ਪੰਜਾਬੀ

ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਸਟਾਫ ਵਲੋਂ ਰੋਸ ਪ੍ਰਦਰਸ਼ਨ

Published

on

ਲੁਧਿਆਣਾ : ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ, ਲੁਧਿਆਣਾ ਵਲੋਂ ਪੰਜਾਬ ਸਰਕਾਰ ਖ਼ਿਲਾਫ਼ 7ਵੇਂ ਤਨਖ਼ਾਹ ਕਮਿਸ਼ਨ ਨੂੰ ਲਾਗੂ ਕਰਨ ਅਤੇ ਸੇਵਾ ਮੁਕਤੀ ਦੀ ਉਮਰ ਮੌਜੂਦਾ 58 ਸਾਲ ਤੋਂ ਬਦਲ ਕੇ 60 ਸਾਲ ਕਰਨ ਦਾ ਅੰਦੋਲਨ ਜਾਰੀ ਰੱਖਦੇ ਹੋਏ ਅੱਜ ‘ਗੇਟ ਧਰਨਿਆਂ’ ‘ਤੇ ਬੈਠ ਗਏ |

ਇਹ ਅੰਦੋਲਨ ਪੀ.ਸੀ.ਸੀ.ਟੀ.ਯੂ. ਦੇ ਨਿਰਦੇਸ਼ਾਂ ਅਨੁਸਾਰ ਕੀਤਾ ਗਿਆ ਸੀ। ਕਾਲਜ ਦੇ ਸਾਰੇ ਟੀਚਿੰਗ ਸਟਾਫ਼ ਮੈਂਬਰਾਂ ਨੇ ਇਸ ਰੋਸ ਪ੍ਰਦਰਸ਼ਨ ਵਿਚ ਹਿੱਸਾ ਲਿਆ ਅਤੇ ਪੰਜਾਬ ਦੇ ਨਾਨ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਵਿਚ ਕੰਮ ਕਰਦੇ ਅਧਿਆਪਕਾਂ ਲਈ ਤਨਖਾਹ ਗ੍ਰਾਂਟਾਂ 60 ਸਾਲ ਤੋਂ ਘਟਾ ਕੇ 58 ਸਾਲ ਕਰਨ ਸਬੰਧੀ ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ ਆਪਣੇ ਰੋਹ ਨੂੰ ਪੇਸ਼ ਕੀਤਾ |

Facebook Comments

Trending

Copyright © 2020 Ludhiana Live Media - All Rights Reserved.