Connect with us

ਖੇਡਾਂ

ਪੰਜਾਬ ਨੇ ਏਸ਼ੀਅਨ ਖੇਡਾਂ ‘ਚ ਤੋੜਿਆ 72 ਸਾਲ ਦਾ ਰਿਕਾਰਡ, 8 ਸੋਨ ਤਗਮੇ ਸਣੇ ਜਿੱਤੇ 19 ਮੈਡਲ

Published

on

Punjab broke the record of 72 years in the Asian Games, won 19 medals including 8 gold medals for the first time.

ਏਸ਼ਿਆਈ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ 72 ਸਾਲਾਂ ਦਾ ਰਿਕਾਰਡ ਤੋੜਦਿਆਂ ਸਰਵੋਤਮ ਪ੍ਰਦਰਸ਼ਨ ਕੀਤਾ ਹੈ। ਇਸ ਮੁਕਾਬਲੇ ਵਿੱਚ ਸੂਬੇ ਦੇ ਖਿਡਾਰੀਆਂ ਨੇ 8 ਸੋਨ, 6 ਚਾਂਦੀ ਅਤੇ 5 ਕਾਂਸੀ ਦੇ ਤਗਮਿਆਂ ਸਮੇਤ ਕੁੱਲ 19 ਤਗਮੇ ਜਿੱਤੇ ਹਨ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ। ਖੇਡ ਮੰਤਰੀ ਨੇ ਕਿਹਾ ਕਿ ਖੇਡਾਂ ਦੇ ਵੱਡੇ ਮੰਚ ‘ਤੇ ਸਾਡੇ ਖਿਡਾਰੀਆਂ ਨੇ ਆਪਣੀ ਮਿਹਨਤ ਨਾਲ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।

ਇਸ ਵਾਰ ਪੰਜਾਬ ਸਰਕਾਰ ਨੇ ਏਸ਼ਿਆਈ ਖੇਡਾਂ ਵਿੱਚ ਭਾਗ ਲੈਣ ਗਏ 48 ਪੰਜਾਬੀ ਖਿਡਾਰੀਆਂ ਨੂੰ ਪ੍ਰਤੀ ਖਿਡਾਰੀ 8 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 4.64 ਕਰੋੜ ਰੁਪਏ ਦਿੱਤੇ ਸਨ। ਏਸ਼ਿਆਈ ਖੇਡਾਂ ਦੇ 72 ਸਾਲਾਂ ਦੇ ਇਤਿਹਾਸ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਇਸ ਤੋਂ ਪਹਿਲਾਂ 1951 ਵਿੱਚ ਨਵੀਂ ਦਿੱਲੀ ਵਿੱਚ 7-7 ਅਤੇ 1962 ਵਿੱਚ ਜਕਾਰਤਾ ਏਸ਼ਿਆਈ ਖੇਡਾਂ ਵਿੱਚ ਸਭ ਤੋਂ ਵੱਧ ਸੋਨ ਤਗਮੇ ਜਿੱਤੇ ਸਨ। ਇਸ ਵਾਰ ਇਹ ਰਿਕਾਰਡ ਤੋੜਦੇ ਹੋਏ ਪੰਜਾਬ ਦੇ ਖਿਡਾਰੀਆਂ ਨੇ 8 ਸੋਨ ਤਗਮੇ ਜਿੱਤੇ ਹਨ।

Facebook Comments

Trending