ਪੰਜਾਬੀ

ਪੰਜਾਬ ਦੀਆਂ ਔਰਤਾਂ ਨੂੰ ਇੱਕ ਹਜਾਰ ਰੁਪਏ ਦੇਣ ਦਾ ਵਾਅਦਾ ਝੁਠ ਦਾ ਪੁਲੰਦਾ – ਬਾਵਾ

Published

on

ਲੁਧਿਆਣਾ  :  ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਕਿ੍ਸਨ ਕੁਮਾਰ ਬਾਵਾ ਨੇ ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰਨ ਉਪਰੰਤ ਕਿਹਾ ਕਿ ਕੇਜਰੀਵਾਲ ਨਵਜੋਤ ਸਿੱਧੂ ਦੇ ਸਵਾਲਾਂ ਦਾ ਜਵਾਬ ਨਹੀਂ ਦੇ ਸਕੇ। ਬਾਵਾ ਨੇ ਕਿਹਾ ਕਿ ਕੇਜਰੀਵਾਲ ਔਰਤ ਵਰਗ ਦਾ ਕਿੰਨਾ ਸਤਿਕਾਰ ਕਰਦੇ ਹਨ, ਇਸ ਦਾ ਅੰਦਾਜਾ ਤੁਸੀਂ ਇਸ ਗੱਲ ਤੋਂ ਲਗਾ ਸਕਦੇ ਹੋ ਕਿ ਕੇਜਰੀਵਾਲ ਦੀ ਸਰਕਾਰ ਵਿਚ ਇਕ ਵੀ ਔਰਤ ਮੰਤਰੀ ਵਜੋਂ ਸਾਮਲ ਨਹੀਂ ।
ਬਾਵਾ ਨੇ ਕਿਹਾ ਕਿ ਕੇਜਰੀਵਾਲ ਪੰਜਾਬ ਦੀਆਂ ਔਰਤਾਂ ਨੂੰ ਇੱਕ ਹਜਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕਰਕੇ ਉਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ ਕਰ ਰਹੇ ਹਨ। ਬਾਵਾ ਨੇ ਕਿਹਾ ਕਿ ਕੇਜਰੀਵਾਲ ਹਰ ਹਫਤੇ ਪੰਜਾਬ ਆ ਕੇ ਗਾਰੰਟੀ ਦਿੰਦੇ ਹਨ। ਕੀ ਕੇਜਰੀਵਾਲ ਨੂੰ ਆਪਣੇ ਪ੍ਰਧਾਨ ਭਗਵੰਤ ਮਾਨ ‘ਤੇ ਭਰੋਸਾ ਨਹੀਂ ?
ਉਨਾਂ ਕਿਹਾ ਕਿ ਕੇਜਰੀਵਾਲ ਦਾ ਪੰਜਾਬੀਆਂ ਅਤੇ ‘ਆਪ‘ ਆਗੂਆਂ ਨਾਲ ਕਿੰਨਾ ਪਿਆਰ ਹੈ, ਇਸ ਗੱਲ ਦਾ ਸਬੂਤ ਹੈ ਕਿ ਮੋਗਾ ‘ਚ ਇਕ ਪਾਸੇ ‘ਆਪ‘ ਆਗੂ ਨਸੀਬ ਬਾਵਾ ਦਾ ਸਸਕਾਰ ਕੀਤਾ ਜਾ ਰਿਹਾ ਸੀ, ਜਦਕਿ ਦੂਜੇ ਪਾਸੇ ਕੇਜਰੀਵਾਲ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਰੈਲੀ ਤੋਂ ਬਾਅਦ ਵੀ ਕੇਜਰੀਵਾਲ ਨੇ ‘ਆਪ’ ਨਾਲ ਸਬੰਧਤ ਆਗੂ ਦੇ ਘਰ ਜਾ ਕੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਨਾ ਜਰੂਰੀ ਨਹੀਂ ਸਮਝਿਆ।

Facebook Comments

Trending

Copyright © 2020 Ludhiana Live Media - All Rights Reserved.