Connect with us

ਪੰਜਾਬੀ

ਰੋਸ ਧਰਨੇ, ਰੈਲੀਆਂ ਦੌਰਾਨ ਡਰੋਨ ਕੈਮਰਾ ਦੀ ਵਰਤੋਂ ‘ਤੇ ਪਾਬੰਦੀ ਦੇ ਹੁਕਮ ਜਾਰੀ

Published

on

Prohibition of use of drone camera during protests and rallies

ਲੁਧਿਆਣਾ : ਸੰਯੁਕਤ ਕਮਿਸ਼ਨਰ ਪੁਲਿਸ, ਲੁਧਿਆਣਾ ਸੌਮਿਆ ਮਿਸ਼ਰਾ ਨੇ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਏਰੀਏ ਅੰਦਰ ਰੋਸ ਧਰਨੇ, ਰੈਲੀਆਂ ਦੇ ਪ੍ਰੋਗਰਾਮ ਦੌਰਾਨ ਡਰੋਨ ਕੈਮਰਾ ਦੀ ਵਰਤੋਂ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਸੰਯੁਕਤ ਕਮਿਸ਼ਨਰ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਏਰੀਆ ਅੰਦਰ ਵੱਡੀ ਮਾਤਰਾ ਵਿਚ ਰੋਸ਼ ਧਰਨੇ, ਰੈਲੀਆ ਦੇ ਪ੍ਰੋਗਰਾਮ ਦੋਰਾਨ ਡਰੋਨ ਕੈਮਰਾ ਦੀ ਮੱਦਦ ਨਾਲ ਵੀਡੀਓ ਰਿਕਾਰਡਿੰਗ ਕੀਤੀ ਜਾਦੀ ਹੈ।

ਮੋਜੂਦਾ ਹਲਾਤਾ ਨੂੰ ਮੁੱਖ ਰੱਖਦੇ ਹੋਏ ਇਹ ਡਰ ਪ੍ਰਗਟ ਕੀਤਾ ਗਿਆ ਹੈ ਕਿ ਇਸ ਡਰੋਨ ਦੀ ਵਰਤੋ ਸਮਾਜ ਵਿਰੋਧੀ ਤੱਤਾ ਵੱਲੋ ਕਿਸੇ ਕਿਸਮ ਦੀ ਅਣਸੁਖਾਵੀ ਘਟਨਾ ਨੂੰ ਅੰਜਾਮ ਦੇਣ ਲਈ ਵੀ ਕੀਤੀ ਜਾ ਸਕਦੀ ਹੈ। ਇਸ ਲਈ ਪੁਲਿਸ ਕਮਿਸਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਰੋਸ਼ ਧਰਨੇ, ਰੈਲੀਆ ਦੇ ਪ੍ਰੋਗਰਾਮ ਦੋਰਾਨ ਡਰੋਨ ਕੈਮਰਾ ਦੀ ਵਰਤੋ ਤੇ ਪਾਬੰਦੀ ਲਗਾਈ ਜਾਂਦੀ ਹੈ।

 

Facebook Comments

Trending