ਪੰਜਾਬ ਨਿਊਜ਼

ਪੰਜਾਬ ਬੋਰਡ ਦੀ 5ਵੀਂ ਜਮਾਤ ਦੀ ਅੱਜ ਹੋਣ ਵਾਲੀ ਪ੍ਰੀਖਿਆ ਹੁਣ 2 ਅਪ੍ਰੈਲ ਨੂੰ ਹੋਵੇਗੀ

Published

on

ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਅੱਜ 23 ਮਾਰਚ ਨੂੰ ਕਰਵਾਈ ਜਾਣ ਵਾਲੀ 5ਵੀਂ ਜਮਾਤ (ਟਰਮ-2) ਪ੍ਰੀਖਿਆ ਅੱਗੇ ਪਾ ਦਿੱਤੀ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜੇ. ਆਰ. ਮਹਿਰੋਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ’ਤੇ ਅੱਜ 23 ਮਾਰਚ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਦਿਨ ਕਰਵਾਈ ਜਾਣ ਵਾਲੀ 5ਵੀਂ ਜਮਾਤ (ਟਰਮ-2) ਦੇ ਦੂਜੇ ਵਿਸ਼ੇ (ਪੰਜਾਬੀ, ਹਿੰਦੀ, ਉਰਦੂ) ਦੀ ਪ੍ਰੀਖਿਆ ਹੁਣ 2 ਅਪ੍ਰੈਲ ਸਵੇਰੇ 10:30 ਵਜੇ ਕਰਵਾਈ ਜਾਵੇਗੀ।

Facebook Comments

Trending

Copyright © 2020 Ludhiana Live Media - All Rights Reserved.