ਪੰਜਾਬੀ

ਪੰਜਾਬ ਐਗਰੋ ਵੱਲੋਂ ਬਾਗਬਾਨੀ ਕਿਸਾਨਾਂ ਦੇ ਉਤਪਾਦਾਂ ਦੇ ਨਿਰਯਾਤ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ

Published

on

ਲੁਧਿਆਣਾ : ਖੇਤੀਬਾੜੀ ਅਤੇ ਪ੍ਰੋਸੈਸਡ ਉਤਪਾਦ ਨਿਰਯਾਤ ਵਿਕਾਸ ਅਥਾਰਟੀ (ਏ.ਪੀ.ਈ.ਡੀ.ਏ.), ਵਣਜ ਅਤੇ ਉਦਯੋਗ ਮੰਤਰਾਲੇ ਅਤੇ ਪੰਜਾਬ ਐਗਰੋ ਵੱਲੋਂ ਬਾਗਬਾਨੀ ਕਿਸਾਨਾਂ ਦੇ ਉਤਪਾਦਾਂ ਦੇ ਨਿਰਯਾਤ ਸਬੰਧੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਪੰਜਾਬ ਐਗਰੋ ਪੰਜਾਬ ਦੇ ਬਾਗਬਾਨੀ ਉਤਪਾਦਾਂ ਨੂੰ ਅੱਗੇ ਲਿਆਉਣ ਲਈ ਪੰਜਾਬ ਸੂਬੇ ਦੀ ਨੋਡਲ ਏਜੰਸੀ ਵਜੋਂ ਕਾਰਜ਼ਸੀਲ ਹੈ ਅਤੇ ਅਜਿਹੀਆਂ ਪਹਿਲਕਦਮੀਆਂ ਰਾਹੀਂ ਕਿਸਾਨਾਂ ਦੀ ਭਲਾਈ ਲਈ ਤਨਦੇਹੀ ਨਾਲ ਕੰਮ ਕਰ ਰਹੀ ਹੈ।

ਇਸ ਪ੍ਰੋਗਰਾਮ ਮੌਕੇ ਪ੍ਰੋਸੈਸਡ ਉਤਪਾਦ ਨਿਰਯਾਤ ਵਿਕਾਸ ਅਥਾਰਟੀ, ਪੰਜਾਬ ਐਗਰੋ, ਖੇਤਰੀ ਪਲਾਂਟ ਕੁਆਰੰਟੀਨ ਦਫਤਰ, ਅੰਮ੍ਰਿਤਸਰ, ਬਾਗਬਾਨੀ ਵਿਭਾਗ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਵਿਦੇਸ਼ੀ ਵਪਾਰ ਦੇ ਡਾਇਰੈਕਟਰ ਜਨਰਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਅਤੇ 150 ਤੋਂ ਵੱਧ ਬਾਗਬਾਨੀ ਕਿਸਾਨਾਂ ਵੱਲੋਂ ਸ਼ਿਰਕਤ ਕੀਤੀ ਅਤੇ ਪੰਜਾਬ ਤੋਂ ਬਾਗਬਾਨੀ ਨਿਰਯਾਤ ਨੂੰ ਉਤਸ਼ਾਹਿਤ ਕਰਨ ਲਈ ਆਪਣੇ ਤਜ਼ਰਬੇ ਸਾਂਝੇ ਕੀਤੇ।

ਵੱਖ-ਵੱਖ ਕਿਸਾਨ ਉਤਪਾਦਕ ਸੰਸਥਾਵਾਂ ਦੇ ਮੈਂਬਰ ਅਤੇ ਬਹੁਤ ਸਾਰੇ ਸੰਭਾਵੀ ਨਿਰਯਾਤਕਾਂ ਨੇ ਵੀ ਇਸ ਪ੍ਰੋਗਰਾਮ ਵਿੱਚ ਉਤਸ਼ਾਹ ਨਾਲ ਸ਼ਿਰਕਤ ਕੀਤੀ ਅਤੇ ਉਨ੍ਹਾਂ ਦੇ ਸਵਾਲਾਂ ਦੇ ਹੱਲ ਲਈ ਮਾਹਿਰਾਂ ਨਾਲ ਗੱਲਬਾਤ ਕੀਤੀ ਅਤੇ ਮੁੱਦਿਆਂ ਬਾਰੇ ਮਾਹਿਰਾਂ ਨਾਲ ਵਿਸਥਾਰ ਵਿੱਚ ਚਰਚਾ ਕੀਤੀ। ਕਿਸਾਨਾਂ ਨੇ ਬਾਗਬਾਨੀ ਫਸਲਾਂ ਦੇ ਵਾਢੀ ਤੋਂ ਪਹਿਲਾਂ ਅਤੇ ਵਾਢੀ ਤੋਂ ਬਾਅਦ ਦੇ ਪ੍ਰਬੰਧਨ ਬਾਰੇ ਵਿਆਪਕ ਜਾਣਕਾਰੀ ਪ੍ਰਾਪਤ ਕੀਤੀ।

Facebook Comments

Trending

Copyright © 2020 Ludhiana Live Media - All Rights Reserved.