ਪੰਜਾਬ ਨਿਊਜ਼

ਪੰਜਾਬ ਵਿਧਾਨ ਸਭਾ ਚੋਣਾਂ : 228 ਗਸ਼ਤ ਟੀਮਾਂ ਤੇ 351 ਵੀਡੀਓ ਨਿਗਰਾਨ ਟੀਮਾਂ ਹੋਣਗੀਆਂ ਤਾਇਨਾਤ

Published

on

ਚੰਡੀਗੜ੍ਹ :   ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਏਜੰਸੀਆਂ ਵੱਲੋਂ 1.74 ਕਰੋੜ ਰੁਪਏ ਦੀ ਨਕਦੀ, 27960.292 ਲੀਟਰ ਸ਼ਰਾਬ, 6476.61 ਲੀਟਰ ਨਾਜਾਇਜ਼ ਸ਼ਰਾਬ, 235069 ਲੀਟਰ ਲਾਹਣ, 1088.01 ਕਿੱਲੋ ਭੁੱਕੀ, 11.03 ਕਿੱਲੋ ਅਫ਼ੀਮ, 3370.82 ਗ੍ਰਾਮ ਹੈਰੋਇਨ, 123.507 ਗ੍ਰਾਮ ਸਮੈਕ, 2940 ਕੈਪਸੂਲ, 90 ਸ਼ੀਸ਼ੀਆਂ, 92079 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਪੱਖ ਤੋਂ ਸੂਬੇ ’ਚ ਨਸ਼ਿਆਂ ਸਮੇਤ ਸ਼ਰਾਰਤੀ ਅਨਸਰਾਂ ’ਤੇ ਨਜ਼ਰ ਰੱਖਣ ਲਈ 2268 ਰੂਟ/ਜ਼ੋਨ ਪੈਟਰੋਲਿੰਗ ਟੀਮਾਂ, 740 ਸਟੈਟਿਕ ਸਰਵੀਲੈਂਸ ਟੀਮਾਂ, 792 ਉੱਡਣ ਦਸਤੇ ਅਤੇ 351 ਵੀਡੀਓ ਸਰਵੀਲੈਂਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕੇਂਦਰੀ ਢੁੱਕਵੀਂ ਗਿਣਤੀ ਵਿਚ ਪੈਰਾ-ਮਿਲਟਰੀ ਫੋਰਸਿਸ, ਜਿਨ੍ਹਾਂ ’ਚ ਸੀ. ਆਰ. ਪੀ. ਐੱਫ਼., ਬੀ. ਐੱਸ. ਐੱਫ਼., ਸੀ. ਆਈ. ਐੱਸ. ਐੱਫ਼., ਆਈ. ਟੀ. ਬੀ. ਪੀ. ਅਤੇ ਐੱਸ. ਐੱਸ. ਬੀ. ਸ਼ਾਮਲ ਹਨ।

ਇਸ ਤੋਂ ਇਲਾਵਾ ਨਸ਼ਿਆਂ ਅਤੇ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ’ਤੇ ਤਿੱਖੀ ਨਜ਼ਰ ਰੱਖਣ ਲਈ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ. ਸੀ. ਬੀ.) ਦੇ 28 ਅਧਿਕਾਰੀ, ਹਰੇਕ ਜ਼ਿਲ੍ਹੇ ਸਮੇਤ ਪੁਲਸ ਜ਼ਿਲ੍ਹੇ ’ਚ ਇਕ-ਇਕ ਅਧਿਕਾਰੀ ਵੀ ਤਾਇਨਾਤ ਕੀਤਾ ਗਿਆ ਹੈ। ਡਾ. ਰਾਜੂ ਨੇ ਕਿਹਾ ਕਿ ਪੰਜਾਬ ਪੁਲਸ ਇਨ੍ਹਾਂ ਮੁਲਾਜ਼ਮਾਂ ਨਾਲ ਮਿਲ ਕੇ ਨਿਰਪੱਖ, ਸੁਰੱਖਿਅਤ ਅਤੇ ਲਾਲਚ-ਮੁਕਤ ਚੋਣਾਂ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

 

Facebook Comments

Trending

Copyright © 2020 Ludhiana Live Media - All Rights Reserved.