Connect with us

ਪੰਜਾਬੀ

PSMSU ਵੱਲੋਂ ਰੋਸ -ਮੁਜਾਹਰਾ ਕਰਦੇ ਹੋਏ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

Published

on

Protest letter from PSMSU to Deputy Commissioner

ਲੁਧਿਆਣਾ : ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਪਿਛਲੇ ਲੰਮੇਂ ਸਮੇਂ ਤੋਂ ਆਪਣੀਆਂ ਹੱਕੀ ਮੰਗਾ ਸਬੰਧੀ ਸੰਘਰਸ਼ ਕੀਤਾ ਜਾ ਰਿਹਾ ਹੈ । ਇਸ ਸਬੰਧ ਵਿੱਚ ਸੂਬਾ ਇਕਾਈ ਵੱਲੋਂ ਜਿਲ੍ਹਾ ਨਵਾਂ ਸ਼ਹਿਰ ਵਿਖੇ ਕੀਤੀ ਗਈ ਸੂਬਾ ਪੱਧਰੀ ਮੀਟਿੰਗ ਦੌਰਾਨ ਲਏ ਗਏ ਫੈਂਸਲੇ ਦੀ ਪਾਲਣਾ ਕਰਦੇ ਹੋਏ PSMSU, ਲੁਧਿਆਣਾ ਵੱਲੋਂ ਡੀ.ਸੀ. ਦਫਤਰ ਵਿੱਖੇ ਰੋਸ -ਮੁਜਾਹਰਾ ਕਰਦੇ ਹੋਏ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ।

ਮੰਗਾਂ ਨਾ ਮੰਨਣ ਦੀ ਸੂਰਤ ਵਿੱਚ ਮੁਲਾਜ਼ਮਾਂ ਵੱਲੋਂ 08.10.2021 ਤੋਂ 17.10.2021 ਤੱਕ ਹੜਤਾਲ ‘ਤੇ ਜਾਣ ਸੰਬੰਧੀ ਅਲਟੀਮੇਟਮ ਦਿੱਤਾ ਗਿਆ ਜਿਸ ਦੌਰਾਨ ਪੰਜਾਬ ਭਰ ਦੇ ਮਨਿਸਟੀਰੀਅਲ ਕਾਮੇ ਪੈੱਨ ਡਾਊਨ, ਟੂਲ ਡਾਊਨ ਅਤੇ ਕੰਪਿਊਟਰ ਬੰਦ ਰੱਖਣਗੇ । ਇਸ ਮੌਕੇ ਜਿਲ੍ਹਾ ਸਰਪ੍ਰਸਤ ਸ. ਰਣਜੀਤ ਸਿੰਘ ਜੱਸਲ, ਚੇਅਰਮੈਨ ਸ਼੍ਰੀ ਵਿਕਾਸ ਜੁਨੇਜਾ (ਵਿੱਕੀ), ਪ੍ਰਧਾਨ ਸ਼੍ਰੀ ਸੰਜੀਵ ਭਾਰਗਵ, ਜਨਰਲ ਸਕੱਤਰ ਸ਼੍ਰੀ ਏ.ਪੀ. ਮੋਰੀਆ ਅਤੇ ਵਿੱਤ ਸਕੱਤਰ ਸ਼੍ਰੀ ਸੁਨੀਲ ਕੁਮਾਰ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ ਅਤੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦਾ ਡੱਟ ਕੇ ਵਿਰੋਧ ਕੀਤਾ ।

ਸ਼੍ਰੀ ਸੰਜੀਵ ਭਾਰਗਵ ਜਿਲ੍ਹਾ ਪ੍ਰਧਾਨ ਅਤੇ ਜਿਲ੍ਹਾ ਜਨਰਲ ਸਕੱਤਰ ਸ਼੍ਰੀ ਏ.ਪੀ. ਮੌਰੀਆ ਨੇ ਦੱਸਿਆ ਕਿ ਪਿਛਲੇ ਲੰਮੇਂ ਸਮੇਂ ਤੋਂ ਮੁਲਾਜ਼ਮਾਂ ਵੱਲੋਂ ਸਰਕਾਰ ਨਾਲ ਆਪਣੀਆਂ ਮੰਗਾਂ ਮਨਵਾਉਣ ਸਬੰਧੀ ਮੀਟਿੰਗਾਂ ਦਾ ਦੌਰ ਜਾਰੀ ਰਿਹਾ ਜੋ ਕਿ ਬੇਨਤੀਜਾ ਰਹੀਆਂ । ਇਹਨਾਂ ਮੀਟਿੰਗਾਂ ਵਿੱਚ ਸਰਕਾਰ ਮੁਲਾਜ਼ਮ ਮਗਾਂ ਸਬੰਧੀ ਲਾਰੇ ਲਗਾਉਂਦੀ ਰਹੀ ਜਿਸ ਕਾਰਨ ਪੰਜਾਬ ਦੇ ਸਮੂਹ ਮੁਲਾਜ਼ਮ ਵਰਗ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ਼ ਪਾਇਆ ਜਾ ਰਿਹਾ ਹੈ ।

ਇਸ ਦੌਰਾਨ ਸੂਬਾ ਵਧੀਕ ਜਨਰਲ ਸਕੱਤਰ ਅਮਿਤ ਅਰੋੜਾ ਨੇ ਕਿਹਾ ਕਿ ਸਰਕਾਰ ਨੇ ਭਰੋਸਾ ਦਵਾਇਆ ਸੀ ਕਿ ਛੇਵੇਂ ਤਨਖਾਹ ਕਮਿਸ਼ਨ ਵਿੱਚ ਸਾਰੇ ਨਵੇਂ – ਪੁਰਾਣੇ ਮੁਲਾਜ਼ਮਾਂ ਨੂੰ ਮੁੱਢਲੀ ਤਨਖਾਹ ਵਿੱਚ ਘੱਟੋ ਘੱਟ 15 ਪ੍ਰਤੀਸ਼ਤ ਦਾ ਵਾਧਾ ਜ਼ਰੂਰ ਦਿੱਤਾ ਜਾਵੇਗਾ ਪਰ ਇਹ ਵੀ ਸਰਕਾਰ ਵੱਲੋਂ ਖੋਖਲਾ ਦਾਅਵਾ ਹੀ ਰਿਹਾ ਹੈ ਕਿਉਂਕਿ ਸਰਕਾਰ ਵੱਲੋਂ 15 ਪ੍ਰਤੀਸ਼ਤ ਸੰਬੰਧੀ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਵਿੱਚ 01.01.2016 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦਾ ਜ਼ਿਕਰ ਨਹੀਂ ਕੀਤਾ ਗਿਆ । ਇਸ ਲਈ ਸਮੂਹ ਮੁਲਾਜ਼ਮ ਵਰਗ ਵਿੱਚ ਸਰਕਾਰ ਪ੍ਰਤੀ ਘੋਰ ਨਿਰਾਸ਼ਾ ਪਾਈ ਜਾ ਰਹੀ ਹੈ ।

Facebook Comments

Trending