ਪੰਜਾਬੀ

ਪਰਵਾਸ ਤ੍ਰੈ ਮਾਸਿਕ ਪੱਤ੍ਰਿਕਾ ਦਾ ਅਕਤੂਬਰ-ਦਸੰਬਰ 2022 ਬਰਤਾਨੀਆ ਅੰਕ ਲੋਕ ਅਰਪਣ

Published

on

ਲੁਧਿਆਣਾ : ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਅੱਜ ਪਰਵਾਸ ਮੈਗਜ਼ੀਨ ਦਾ 30ਵਾਂ ਅਕਤੂਬਰ-ਦਸੰਬਰ ਅੰਕ ਬਰਤਾਨੀਆ (ਯੂਰਪ ਭਾਗ-2) ਜਿਸ ਵਿਚ ਬਰਤਾਨੀਆ ਦੇ ਪੰਜਾਬੀ ਲੇਖਕਾਂ, ਸਾਹਿਤ ਅਤੇ ਸਾਹਿਤ ਸਭਾਵਾਂ ਬਾਰੇ ਜਾਣਕਾਰੀ ਹੈ ਲੋਕ ਅਰਪਣ ਕੀਤਾ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਕੌਮਾਂਤਰੀ ਪੱਧਰ ਦੇ ਪੱਤਰਕਾਰ ਸ. ਨਰਪਾਲ ਸਿੰਘ ਸ਼ੇਰਗਿੱਲ ਨੇ ਕੀਤੀ ਅਤੇ ਮੁੱਖ ਮਹਿਮਾਨ ਵਜੋਂ ਸ. ਧਰਮ ਸਿੰਘ ਗੋਰਾਇਆ (ਅਮਰੀਕਾ) ਤੇ ਸ. ਦਲਜਿੰਦਰ ਸਿੰਘ ਰਹਿਲ (ਇਟਲੀ) ਨੇ ਸ਼ਿਰਕਤ ਕੀਤੀ।

ਪ੍ਰੋਗਰਾਮ ਦੇ ਆਰੰਭ ਵਿਚ ਡਾ. ਸ. ਪ. ਸਿੰਘ ਪ੍ਰਧਾਨ ਗੁਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਨੇ ਸਭ ਨੂੰ ਰਸਮੀ ਤੌਰ ’ਤੇ ਜੀ ਆਇਆਂ ਕਿਹਾ ਅਤੇ ਪਰਵਾਸ ਦੇ ਇਸ ਅੰਕ ਬਾਰੇ ਸਰੋਤਿਆਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਅੰਕ ਵਿਚ ਬਰਤਾਨੀਆ ਵੱਸਦੇ 100 ਤੋਂ ਵਧੇਰੇ ਪਰਵਾਸੀ ਲੇਖਕਾਂ ਦਾ ਜੀਵਨ ਬਿਓਰਾ ਤੇ ਹੁਣ ਤੱਕ ਉਨ੍ਹਾਂ ਦੀ ਸਾਹਿਤਕ ਦੇਣ ਬਾਰੇ ਵੇਰਵਾ ਹੈ ਅਤੇ ਇਸ ਦੇ ਨਾਲ ਬਰਤਾਨੀਆ ਵਿਚ ਕਾਰਜਸ਼ੀਲ ਸਾਹਿਤ ਸਭਾਵਾਂ ਉਨ੍ਹਾਂ ਦੀ ਸਥਾਪਨਾ, ਉਦੇਸ਼ ਤੇ ਹੁਣ ਤੱਕ ਦੀਆਂ ਪ੍ਰਾਪਤੀਆਂ ਬਾਰੇ ਮੁੱਲਵਾਨ ਜਾਣਕਾਰੀ ਹੈ।

Facebook Comments

Trending

Copyright © 2020 Ludhiana Live Media - All Rights Reserved.