ਪੰਜਾਬੀ

ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ‘ਤੇ ਨੌਕਰੀ ਕਰ ਰਹੇ ਮੁਲਾਜਮ ਵਿਰੁੱਧ ਧਰਨਾ

Published

on

ਲੁਧਿਆਣਾ : ਪੰਜਾਬ ਦੀਆਂ ਦਲਿਤ ਜਥੇਬੰਦੀਆਂ ਵਲੋਂ 20 ਅਪ੍ਰੈਲ ਨੂੰ ਸਮਾਜਿਕ ਨਿਆਂ ਵਿਭਾਗ ਮੁਹਾਲੀ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ । ਪੀ.ਏ.ਯੂ. ਇੰਪਲੀਮੈਂਟੇਸ਼ਨ ਮੋਰਚਾ ਲੁਧਿਆਣਾ ਦੇ ਪ੍ਰਿੰਸੀਪਲ ਜਸਬੀਰ ਸਿੰਘ ਪਮਾਲੀ ਨੇ ਦੱਸਿਆ ਕਿ ਫਿਰੋਜ਼ਪੁਰ ਦੇ ਰਹਿਣ ਵਾਲੇ ਚਮਨ ਲਾਲ ਪੁੱਤਰ ਡਾ ਬਲਵਿੰਦਰ ਕੁਮਾਰ ਨੇ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾ ਕੇ ਪੜ੍ਹਾਈ ਕੀਤੀ ਸੀ ਅਤੇ ਇਸ ਸਮੇਂ ਉਹ ਗਡਵਾਸੂ ,ਲੁਧਿਆਣਾ ਵਿੱਚ ਬਤੌਰ ਡਾਇਰੈਕਟਰ ਕੰਮ ਕਰ ਰਿਹਾ ਹੈ।

ਸੋਸ਼ਲ ਜਸਟਿਸ ਐਂਡ ਇੰਪਾਵਰਮੈਂਟ ਡਿਪਾਰਟਮੈਂਟ ਮੋਹਾਲੀ ਨੂੰ ਸ਼ਿਕਾਇਤ ਕੀਤੀ ਗਈ ਸੀ ਕਿ ਬਲਵਿੰਦਰ ਕੁਮਾਰ ਦਾ ਜਾਅਲੀ ਐੱਸ ਸੀ ਸਰਟੀਫਿਕੇਟ ਰੱਦ ਕਰ ਕੇ ਸੰਵਿਧਾਨ ਮੁਤਾਬਕ ਸਜ਼ਾ ਦਿੱਤੀ ਜਾਵੇ ਪਰ ਇਸ ਦਾ ਅੱਜ ਤੱਕ ਕੋਈ ਸਾਰਥਕ ਨਤੀਜਾ ਸਾਹਮਣੇ ਨਹੀਂ ਆਇਆ। ਇਸੇ ਗੱਲ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਦੀਆਂ ਸਾਰੀਆਂ ਦਲਿਤ ਜਥੇਬੰਦੀਆਂ ਨੇ 20 ਅਪ੍ਰੈਲ ਤੋਂ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਮੋਹਾਲੀ ਦੇ ਦਫਤਰ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ।

Facebook Comments

Trending

Copyright © 2020 Ludhiana Live Media - All Rights Reserved.