ਪੰਜਾਬੀ

ਲੁਧਿਆਣਾ ਜ਼ਿਲ੍ਹੇ ਦੀ ਵੋਟਰ ਸੂਚੀ ਦੀ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਕੀਤੀ ਗਈ ਪ੍ਰਕਾਸ਼ਨਾ

Published

on

ਲੁਧਿਆਣਾ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਲੁਧਿਆਣਾ ਜ਼ਿਲ੍ਹੇ ਦੇ 14 ਵਿਧਾਨ ਸਭਾ ਹਲਕਿਆਂ ਨਾਲ ਸਬੰਧਤ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਗਈ, ਜਿਸ ਅਨੁਸਾਰ ਜ਼ਿਲ੍ਹੇ ਵਿੱਚ ਕੁੱਲ ਵੋਟਰਾਂ ਦੀ ਗਿਣਤੀ 2610121 ਹੈ, ਜਿਨ੍ਹਾਂ ਵਿੱਚ 1395249 ਪੁਰਸ਼, 1214751 ਔਰਤਾਂ ਅਤੇ 121 ਕਿੰਨਰ ਵੋਟਰ ਹਨ।

ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਲੁਧਿਆਣਾ ਦੇ ਸਾਰੇ 14 ਵਿਧਾਨ ਸਭਾ ਹਲਕਿਆਂ ਖੰਨਾ, ਸਮਰਾਲਾ, ਸਾਹਨੇਵਾਲ, ਲੁਧਿਆਣਾ ਪੂਰਬੀ, ਲੁਧਿਆਣਾ ਪੱਛਮੀ, ਲੁਧਿਆਣਾ ਦੱਖਣੀ, ਲੁਧਿਆਣਾ ਉੱਤਰੀ, ਲੁਧਿਆਣਾ ਸੈਂਟਰਲ, ਆਤਮ ਨਗਰ, ਗਿੱਲ, ਪਾਇਲ, ਰਾਏਕੋਟ, ਦਾਖਾ ਅਤੇ ਜਗਰਾਓਂ ਵਿੱਚ ਕੁਆਲੀਫਾਇੰਗ ਦੇ ਹਵਾਲੇ ਨਾਲ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਕੀਤੀ ਜਾ ਰਹੀ ਹੈ।

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਡਰਾਫਟ ਵੋਟਰ ਸੂਚੀਆਂ ਦੀ ਸਾਫਟ ਕਾਪੀ ਵਾਲੀ ਸੀਡੀ ਸੌਂਪਦਿਆਂ ਸ੍ਰੀ ਸ਼ਰਮਾ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਡਰਾਫਟ ਵੋਟਰ ਸੂਚੀਆਂ ਸਾਰੇ ਬੂਥ ਲੈਵਲ ਅਫਸਰਾਂ (ਬੀ.ਐਲ.ਓਜ਼) ਕੋਲ ਉਪਲਬਧ ਕਰਵਾਈਆਂ ਗਈਆਂ ਹਨ ਜਿੱਥੇ ਲੋਕ ਇਸ ਦੀ ਪੜਚੋਲ ਕਰ ਸਕਦੇ ਹਨ ਕਿ ਵੋਟਰ ਸੂਚੀਆਂ ਸਹੀ ਵਾ ਦਰੁਤਸ ਹਨ।

ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ਼ 30 ਨਵੰਬਰ, 2021 ਤੱਕ ਦਾਇਰ ਕੀਤੇ ਜਾ ਸਕਦੇ ਹਨ ਅਤੇ ਸਾਰੇ ਦਾਅਵਿਆਂ ਅਤੇ ਇਤਰਾਜ਼ਾਂ ਦਾ 20 ਨਵੰਬਰ, 2021 ਤੱਕ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਯੋਗ ਵੋਟਰ ਦਾ ਨਾਮ ਡਰਾਫਟ ਸੂਚੀ ਵਿੱਚ ਸ਼ਾਮਲ ਨਹੀਂ ਹੈ, ਤਾਂ ਉਹ ਸਬੰਧਤ ਬੀ.ਐਲ.ਓ ਨਾਲ ਸੰਪਰਕ ਕਰ ਸਕਦਾ ਹੈ ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਵੇਂ ਵੋਟਰ ਵਜੋਂ ਰਜਿਸਟਰੇਸ਼ਨ ਕਰਵਾਉਣ ਲਈ ਲਿੰਕ www.nvsp.in ‘ਤੇ ਕਲਿੱਕ ਕਰਨਾ ਹੋਵੇਗਾ। ਇਸੇ ਤਰ੍ਹਾਂ ਸ੍ਰੀ ਸ਼ਰਮਾ ਨੇ ਕਿਹਾ ਕਿ ਨੌਜਵਾਨ ਵੋਟਰ ਹੈਲਪਲਾਈਨ ਐਪ ਨੂੰ ਵੀ ਆਪਣੇ ਐਂਡਰੌਇਡ ਫੋਨ ਵਿੱਚ ਗੂਗਲ ਪਲੇ ਸਟੋਰ ਤੋਂ ਡਾਊਨਲੋਡ ਕਰ ਸਕਦੇ ਹਨ ਤਾਂ ਜੋ ਵੋਟਰ ਵਜੋਂ ਆਪਣਾ ਨਾਮ ਦਰਜ ਕਰਵਾਇਆ ਜਾ ਸਕੇ।

Facebook Comments

Trending

Copyright © 2020 Ludhiana Live Media - All Rights Reserved.