ਲੁਧਿਆਣਾ : ਬੀਤੇ ਦਿਨੀ ਪੰਜਾਬ ਭੱਠਾ ਐਸੋਸੀਏਸ਼ਨ ਦੇ ਪ੍ਰਧਾਨ ਰਮੇਸ਼ ਮੋਹੀ ਚੇਅਰਮੈਨ ਮਾਰਕਫੈਡ ਪੰਜਾਬ ਅਮਨਦੀਪ ਸਿੰਘ ਮੋਹੀ ਦੀ ਅਗਵਾਈ ਵਿੱਚ ਚੇਅਰਮੈਨ ਪੰਜਾਬ ਭੱਠਾ ਐਸੋਸੀਏਸ਼ਨ ਮਨਜਿੰਦਰ ਸਿੰਘ, ਨਕੋਦਰ ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਸਮੇਤ ਸਮੁੱਚੀ ਐਸੋਸੀਏਸ਼ਨ ਪ੍ਰਧਾਨ ਅਤੇ ਮੈਂਬਰ ਵੱਡੀ ਗਿਣਤੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਮੌਜੂਦਗੀ ਵਿੱਚ ਜਲੰਧਰ ਇੱਕ ਸਧਾਰਨ ਪ੍ਰੋਗਰਾਮ ਦੌਰਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲਹੋ ਗਏ ਹੋ ਗਏ ਸਨ .
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਨੇ ਰਮੇਸ਼ ਮੋਹੀ ਸਮੇਤ ਸਮੁੱਚੀ ਐਸੋਸੀਏਸ਼ਨ ਦਾ ਪਾਰਟੀ ਵਿੱਚ ਜੀ ਆਇਆ ਨੂੰ ਕਿਹਾ ਅਤੇ ਵਿਸ਼ਵਾਸ਼ ਜਿਤਾਇਆ ਕਿ ਪਾਰਟੀ ਦੀ ਕਾਮਯਾਬੀ ਲਈ ਸਾਰੇ ਦਿਨ ਰਾਤ ਇਕ ਕਰਦੇ ਹੋਏ ਪਾਰਟੀ ਅਤੇ ਸਰਕਾਰ ਦੀਆਂ ਨੀਤੀਆਂ ਨੂੰ ਲੋਕਾਂ ਦੇ ਘਰ ਘਰ ਤੱਕ ਪਹੁੰਚਾਉਣਗੇ| ਪ੍ਰਧਾਨ ਰਮੇਸ਼ ਮੋਹੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦਾ ਧੰਨਵਾਦ ਕਰਦੇ ਹੋਏ ਵਿਸ਼ਵਾਸ਼ ਦਿਵਾਇਆ ਕਿ ਉਹ ਇਮਾਨਦਾਰੀ ਨਾਲ ਸਰਕਾਰ ਦੀਆਂ ਨੀਤੀਆਂ ਨੂੰ ਪੰਜਾਬ ਦੇ ਘਰ ਘਰ ਪਹੁੰਚਾਉਣਗੇ|