ਪੰਜਾਬੀ

 ਰੋਸ ਧਰਨੇ, ਰੈਲੀਆਂ ਦੌਰਾਨ ਡਰੋਨ ਕੈਮਰਾ ਦੀ ਵਰਤੋਂ ‘ਤੇ ਮਨਾਹੀ

Published

on

ਲੁਧਿਆਣਾ :- ਡਿਪਟੀ ਕਮਿਸ਼ਨਰ ਪੁਲਿਸ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਏਰੀਏ ਅੰਦਰ ਰੋਸ ਧਰਨੇ, ਰੈਲੀਆਂ ਦੇ ਪ੍ਰੋਗਰਾਮ ਦੌਰਾਨ ਡਰੋਨ ਕੈਮਰਾ ਦੀ ਵਰਤੋਂ ਅਤੇ ਅਣਅਧਿਕਾਰਤ ਹੁੱਕਾ ਬਾਰ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਲਈ ਪੁਲਿਸ ਕਮਿਸਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਰੋਸ਼ ਧਰਨੇ, ਰੈਲੀਆ ਦੇ ਪ੍ਰੋਗਰਾਮ ਦੋਰਾਨ ਡਰੋਨ ਕੈਮਰਾ ਦੀ ਵਰਤੋ ਤੇ ਪਾਬੰਦੀ ਲਗਾਈ ਜਾਂਦੀ ਹੈ। ਨਿਯਮਾਂ ਅਨੁਸਾਰ ਮਨਜ਼ੂਰੀ ਹਾਸਲ ਕਰਕੇ ਹੀ ਇਸਦੀ ਵਰਤੋਂ ਕਰੇਗਾ।

ਵੱਖ-ਵੱਖ ਥਾਵਾਂ ‘ਤੇ ਹੁੱਕਾ ਬਾਰ ਚਲਾਏ ਜਾ ਰਹੇ ਹਨ ਜਿਨ੍ਹਾਂ ਅੰਦਰ ਤੰਬਾਕੂ, ਸਰਾਬ, ਸਿਗਰਟ ਅਤੇ ਮਨੁੱਖੀ ਸਰੀਰ ਨੂੰ ਨੁਕਸਾਨ ਪਹੁੰਚਾਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਜੋ ਮਨੁੱਖੀ ਸਰੀਰ ਲਈ ਕਾਫੀ ਘਾਤਕ ਹਨ ਅਤੇ ਸਮਾਜ ਵਿਚ ਮਾੜਾ ਪ੍ਰਭਾਵ ਪੈਦਾ ਹੈ। ਜੋ ਅਣਅਧਿਕਾਰਤ ਹੁੱਕਾ ਬਾਰ ਚਲਾਏ ਜਾਂਦੇ ਹਨ ਉਨ੍ਹਾਂ ਖਿਲਾਫ਼ ਧਾਰਾ 108, 269 ਅਤੇ 270 ਭਾ:ਦੰਡ ਤਹਿਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਇਹ ਪਾਬੰਦੀ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਅਗਲੇ ਦੋ ਮਹੀਨੇ ਤੱਕ ਲਾਗੂ ਰਹਿਣਗੇ।

Facebook Comments

Trending

Copyright © 2020 Ludhiana Live Media - All Rights Reserved.