Connect with us

ਪੰਜਾਬੀ

ਪੁਲਿਸ ਕਮਿਸ਼ਨਰੇਟ ਲੁਧਿਆਣਾ ਏਰੀਆ ਅਧੀਨ ਪਾਬੰਦੀ ਹੁਕਮ ਜਾਰੀ

Published

on

Prohibition order issued under Police Commissionerate Ludhiana Area

ਲੁਧਿਆਣਾ :  ਸੰਯੁਕਤ ਪੁਲਿਸ ਕਮਿਸ਼ਨਰ ਲੁਧਿਆਣਾ ਸੋਮਿਆ ਮਿਸ਼ਰਾ ਨੇ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਅੰਦਰ ਪ੍ਰਾਈਵੇਟ ਵਾਹਨਾਂ ‘ਤੇ ਅਣ-ਅਧਿਕਾਰਤ ਤੌਰ ‘ਤੇ ਪੁਲਿਸ, ਆਰਮੀ, ਵੀ.ਆਈ.ਪੀ. ਆਨ ਗੋਰਮਿੰਟ ਡਿਊਟੀ ਅਤੇ ਵਿਭਾਗਾਂ ਦੇ ਨਾਮ ਦਾ ਲੋਗੋ ਆਪਣੀਆਂ ਗੱਡੀਆਂ ‘ਤੇ ਲਗਾਉਣ ‘ਤੇ ਤੁਰੰਤ ਪਾਬੰਦੀ ਲਗਾਈ ਗਈ ਹੈ।

ਕਮਿਸ਼ਨਰੇਟ ਪੁਲਿਸ ਦੇ ਧਿਆਨ ‘ਚ ਆਇਆ ਹੈ ਕਿ ਆਮ ਪਬਲਿਕ ਵੱਲੋਂ ਆਪਣੀਆਂ ਪ੍ਰਾਈਵੇਟ ਗੱਡੀਆਂ ‘ਤੇ ਪੁਲਿਸ, ਆਰਮੀ, ਵੀ.ਆਈ.ਪੀ., ਆਨ ਗੋਰਮਿੰਟ ਡਿਊਟੀ ਅਤੇ ਵਿਭਾਗਾਂ ਦੇ ਨਾਮ ਦਾ ਲੋਗੋ ਦੀ ਵਰਤੋਂ ਕੀਤੀ ਜਾਂਦੀ ਹੈ, ਹਾਲ ਹੀ ਵਿੱਚ ਹੋਈਆਂ ਅੱਤਵਾਦੀ ਘਟਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਸਧਾਰਨ ਤੌਰ ‘ਤੇ ਇਹ ਗੰਭੀਰ ਮਾਮਲਾ ਹੈ।

ਇਸ ਤਰ੍ਹਾਂ ਅਣ-ਅਧਿਕਾਰਤ ਵਿਅਕਤੀ ਗੈਰ ਸਰਕਾਰੀ ਸੰਸਥਾਵਾਂ ਦੁਆਰਾ ਭੁਲੇਖਾ ਪਾਊ ਤਰੀਕੇ ਨਾਲ ਲਿਖੇ ਸ਼ਬਦਾਂ ਦੀ ਦੁਰਵਰਤੋਂ ਕਰਕੇ ਸਮਾਜ ਅਤੇ ਦੇਸ਼ ਵਿਰੋਧੀ ਅਨਸਰ ਕਿਸੇ ਵੱਡੀ ਘਟਨਾ ਨੂੰ ਅੰਜਾਮ ਦੇ ਸਕਦੇ ਹਨ। ਪੁਲਿਸ, ਆਰਮੀ ਜਾਂ ਹੋਰ ਸਰਕਾਰੀ ਸੁਰੱਖਿਆ ਵਿਭਾਗ ਨਾਲ ਮੇਲ ਖਾਂਦਾ ਲੋਗੋ ਅਣ-ਅਧਿਕਾਰਤ ਤੌਰ ‘ਤੇ ਲਗਾਉਣਾ ਮੋਟਰ ਵਹੀਕਲ ਐਕਟ ਦੇ ਨਿਯਮਾ ਦੇ ਵਿਰੁੱਧ ਅਤੇ ਗੈਰ ਕਾਨੂੰਨੀ ਹੈ।

Facebook Comments

Trending