Connect with us

ਪੰਜਾਬ ਨਿਊਜ਼

PSPCL ਨੇ 2 ਕਿੱਲੋ ਵਾਟ ਤੱਕ 96,911 ਖਪਤਕਾਰਾਂ ਦੇ ਬਕਾਇਆ ਬਿਜਲੀ ਬਿੱਲ ਕੀਤੇ ਮਾਫ਼

Published

on

PSPCL waives off outstanding electricity bills of 96,911 consumers up to 2 KW

ਚੰਡੀਗੜ੍ਹ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96,911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮਾਫ਼ ਕਰ ਦਿੱਤੇ ਹਨ।

ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਸੂਬੇ ਦੇ 5 ਜ਼ੋਨਾਂ, ਸਰਹੱਦੀ ਜ਼ੋਨ, ਕੇਂਦਰੀ ਜ਼ੋਨ, ਉੱਤਰੀ ਜ਼ੋਨ, ਦੱਖਣੀ ਜ਼ੋਨ ਵਿੱਚ ਕੁੱਲ 15.85 ਲਾਭਪਾਤਰੀ ਹਨ ਜਿਨਾਂ ਦੇ ਨਾਂ 1505 ਕਰੋੜ ਰੁਪਏ ਦੇ ਬਕਾਏ ਖੜੇ ਹਨ। ਇਨਾਂ ਵਿੱਚੋਂ 77.37 ਕਰੋੜ ਰੁਪਏ ਦੇ ਬਕਾਏ ਹੁਣ ਤੱਕ ਮੁਆਫ ਕੀਤੇ ਜਾ ਚੁੱਕੇ ਹਨ।

ਇਸ ਸਬੰਧੀ ਲਾਭਪਾਤਰੀਆਂ ਦੀ ਜ਼ੋਨ ਵਾਰ ਵੰਡ ਅਤੇ ਉਨਾਂ ਦੇ ਨਾਂ ਖੜੇ ਵਿੱਤੀ ਬਕਾਏ ਬਾਰੇ ਵੇਰਵੇ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਸਰਹੱਦੀ ਜ਼ੋਨ ਵਿੱਚ 4.27 ਲੱਖ ਲਾਭਪਾਤਰੀ ਹਨ ਜਿਨਾਂ ਦੇ ਨਾਂ 407 ਕਰੋੜ ਰੁਪਏ ਦੇ ਬਕਾਏ ਹਨ। ਕੇਂਦਰੀ ਜ਼ੋਨ ਦੇ ਕੁੱਲ 1.84 ਲੱਖ ਲਾਭਪਾਤਰੀਆਂ ਦੇ ਨਾਂ 1.57 ਕਰੋੜ ਰੁਪਏ ਦੇ ਬਕਾਏ ਹਨ ਜਦੋਂ ਕਿ ਉੱਤਰੀ ਜ਼ੋਨ ਦੇ 2.11 ਲੱਖ ਲਾਭਪਾਤਰੀਆਂ ਦੇ ਨਾਂ 1.78 ਕਰੋੜ ਰੁਪਏ, ਦੱਖਣੀ ਜ਼ੋਨ ਦੇ 2.86 ਲੱਖ ਲਾਭਪਾਤਰੀਆਂ ਦੇ ਨਾਂ 2 ਕਰੋੜ ਰੁਪਏ ਅਤੇ ਪੱਛਮੀ ਜ਼ੋਨ ਦੇ ਕੁੱਲ 4.76 ਲੱਖ ਲਾਭਪਾਤਰੀਆਂ ਦੇ ਨਾਂ 5.62 ਕਰੋੜ ਰੁਪਏ ਦੇ ਬਕਾਏ ਹਨ।

ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀ ਦ੍ਰਿੜ ਇੱਛਾਸ਼ਕਤੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਬਿਨਾਂ ਕਿਸੇ ਜਾਤ-ਪਾਤ, ਧਰਮ ਅਤੇ ਨਸਲ ਦੇ ਵਖਰੇਵੇਂ ਤੋਂ ਹਰ ਕਿਸੇ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ

Facebook Comments

Trending