Connect with us

ਪੰਜਾਬ ਨਿਊਜ਼

PRTC ਦੇ ਕਾਮਿਆਂ ਨੇ ਬੱਸ ਸਟੈਂਡ ਦਾ ਮੁੱਖ ਗੇਟ ਕੀਤਾ ਬੰਦ, ਫ਼ੈਸਲਾ ਲਾਗੂ ਕਰਨ ਦੀ ਕੀਤੀ ਮੰਗ

Published

on

PRTC workers close the main gate of the bus stand, demanding implementation of the decision

ਪਟਿਆਲਾ : ਪੀਆਰਟੀਸੀ ਦੇ ਠੇਕਾ ਤੇ ਆਊਟਸੋਰਸ ਕਰਮਚਾਰੀਆਂ ਵੱਲੋਂ 14 ਸਤੰਬਰ ਨੂੰ ਕੈਪਟਨ ਸੰਦੀਪ ਸੰਧੂ ਨਾਲ ਹੋਈ ਮੀਟਿੰਗ ਚ ਫ਼ੈਸਲੇ ਨੂੰ ਲਾਗੂ ਕਰਾਉਣ ਦੀ ਮੰਗ ਲਈ ਬੱਸ ਸਟੈਂਡ ਦਾ ਮੁੱਖ ਗੇਟ ਬੰਦ ਕਰਕੇ ਧਰਨਾ ਸ਼ੁਰੂ ਕਰ ਦਿੱਤਾ ਹੈ। ਇਸ ਮੌਕੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੱਜ ਕੇ ਨਾਅਰੇਬਾਜ਼ੀ ਕੀਤੀ।

ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨੇ ਕਿਹਾ ਕਿ ਮੀਟਿੰਗ ਵਿਚ ਮੁਲਾਜ਼ਮ ਪੱਕੇ ਕਰਨ ਸਮੇਤ ਤਨਖ਼ਾਹਾਂ ਤੇ ਹੋਰ ਬਕਾਏ ਵਿੱਚ ਵਾਧੇ ਦੀ ਮੰਗ ਨੂੰ ਪ੍ਰਵਾਨ ਕੀਤਾ ਗਿਆ ਸੀ। ਪਰ ਮੁੱਖ ਮੰਤਰੀ ਦੇ ਬਦਲਦਿਆਂ ਹੀ ਉਨ੍ਹਾਂ ਦੇ ਫੈਸਲਿਆਂ ਨੂੰ ਲਾਗੂ ਕਰਨ ਲਈ ਸਰਕਾਰ ਵੱਲੋਂ ਟਾਲ ਮਟੋਲ ਕੀਤਾ ਜਾ ਰਿਹਾ ਹੈ, ਜਿਸ ਦੇ ਰੋਸ ਵਜੋਂ ਉਨ੍ਹਾਂ ਵੱਲੋਂ ਇਹ ਧਰਨਾ ਲਗਾਇਆ ਗਿਆ ਹੈ। ਉਧਰ ਦੂਜੇ ਪਾਸੇ ਮੁੱਖ ਗੇਟ ਬੰਦ ਰਹਿਣ ਕਾਰਨ ਸਵਾਰੀਆਂ ਨੂੰ ਵੀ ਖੱਜਲ ਖੁਆਰ ਹੋਣਾ ਪੈ ਰਿਹਾ ਹੈ।

ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਕੇਸ਼ ਵਿੱਕੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨਾਲ ਪੁਰਾਣੇ ਮੁੱਖ ਮੰਤਰੀ ਦੇ ਸਮੇਂ ਚੌਦਾਂ ਸਤੰਬਰ ਨੂੰ ਮੀਟਿੰਗ ਚ ਕੀਤੇ ਫ਼ੈਸਲੇ ਨਵੀਂ ਮੁੱਖ ਮੰਤਰੀ ਬਣਨ ਦਾ ਬਹਾਨਾ ਬਣਾ ਕੇ ਟਾਲੇ ਜਾ ਰਹੇ ਹਨ ਜਦੋਂ ਕਿ ਅਧਿਕਾਰੀ ਪਹਿਲਾਂ ਵਾਲੇ ਹਨ ਅਤੇ ਕੁਝ ਫ਼ੈਸਲੇ ਮਹਿਕਮੇ ਪੱਧਰ ਦੇ ਹਨ।

ਉਨ੍ਹਾਂ ਕਿਹਾ ਕਿ ਪੱਕਾ ਕਰਨ ਦੀ ਮੰਗ ਨੂੰ ਛੱਡ ਕੇ ਮੀਟਿੰਗ ਚ ਕੀਤੇ ਫ਼ੈਸਲੇ ‘ਚ 30 ਫ਼ੀਸਦ ਤਨਖ਼ਾਹਾਂ ‘ਚ ਵਾਧਾ ਤੇ ਹਰ ਸਾਲ 5 ਫ਼ੀਸਦ ਵੱਧ 525 ਦੀ ਕਟੌਤੀ ਤੇ ਨੌਕਰੀਓਂ ਫਾਰਗ ਕੀਤੇ ਕਰਮਚਾਰੀਆਂ ਨੂੰ ਤੁਰੰਤ ਬਹਾਲ ਵਰਗੇ ਫੈਸਲਿਆਂ ਤੇ ਸਹਿਮਤੀ ਹੋਈ ਸੀ ਜਿਨ੍ਹਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ।

Facebook Comments

Trending