Connect with us

ਪੰਜਾਬ ਨਿਊਜ਼

ਪੰਜਾਬ ਬਜਟ ਇਜਲਾਸ ਦੇ ਆਖਰੀ ਦਿਨ ਵੀ ਹੋਇਆ ਹੰਗਾਮਾ, ਵਿਰੋਧੀਆਂ ਨੇ ਘੇਰੀ ਕਾਂਗਰਸ

Published

on

ਪੰਜਾਬ ਵਿਧਾਨ ਸਭਾ ਵਿੱਚ ਬੁੱਧਵਾਰ ਨੂੰ ਬਜਟ ਇਜਲਾਸ ਦੇ ਆਖਰੀ ਦਿਨ ਵੀ ਸਦਨ ਦੇ ਬਾਹਰ ਵਿਰੋਧੀਆਂ ਵਲੋਂ ਕਾਂਗਰਸ ਖਿਲਾਫ ਲਗਾਤਾਰ ਹੰਗਾਮਾ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ (AAP) ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੈਪਟਨ ਸਰਕਾਰ ਖਿਲਾਫ ਖੂਬ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ ਅਤੇ AAP ਨੇ ਦੋਹਾਂ ਪਾਰਟੀਆਂ ਤੇ ਆਪਸ ਵਿੱਚ ਮਿਲੀ-ਭੁਗਤ ਦੇ ਦੋਸ਼ ਲਾਏ ਹਨ। AAP ਵਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ 28ਫਰਵਰੀ ਨੂੰ ਪੇਸ਼ ਕੀਤੇ ਗਏ ਸਾਲ 2020-21ਦੇ ਬਜਟ ਨੂੰ ਖੋਖਲਾ ਅਤੇ ਆਧਾਰਹੀਣ ਦੱਸਿਆ ਜਾ ਰਿਹਾ ਹੈ। ਇਨ੍ਹਾਂ ਦੋਹਾਂ ਪਾਰਟੀਆਂ ਤੋਂ ਇਲਾਵਾ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਬੈਂਸ ਵਲੋਂ ਵੀ ਲੈਂਡ ਮਾਫੀਆ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

Facebook Comments

Trending