Connect with us

ਲੁਧਿਆਣਾ ਨਿਊਜ਼

ਜਨਤਕ ਜੱਥੇਬੰਦੀਆਂ ਵੱਲੋਂ ਨਾਗਰਿਕਤਾਂ ਹੱਕਾਂ ਉੱਤੇ ਹਮਲੇ ਖਿਲਾਫ਼ ਰੋਸ ਮੁਜ਼ਾਹਰਾ 2 ਫਰਵਰੀ ਨੂੰ

Published

on

ਇੱਥੇ ਸ਼ਹੀਦ ਭਗਤ ਸਿੰਘ ਲਾਈਬ੍ਰੇਰੀ, ਜਮਾਲਪੁਰ ਕਲੋਨੀ, ਲੁਧਿਆਣਾ ਵਿਖੇ ਜਨਤਕ ਜੱਥੇਬੰਦੀਆਂ ਦੀ ਹੋਈ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਮੋਦੀ ਸਰਕਾਰ ਦੇ ਘੋਰ ਲੋਕ ਵਿਰੋਧੀ ਫਿਰੂਕ ਫਾਸੀਵਾਦੀ ਕਨੂੰਨ ਨਾਗਰਿਕਤਾ ਸੋਧ ਕਨੂੰਨ, ਕੌਮੀ ਨਾਗਰਿਕ ਰਜਿਸਟਰ ਅਤੇ ਕੌਮੀ ਜਨਸੰਖਿਆ ਰਜਿਸਟਰ ਖਿਲਾਫ਼ 2 ਫਰਵਰੀ ਨੂੰ ਸ਼ੇਰਪੁਰ, ਲੁਧਿਆਣਾ ਵਿਖੇ ਰੋਸ ਮੁਜਾਹਰਾ ਕੀਤਾ ਜਾਵੇਗਾ। 16 ਫਰਵਰੀ ਨੂੰ ਮਲੇਰਕੋਟਲਾ ਵਿਖੇ ਨਾਗਰਿਕਤਾ ਹੱਕਾਂ ਉੱਤੇ ਮੋਦੀ ਹਕੂਮਤ ਦੇ ਫਾਸ਼ੀ ਹਮਲੇ ਵਿਰੁੱਧ ਸੰਘਰਸ਼ਸ਼ੀਲ ਮਜ਼ਦੂਰ, ਕਿਸਾਨ, ਨੌਜਵਾਨ, ਵਿਦਿਆਰਥੀ, ਮੁਲਾਜਮ ਜੱਥੇਬੰਦੀਆਂ ਵੱਲੋਂ ਵਿਸ਼ਾਲ ਲੋਕ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਦੀ ਤਿਆਰੀ ਵਜੋਂ ਪੂਰੇ ਪੰਜਾਬ ਵਿੱਚ ਮੁਹਿੰਮ ਚਲਾਈ ਜਾ ਰਹੀ ਹੈ। ਲੁਧਿਆਣਾ ਦੀਆਂ ਜੱਥੇਬੰਦੀਆਂ ਨੇ ਸ਼ਹਿਰ ਵਿੱਚ ਵੱਡੇ ਪੱਧਰ ਉੱਤੇ ਪ੍ਰਚਾਰ ਮੁਹਿੰਮ ਚਲਾ ਕੇ ਲੋਕਾਂ ਨੂੰ ਨਾਗਰਿਕਤਾ ਸੋਧ ਕਨੂੰਨ, ਕੌਮੀ ਨਾਗਰਿਕ ਰਜਿਸਟਰ ਅਤੇ ਕੌਮੀ ਜਨਸੰਖਿਆ ਰਜਿਸਟਰ ਖਿਲਾਫ਼ ਲਾਮਬੰਦ ਕਰਨ ਦਾ ਐਲਾਨ ਕੀਤਾ ਹੈ। ਮੀਟਿੰਗ ਵਿੱਚ ਕਾਰਖਾਨਾ ਮਜ਼ਦੂਰ ਯੂਨੀਅਨ ਵੱਲੋਂ ਲਖਵਿੰਦਰ, ਮੋਲਡਰ ਐਂਡ ਸਟੀਲ ਵਰਕਰਜ਼ ਯੂਨੀਅਨ ਵੱਲੋਂ ਹਰਜਿੰਦਰ ਸਿੰਘ, ਇਨਕਲਾਬੀ ਮਜ਼ਦੂਰ ਕੇਂਦਰ ਵੱਲੋਂ ਸੁਰਿੰਦਰ ਸਿੰਘ, ਮੋਲਡਰ ਐਂਡ ਸਟੀਲ ਵਰਕਰਜ਼ ਯੂਨੀਅਨ ਵੱਲੋਂ ਅਵਤਾਰ ਵਿਰਕ, ਟੈਕਸਟਾਈਲ ਹੌਜ਼ਰੀ ਕਾਮਗਾਰ ਯੂਨੀਅਨ ਵੱਲੋਂ ਜਗਦੀਸ਼, ਨੌਜਵਾਨ ਭਾਰਤ ਸਭਾ ਵੱਲੋਂ ਸਤਪਾਲ ਤੇ ਹੋਰ ਆਗੂ ਹਾਜ਼ਰ ਸਨ।

ਜੱਥੇਬੰਦੀਆਂ ਵੱਲੋਂ ਅੱਜ ਜਾਰੀ ਸਾਂਝੇ ਬਿਆਨ ਵਿੱਚ ਕਿਹਾ ਗਿਆ ਕਿ ਭਾਜਪਾ ਹਕੂਮਤ ਵੱਲੋਂ ਲਿਆਂਦਾ ਗਿਆ ਨਵਾਂ ਨਾਗਰਿਕਤਾ ਸੋਧ ਕਾਨੂੰਨ ਧਰਮ ਨਿਰਪੱਖ ਤੇ ਜਮਹੂਰੀ ਕਦਰਾਂ ਕੀਮਤਾਂ ’ਤੇ ਤਿੱਖਾ ਹਮਲਾ ਹੈ ਕਿਉਕਿ ਇਹ ਨਾਗਰਿਕਤਾ ਦੇ ਅਧਿਕਾਰ ਨੂੰ ਧਰਮ ਨਾਲ ਜੋੜਦਾ ਹੈ ਤੇ ਵਿਸ਼ੇਸ਼ ਕਰਕੇ ਮੁਸਲਮਾਨ ਧਾਰਮਿਕ ਫਿਰਕੇ ਨੂੰ ਨਿਸ਼ਾਨਾ ਬਣਾਉਦਾ ਹੈ। ਨਾਗਰਿਕਤਾ ਕਾਨੂੰਨ ਕੌਮੀ ਨਾਗਰਿਕ ਰਜਿਸਟਰ ਨੂੰ ਮੁਲਕ ਭਰ ’ਚ ਲਾਗੂ ਕਰਨ ਦੇ ਫੈਸਲੇ ਨਾਲ ਜੁੜਕੇ ਅਜਿਹਾ ਮਾਰੂ ਹਥਿਆਰ ਬਣਦਾ ਹੈ ਜੋ ਭਾਜਪਾ ਦੇ ਫਿਰਕੂ ਕੌਮਵਾਦ ਦੀ ਫਿਰਕੂ ਧਾਰ ਨੂੰ ਹੋਰ ਤਿੱਖਾ ਕਰਦਾ ਹੈ। ਮੁਲਕ ਦੀ ਮੁਸਲਮਾਨ ਧਾਰਮਿਕ ਘੱਟ ਗਿਣਤੀ ਨੂੰ ਨਿਸ਼ਾਨਾ ਬਣਾ ਕੇ ਮੁਲਕ ’ਚ ਹਿੰਦੂ ਫਿਰਕੂ ਲਾਮਬੰਦੀਆ ਦਾ ਜ਼ਰੀਆ ਬਣਾਉਣ ਦਾ ਸਾਧਨ ਹੈ। ਇਹ ਲੋਕਾਂ ’ਚ ਫਿਰਕੂ ਪਾਟਕ ਖੜੇ ਕਰਨ ਦਾ ਹਥਿਆਰ ਹੈ। ਇਹ ਕਾਨੂੰਨ ਲੋਕਾਂ ਦੀ ਨਾਗਰਿਕਤਾ ਤੈਅ ਕਰਨ ਦੇ ਮਾਮਲੇ ’ਚ ਸਰਕਾਰਾਂ ਨੂੰ ਮਨਚਾਹੇ ਅਧਿਕਾਰ ਮਿਲਣ ਦੀ ਅਜਿਹੀ ਪਿਛਾਖੜੀ ਪਿਰਤ ਪਾਉਦਾ ਹੈ ਜਿਸਨੂੰ ਸਰਕਾਰਾਂ ਨੇ ਲੋਕਾਂ ਨੂੰ ਦਬਾਉਣ, ਪਾਟਕ ਪਾਉਣ ਤੇ ਵੋਟਾਂ ਖਾਤਰ ਮੁਥਾਜਗੀਆਂ ਬਣਾਉਣ ਲਈ ਵਰਤਣਾ ਹੈ ਅਤੇ ਪਹਿਲਾਂ ਵੀ ਲੋਕਾਂ ਦੀ ਜਸੂਸੀ ਕਰਨ ਦੇ ਕਦਮ ਚੱਕ ਰਹੀਆਂ ਸਰਕਾਰਾਂ ਨੂੰ ਹੋਰ ਅਖਤਿਆਰ ਦੇਣਾ ਹੈ।

ਜਥੇਬੰਦੀਆਂ ਨੇ ਕਿਹਾ ਹੈ ਕਿ ਨਾਗਰਿਕਤਾ ਸੋਧ ਕਾਨੂੰਨ ਰੱਦ ਕਰਨ, ਐਨ.ਆਰ.ਸੀ. ਤੇ ਐਨ.ਪੀ.ਆਰ. ਦੇ ਕਦਮ ਵਾਪਸ ਲੈਣ, ਇਸਦਾ ਵਿਰੋਧ ਕਰ ਰਹੇ ਲੋਕਾਂ ’ਤੇ ਪਾਏ ਝੂਠੇ ਕੇਸ ਰੱਦ ਕਰਨ, ਗਿ੍ਰਫਤਾਰ ਕੀਤੇ ਲੋਕ ਰਿਹਾਅ ਕਰਨ, ਜੇ.ਐਨ.ਯੂ. ਤੇ ਜਾਮੀਆ ਸਮੇਤ ਮੁਲਕ ਭਰ ’ਚ ਲੋਕਾਂ ’ਤੇ ਜਬਰ ਢਾਹੁਣ ਵਾਲੇ ਅਧਿਕਾਰੀਆਂ ਖਿਲਾਫ਼ ਸਖਤ ਕਾਰਵਾਈ ਕਰਨ ਤੇ ਕੇਸ ਦਰਜ ਕਰਨ, ਜੇ.ਐਨ.ਯੂ. ’ਚ ਨਕਾਬ ਪਾ ਕੇ ਆਏ ਸੰਘੀ ਗੁੰਡਿਆਂ ਨੂੰ ਗਿ੍ਰਫਤਾਰ ਕਰਨ ਅਤੇ ਮੁਲਕ ’ਚ ਗਿ੍ਰਫਤਾਰ ਕੀਤੇ ਹੋਏ ਬੁੱਧੀਜੀਵੀਆਂ ਨੂੰ ਰਿਹਾਅ ਕਰਨ, ਨਜ਼ਰਬੰਦੀ ਕੈਂਪ ਖਤਮ ਕਰਨ ਅਤੇ ਉੱਥੇ ਡੱਕੇ ਲੋਕਾਂ ਨੂੰ ਰਿਹਾਅ ਕਰਨ, ਦਿੱਲੀ ’ਚ ਮੜੇ ਐਨ.ਐਸ.ਏ ਸਮੇਤ ਸਾਰੇ ਕਾਲੇ ਕਾਨੂੰਨ ਰੱਦ ਕਰਨ ਦੀਆਂ ਮੰਗਾਂ ਲਈ ਉਹ ਸੰਘਰਸ਼ ਕਰ ਰਹੀਆਂ ਹਨ।

Facebook Comments

Advertisement

ਤਾਜ਼ਾ

ਇੰਡੀਆ ਨਿਊਜ਼22 mins ago

ਰੇਲਵੇ ਦੀ ਨਵੀਂ ਸ਼ੁਰੂਆਤ, ਟ੍ਰੇਨਾਂ ‘ਚ ਔਰਤਾਂ ਦੀ ਰੱਖਿਆ ਕਰੇਗੀ ਮੇਰੀ ਸਹੇਲੀ

ਮਹਿਲਾ ਯਾਤਰੀਆਂ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਭਾਰਤੀ ਰੇਲਵੇ ਨੇ ਮੇਰੀ ਸਹੇਲੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸਦੇ ਲਈ ਰੇਲਵੇ...

ਲੁਧਿਆਣਾ ਨਿਊਜ਼1 hour ago

ਲੁਧਿਆਣਾ ‘ਚ ਘਟੀ ਕੋਰੋਨਾ ਦੀ ਰਫਤਾਰ, ਜ਼ਿਲ੍ਹੇ ‘ਚੋਂ ਮਿਲੇ ਸਿਰਫ 30 ਮਾਮਲੇ

ਜ਼ਿਲ੍ਹਾ ਲੁਧਿਆਣਾ ਨੇ ਹੁਣ ਕੋਰੋਨਾ ਮਹਾਂਮਾਰੀ ਤੇ ਕਾਬੂ ਪਾ ਲਿਆ ਹੈ ਅਤੇ ਦਿਨੋਂ-ਦਿਨ ਹਾਲਾਤ ਠੀਕ ਹੁੰਦੇ ਨਜ਼ਰ ਆ ਰਹੇ ਹਨ।...

ਲੁਧਿਆਣਾ ਨਿਊਜ਼2 hours ago

ਲੁਧਿਆਣਾ ‘ਚ ਇਨ੍ਹਾਂ ਥਾਵਾਂ ਤੇ ਪਟਾਕਿਆਂ ਦੀਆਂ 37 ਦੁਕਾਨਾਂ ਨੂੰ ਮਿਲੀ ਮਨਜ਼ੂਰੀ

ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹਿਰ ‘ਚ 6 ਸਾਈਟਾਂ ਤੇ ਦੁਕਾਨਾਂ ਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਸਾਈਟਾਂ ਤੇ 37...

ਲੁਧਿਆਣਾ ਨਿਊਜ਼2 hours ago

ਲੁਧਿਆਣਾ ‘ਚ ਵਧਿਆ ਪ੍ਰਦੂਸ਼ਣ, ਲੋਕਾਂ ਨੂੰ ਆ ਰਹੀ ਸਾਹ ਲੈਣ ‘ਚ ਸਮੱਸਿਆ

ਪੰਜਾਬ ‘ਚ ਪ੍ਰਦੂਸ਼ਣ ਦੇ ਕਾਰਨ ਸਥਿਤੀ ਦਿਨੋਂ-ਦਿਨ ਬਦਤਰ ਹੁੰਦੀ ਜਾ ਰਹੀ ਹੈ। ਪੰਜਾਬ ‘ਚ ਦੁਸ਼ਹਿਰੇ ਦੇ ਤਿਉਹਾਰ ਤੇ ਪ੍ਰਦੂਸ਼ਣ ਦਾ...

ਬਾਲੀਵੁੱਡ3 hours ago

ਨੇਹਾ ਕੱਕੜ ਨੇ ਆਪਣੇ ਵਿਆਹ ‘ਚ ਕੀਤਾ ਧਮਾਕੇਦਾਰ ਡਾਂਸ, ਵੀਡੀਓ ਵਾਇਰਲ

ਬਾਲੀਵੁੱਡ ਦੀ ਮਸ਼ਹੂਰ ਗਾਇਕਾ ਨੇਹਾ ਕੱਕੜ ਅਤੇ ਰੋਹਨਪ੍ਰੀਤ ਸਿੰਘ ਦਾ ਬੀਤੇ ਦਿਨੀਂ ਹੀ ਵਿਆਹ ਹੋਇਆ ਹੈ ਅਤੇ ਉਨ੍ਹਾਂ ਦੇ ਵਿਆਹ...

ਲੁਧਿਆਣਾ ਨਿਊਜ਼3 hours ago

ਕਾਮਰੇਡ ਬਲਵਿੰਦਰ ਸਿੰਘ ਹੱਤਿਆ ਮਾਮਲੇ ‘ਚ ਪੁਲਿਸ ਪਹੁੰਚੀ ਸਲੇਮ ਟਾਬਰੀ ਇਲਾਕੇ, ਖੰਗਾਲੇ 100 ਤੋਂ ਵੱਧ ਕੈਮਰੇ

ਕੁੱਝ ਦਿਨ ਪਹਿਲਾਂ ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਹੋਇਆ ਸੀ ਅਤੇ ਇਸ ਮਾਮਲੇ ‘ਚ ਤਰਨਤਾਰਨ ਪੁਲਿਸ ਨੇ...

ਪੰਜਾਬ ਨਿਊਜ਼3 hours ago

AAP ਮਹਿਲਾ ਵਿਧਾਇਕਾਂ ਨੇ ਕੀਤੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੀ ਮੰਗ

ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ‘ਚ ਕਾਨੂੰਨ ਵਿਵਸਥਾ ਭੰਗ ਹੋ ਚੁੱਕੀ ਹੈ। ਕਿਸਾਨ ਸੜਕਾਂ ਤੇ ਉਤਰਨ ਨੂੰ ਮਜਬੂਰ ਹੋ...

ਲੁਧਿਆਣਾ ਨਿਊਜ਼4 hours ago

ਲੁਧਿਆਣਾ ‘ਚ ਹੋਈ ਠੰਡ ਦੀ ਸ਼ੁਰੂਆਤ, ਜਾਣੋਂ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

ਜ਼ਿਲ੍ਹਾ ਲੁਧਿਆਣਾ ‘ਚ ਹੁਣ ਸਵੇਰ ਅਤੇ ਸ਼ਾਮ ਨੂੰ ਠੰਡ ਦਾ ਅਹਿਸਾਸ ਹੋਣ ਲੱਗਿਆ ਹੈ ਪਰ ਅੱਜ ਯਾਨੀ ਸੋਮਵਾਰ ਨੂੰ ਸਵੇਰੇ...

ਪੰਜਾਬ ਨਿਊਜ਼4 hours ago

NRI ਦੀ ਕੋਠੀ ਤੋਂ ਹੁੰਦਾ ਸੀ ਭੁੱਕੀ ਦਾ ਗੋਰਖਧੰਦਾ, ਛਾਪੇਮਾਰੀ ਦੌਰਾਨ ਵੱਡੀ ਮਾਤਰਾ ‘ਚ ਭੁੱਕੀ ਦੀ ਖੇਪ ਬਰਾਮਦ

ਅੱਜ ਦਿਹਾਤ ਪੁਲਿਸ ਵੱਲੋਂ ਕਰਤਾਰਪੁਰ ਦੀ ਇੱਕ NRI ਦੀ ਕੋਠੀ ਦੀ ਗੈਰੇਜ ‘ਚੋਂ ਭੁੱਕੀ ਦੀ ਵੱਡੀ ਖੇਪ ਲੁਕਾ ਕੇ ਰੱਖੇ...

ਲੁਧਿਆਣਾ ਨਿਊਜ਼5 hours ago

ਲੁਧਿਆਣਾ ਦੇ ਬਜ਼ਾਰਾਂ ‘ਚ ਤਿਉਹਾਰਾਂ ਨੂੰ ਲੈ ਕੇ ਨਜ਼ਰ ਆਈ ਰੌਣਕ, ਲੋਕਾਂ ‘ਚ ਘੱਟ ਹੋਇਆ ਕੋਰੋਨਾ ਖੌਫ

ਜ਼ਿਲ੍ਹਾ ਲੁਧਿਆਣਾ ਨੂੰ ਹੌਜਰੀ ਅਤੇ ਹੋਰ ਕੰਮਾਂ ਲਈ ਜਾਣਿਆ ਜਾਂਦਾ ਹੈ ਅਤੇ ਇਨ੍ਹਾਂ ਦਿਨਾਂ ‘ਚ ਤਿਉਹਾਰਾਂ ਤੇ ਹੌਜਰੀ ਦੇ ਸੀਜ਼ਨ...

ਲੁਧਿਆਣਾ ਨਿਊਜ਼5 hours ago

ਲੁਧਿਆਣਾ ਪੁਲਿਸ ਨੇ ਪਟਾਕਿਆਂ ਨੂੰ ਲੈ ਕੇ ਜਾਰੀ ਕੀਤਾ ਨਵਾਂ ਸ਼ਡਿਊਲ

ਦੀਵਾਲੀ ਮੌਕੇ ਪਟਾਕਿਆਂ ਦੀਆਂ ਆਰਜ਼ੀ ਦੁਕਾਨਾਂ ਅਲਾਟ ਕਰਨ ਸਬੰਧੀ ਪੁਲਿਸ ਨੇ ਸ਼ਡਿਊਲ ਜਾਰੀ ਕੀਤਾ ਹੈ। ਇਸ ਮੌਕੇ ਏ.ਸੀ.ਪੀ ਰਣਜੀਤ ਸਿੰਘ...

ਇੰਡੀਆ ਨਿਊਜ਼5 hours ago

ਕੋਲਾ ਘਪਲੇ ਮਾਮਲੇ ‘ਚ ਸਾਬਕਾ ਕੇਂਦਰੀ ਮੰਤਰੀ ਦਿਲੀਪ ਰੇ ਨੂੰ ਮਿਲੀ 3 ਸਾਲ ਦੀ ਸਜ਼ਾ

CBI ਦੀ ਇੱਕ ਵਿਸ਼ੇਸ਼ ਅਦਾਲਤ ਨੇ ਅੱਜ 21 ਸਾਲ ਪੁਰਾਣੇ ਕੋਲਾ ਘੋਟਾਲਾ ਮਾਮਲੇ ‘ਚ ਸਾਬਕਾ ਕੇਂਦਰੀ ਮੰਤਰੀ ਦਿਲੀਪ ਰੇ ਨੂੰ...

Trending