘ਤੇ ਖਰੀਦ ਸ਼ੁਰੂ ਕੀਤੀ ਗਈ ਹੈ | ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਲੁਧਿਆਣਾ ‘ਚ ਸਰਕਾਰੀ ਅਤੇ ਨਿੱਜੀ ਏਜੰਸੀਆਂ ਵਲੋਂ ਕੁੱਲ 2118 ਮੀਟਿ੍ਕ ਟਨ ਫਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ ਤੇ ਇਸ ਦੀ ਅਦਾਇਗੀ ਤੇ ਲਿਫਟਿੰਗ ਨੂੰ ਵੀ ਨਿਰਧਾਰਤ ਸਮਾਂ ਸੀਮਾ ‘ਚ ਯਕੀਨੀ ਬਣਾਇਆ ਜਾ ਰਿਹਾ ਹੈ

Facebook Comments

Trending