ਪੰਜਾਬੀ

ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਕਰਵਾਇਆ ਜਨਤਕ ਸਮਾਗਮ

Published

on

ਲੁਧਿਆਣਾ : ਭਾਰਤ ਜਨ ਗਿਆਨ ਵਿਗਿਆਨ ਜੱਥਾ, ਲੁਧਿਆਣਾ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਜਨਤਕ ਸਮਾਗਮ ਰੋਜ ਗਾਰਡਨ ਵਿਖੇ ਕੀਤਾ ਗਿਆ। ਸਮਾਗਮ ਵਿੱਚ ਬੋਲਦਿਆ ਜਥੇ ਦੇ ਅਹੁਦੇਦਾਰਾਂ ਨੇ ਕਿਹਾ ਕੇ ਜੇ ਹੁਣ ਵੀ ਵਾਤਾਵਰਣ ਨਾਂ ਸੰਭਾਲਿਆ ਤਾਂ ਬਹੁਤ ਦੇਰ ਹੋ ਜਾਵੇਗੀ । ਜਿਥੇ ਲੋਕਾਂ ਨੂੰ ਵਾਤਾਵਰਣ ਨੂੰ ਸੰਭਾਲਣ ਲਈ ਅਤੇ ਪ੍ਰਦੂਸ਼ਣ ਨੂੰ ਘਟਾਉਣ ਲਈ ਜਾਗਰੂਕਤਾ ਦੀ ਲੋੜ ਹੈ, ਉਥੇ ਹੀ ਪ੍ਰਸ਼ਾਸਨ ਨੂੰ ਉਹ ਸਾਰੀਆਂ ਨੀਤੀਆ ਅਤੇ ਕਨੂੰਨ ਸਖ਼ਤੀ ਨਾਲ ਲਾਗੂ ਕਰਨ ਦੀ ਲੋੜ ਹੈ।

ਪੀਣ ਵਾਲਾ ਪਾਣੀ ਪਲਾਸਟਿਕ ਦੀਆਂ ਬੋਤਲਾਂ ਵਿੱਚ ਵਿਕਣ ਲੱਗ ਪਿਆ ਹੈ। ਜੇ ਅਸੀਂ ਅਜੇ ਵੀ ਨਾ ਸੰਭਲੇ ਤਾਂ ਉਹ ਦਿਨ ਦੂਰ ਨਹੀਂ ਜਦੋਂ ਸਾਨੂੰ ਸਾਹ ਲੈਣ ਲਈ ਆਕਸੀਜਨ ਗੈਸ ਦੇ ਸਿਲੰਡਰ ਰੱਖਣੇ ਪੈਣਗੇ। ਸੜਕਾਂ ਨੂੰ ਚੌੜਾ ਕਰਨ ਅਤੇ ਫਲਾਈ ਓਵਰ ਬਣਾਉਣ ਲਈ ਦਰੱਖਤ ਕੱਟੇ ਜਾ ਰਹੇ ਹਨ। ਪਾਣੀ ਦੇ ਕੁਦਰਤੀ ਸੋਮਿਆਂ ਨੂੰ ਪ੍ਰਦੂਸ਼ਤ ਕਰ ਦਿੱਤਾ ਗਿਆ ਹੈ। ਲੁਧਿਆਣਾ ਦੇ ਵਿੱਚੋਂ ਵਿੱਚ ਵਗਦਾ ਬੁੱਢਾ ਦਰਿਆ ਇਸ ਦੀ ਉਦਾਹਰਣ ਹੈ ਜੋ ਹੁਣ ਗੰਦਾ ਨਾਲਾ ਬਣ ਗਿਆ ਹੈ।

ਇੰੰਡਸਟਰੀ ਵਾਲਿਆਂ ਵਲੋਂ ਖੁਲ੍ਹੇ ਆਕਾਸ਼ ਵਿਚ ਗੰਦਾ ਧੂੰਆਂ ਛੱਡਿਆ ਜਾ ਰਿਹਾ ਹੈ ਜਿਸ ਨਾਲ ਹਵਾ ਦਾ ਪ੍ਰਦੂਸ਼ਣ ਵੱਧ ਰਿਹਾ ਹੈ । ਪ੍ਰਦੂਸ਼ਣ ਰੋਕਥਾਮ ਬੋਰਡ ਦੇ ਨੱਕ ਦੇ ਥੱਲੇ ਵੱਡੀ ਗਿਣਤੀ ਵਿੱਚ ਇੰੰਡਸਟਰੀ ਵਾਲੇ ਤੇਜ਼ਾਬੀ ਪਾਣੀ ਬੁੱਢੇ ਦਰਿਆ ਵਿੱਚ ਸੁੱਟ ਰਹੇ ਹਨ। ਡਾਇੰਗ ਇੰਡਸਟਰੀ ਲਗਾਤਾਰ ਪਾਣੀ ਨੂੰ ਪ੍ਰਦੂਸ਼ਿਤ ਕਰ ਰਹੀ ਹੈ । ਪ੍ਰਸ਼ਾਸ਼ਨ ਵੱਲੋਂ ਵਾਤਾਵਰਨ ਦੀ ਸੰਭਾਲ ਕਰਨ ਵਿੱਚ ਲੱਗੀਆਂ ਹੋਈਆਂ ਸੰਸਥਾਵਾਂ ਨਾਲ ਮਿਲਕੇ ਸ਼ਹਿਰ ਦੇ ਵਾਤਾਵਰਣ ਨੂੰ ਸੰਭਾਲਣ ਲਈ ਕੋਈ ਠੋਸ ਪ੍ਰੋਗਰਾਮ ਬਣਾਇਆ ਜਾਣਾ ਚਾਹੀਦਾ ਹੈ।

Facebook Comments

Trending

Copyright © 2020 Ludhiana Live Media - All Rights Reserved.