Connect with us

ਪੰਜਾਬੀ

ਭਲਵਾਨਾਂ ‘ਤੇ ਜ਼ਬਰ ਵਿਰੁੱਧ SKM ਅਤੇ ਟਰੇਡ ਯੂਨੀਅਨਾਂ ਵਲੋਂ ਰੋਸ ਮੁਜ਼ਾਹਰਾ

Published

on

Protest by SKM and Trade Unions against oppression of Bhalwans

ਲੁਧਿਆਣਾ : ਮੋਦੀ ਦੀ ਭਾਜਪਾ ਸਰਕਾਰ ਦੇ ਜ਼ਬਰ, ਤਾਨਾਸ਼ਾਹੀ ਅਤੇ ਔਰਤ ਵਿਰੋਧੀ ਸੋਚ ਦਾ ਪ੍ਰਤੱਖ ਨਜ਼ਾਰਾ ਲੋਕਾਂ ਨੇ ਉਦੋਂ ਦੇਖਿਆ ਜਦੋ ਜਿਨਸੀ ਦੋਸ਼ਾਂ ਦਾ ਸਾਹਮਣਾ ਕਰ ਰਹੇ ਭਾਜਪਾ ਐਮ ਪੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਬਚਾਉਣ ਲਈ ਭਲਵਾਨਾਂ ਦੇ ਅੰਦੋਲਨ ਨੂੰ ਕੁਚਲਣ ਲਈ ਪੁਲਿਸ ਨੇ ਅਣਮਨੁੱਖੀ ਵਿਵਹਾਰ ਕੀਤਾ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਅੱਜ ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਵਲੋਂ ਸਾਂਝੇ ਤੌਰ ਤੇ ਰੋਸ ਪ੍ਰਦਰਸ਼ਨ ਦੌਰਾਨ ਬੁਲਾਰਿਆਂ ਨੇ ਕੀਤਾ।

ਕਿਸਾਨਾਂ ਸਮੇਤ ਸਮੂਹ ਇਨਸਾਫਪਸੰਦ ਲੋਕਾਂ, ਟਰੇਡ ਯੂਨੀਅਨਾਂ, ਪੇਂਡੂ ਮਜ਼ਦੂਰ, ਔਰਤ, ਮੁਲਾਜ਼ਮ,ਵਿਦਿਆਰਥੀ ਅਤੇ ਨੌਜਵਾਨ ਜੱਥੇਬੰਦੀਆਂ ਨੇ ਸਾਂਝੇ ਰੂਪ ਵਿੱਚ ਇੱਕਠੇ ਹੋ ਕੇ ਇਸ ਜ਼ਬਰ ਦਾ ਜੋਰਦਾਰ ਵਿਰੋਧ ਕਰਦੇ ਹੋਏ ਦੋਸ਼ੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਕੀਤੀ। ਰੋਸ ਪ੍ਰਦਰਸ਼ਨ ਤੋਂ ਬਾਅਦ ਮਾਰਚ ਦੀ ਸ਼ਕਲ ਵਿੱਚ ਨਾਅਰੇ ਲਾਉਂਦੇ ਹੋਏ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚਕੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ।

Facebook Comments

Trending