Connect with us

ਅਪਰਾਧ

ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਿਆਂ PSPCL ਦਾ SDO ਤੇ ਲਾਈਨਮੈਨ ਕਾਬੂ

Published

on

PSPCL's SDO and lineman arrested while taking bribe from vigilance

ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਪੀਐੱਸਪੀਸੀਐੱਲ ਫੋਕਲ ਪੁਆਇੰਟ ਡਵੀਜ਼ਨ ਲੁਧਿਆਣਾ ਵਿਖੇ ਤਾਇਨਾਤ ਇਕ ਸਬ-ਡਵੀਜ਼ਨਲ ਅਫ਼ਸਰ (ਐੱਸਡੀਓ) ਮੋਹਨ ਲਾਲ ਤੇ ਇਕ ਲਾਈਨਮੈਨ ਹਰਦੀਪ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਐੱਸਡੀਓ ਅਤੇ ਲਾਈਨਮੈਨ ਨੂੰ ਲੋਕੇਸ਼ ਮੋਦੀ ਵਾਸੀ ਬਿੱਟੂ ਕਾਲੋਨੀ ਤਾਜਪੁਰ ਰੋਡ ਪਿੰਡ ਭਾਮੀਆਂ ਲੁਧਿਆਣਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਐੱਸਡੀਓ ਤੇ ਲਾਈਨਮੈਨ ਨੇ ਉਸ ਦੀ ਫੈਕਟਰੀ ‘ਜੀਵਨ ਸੰਨਜ਼’ ਦਾ ਦੌਰਾ ਕਰਕੇ ਰਿਸ਼ਵਤ ਦੇਣ ਦੀ ਧਮਕੀ ਦਿੱਤੀ ਕਿ ਉਹ ਉਸ ਦੀ ਫੈਕਟਰੀ ਦਾ ਬਿਜਲੀ ਕੁਨੈਕਸ਼ਨ ਕੱਟ ਦੇਣਗੇ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸ ਦੀ ਫੈਕਟਰੀ ਦਾ ਬਿਜਲੀ ਬਿੱਲ ਵਿੱਤੀ ਸਮੱਸਿਆ ਕਾਰਨ ਬਕਾਇਆ ਸੀ ਤੇ ਪੀਐੱਸਪੀਸੀਐੱਲ ਨੇ ਕੁਨੈਕਸ਼ਨ ਕੱਟਣ ਦੇ ਹੁਕਮ ਜਾਰੀ ਕੀਤੇ ਸਨ।

ਦੋਵੇਂ ਬਿਜਲੀ ਮੁਲਾਜ਼ਮ ਵੱਖ-ਵੱਖ ਮਿਤੀਆਂ ‘ਤੇ ਸ਼ਿਕਾਇਤਕਰਤਾ ਤੋਂ 34,000 ਰੁਪਏ ਦੀ ਰਿਸ਼ਵਤ ਲੈ ਚੁੱਕੇ ਹਨ ਅਤੇ ਰਿਸ਼ਵਤ ਵਜੋਂ ਹੋਰ ਪੈਸੇ ਦੀ ਮੰਗ ਕਰ ਰਹੇ ਹਨ। ਇਸ ਸੂਚਨਾ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਲੁਧਿਆਣਾ ਯੂਨਿਟ ਨੇ ਜਾਲ ਵਿਛਾਇਆ ਅਤੇ ਉਕਤ ਦੋਸ਼ੀ ਲਾਈਨਮੈਨ ਨੂੰ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬਾਅਦ ਵਿੱਚ ਇਸ ਮਾਮਲੇ ‘ਚ ਉਕਤ ਸਹਿ-ਮੁਲਜ਼ਮ ਐੱਸਡੀਓ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ।

Facebook Comments

Trending