Connect with us

ਪੰਜਾਬ ਨਿਊਜ਼

ਮੁੱਖ ਮੰਤਰੀ ਪੰਜਾਬ ਨਾਲ ਹੋ ਰਹੇ ਵਿਤਕਰੇ ਦਾ ਮਾਮਲਾ ਕੇਂਦਰ ਕੋਲ ਜ਼ੋਰਦਾਰ ਢੰਗ ਨਾਲ ਚੁੱਕਣ : ਸੁਖਬੀਰ ਸਿੰਘ ਬਾਦਲ

Published

on

Punjab Chief Minister Punjab should take up the issue of discrimination with the Center vigorously: Sukhbir Singh Badal

ਲੁਧਿਆਣਾ  :  ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਖਿਆ ਕਿ ਉਹ 10ਵੀਂ ਤੇ 12ਵੀਂ ਕਲਾਸ ਦੀਆਂ ਸੀ ਬੀ ਐਸ ਈ ਦੀਆਂ ਪ੍ਰੀਖਿਆਵਾਂ ਦੇ ਮਾਮਲੇ ਵਿਚ ਪੰਜਾਬ ਦਾ ਦਰਜਾ ਘਟਾ ਕੇ ਮਾਈਨਰ ਕਰਨ ਅਤੇ ਅੱਧੇ ਸੂਬੇ ਨੁੰ ਕੇਂਦਰੀ ਬਲਾਂ ਦੇ ਕੰਟਰੋਲ ਹੇਠ ਲਿਆਉਣ ਦੇ ਮਾਮਲੇ ਵਿਚ ਵਿਤਕਰੇ ਦਾ ਮਸਲਾ ਜ਼ੋਰਦਾਰ ਢੰਗ ਨਾਲ ਕੇਂਦਰ ਕੋਲ ਚੁੱਕਣ।

 ਬਾਦਲ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਖੋਖਲੇ ਵਾਅਦੇ ਕਰਨ ਦੀ ਥਾਂ ਲੋਕਾਂ ਨਾਲ ਪਹਿਲਾਂ ਕੀਤੇ ਵਾਅਦੇ ਪੂਰੇ ਕਰਨ। ਉਹਨਾਂ ਨੇ ਮੁੱਖ ਮੰਤਰੀ ਵੱਲੋਂ ਸਿਰਫ ਤਸਵੀਰਾਂ ਖਿੱਚਵਾਉਣ ’ਤੇ ਲੱਕ ਬੰਨਣ ਅਤੇ ਗੁਲਾਬੀ ਸੁੰਡੀ ਦੀ ਮਾਰ ਹੇਠ ਆਏ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾਅਵੇ ਵਾਲੇ ਗੁੰਮਰਾਹਕੁੰਨ ਇਸ਼ਤਿਹਾਰ ਛਪਾਉਣ ’ਤੇ ਮੁੱਖ ਮੰਤਰੀ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਕਿਸੇ ਵੀ ਕਿਸਾਨ ਨੁੰ ਹਾਲੇ ਤੱਕ ਮੁਆਵਜ਼ਾ ਨਹੀਂ ਮਿਲਿਆ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਜਪਾ ਨਾਲ ਜਾ ਰਲਣ ਬਾਰੇ ਸਵਾਲ ਦੇ ਜਵਾਬ ਵਿਚ ਬਾਦਲ ਨੇ ਕਿਹਾ ਕਿ ਅਸੀਂ ਤਾਂ ਪਹਿਲੇ ਦਿਨ ਤੋਂ ਆਖ ਰਹੇ ਹਾਂ ਕਿ ਕੈਪਟਨ ਅਮਰਿੰਦਰ ਸੰਘ ਭਾਜਪਾ ਨਾਲ ਰਲੇ ਹੋਏ ਹਨ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਭਾਜਪਾ ਉਹਨਾਂ ਪ੍ਰਤੀ ਨਰਮ ਹੈ ਤੇ ਕਦੇ ਵੀ ਕਿਸੇ ਵੀ ਮਾਮਲੇ ’ਤੇ ਉਹਨਾਂ ’ਤੇ ਹਮਲਾ ਨਹੀਂ ਬੋਲਦੀ।

ਕੇਂਦਰ ਸਰਕਾਰ ਵੱਲੋਂ ਕੋਰੋਨਾ ਵੈਕਸੀਨ ਦੇ ਮਾਮਲੇ ਵਿਚ ਆਪਣੀ ਹੀ ਪਿੱਠ ਥਾਪੜੇ ਜਾਣ ਬਾਰੇ  ਪੁੱਛਣ ’ਤੇ  ਬਾਦਲ ਨੇ ਕਿਹਾ ਕਿ ਦੇਸ਼ ਕੋਰੋਨਾ ਮਹਾਮਾਰੀ ਵੇਲੇ ਬਹੁਤ ਮੁਸ਼ਕਿਲ ਦੌਰ ਵਿਚੋਂ ਲੰਘ ਰਿਹਾ ਹੈ। ਉਹਨਾਂ ਕਿਹਾ ਕਿ ਕੋਰੋਨਾ ਮਰੀਜ਼ਾਂ ਨੂੰ ਆਕਸੀਜ਼ਨ ਨਾ ਮਿਲਣ ਕਾਰਨ ਹੀ ਕਿੰਨੀਆਂ ਮੌਤਾਂ ਹੋ ਗਈਆਂ। ਉਹਨਾਂ ਕਿਹਾ ਕਿ ਦਵਾਈਆਂ ਦੀ ਬਹੁਤ ਵੱਡੀ ਘਾਟ ਚਲ ਰਹੀ ਹੈ ਤੇ ਉਹਨਾਂ ਦੀ ਕਾਲਾਬਾਜ਼ਾਰੀ ਹੋ ਰਹੀ ਹੈ।

ਇਸ ਤੋਂ ਪਹਿਲਾਂ ਆਪਣੇ ਲੁਧਿਆਣਾ ਦੌਰੇ ਦੌਰਾਨ ਬਾਦਲ ਨੇ ਵਕੀਲਾਂ, ਵਪਾਰੀਆਂ ਲੇਬਰ ਯੂਨੀਅਨ ਪ੍ਰਤੀਨਿਧਾਂ ਤੇ ਪਾਰਟੀ ਕੇਡਰ ਨਾਲ ਮੀਟਿੰਗਾਂ ਕੀਤੀਆਂ। ਉਹਨਾਂ ਨੇ ਲੁਧਿਆਣਾ ਪੂਰਬੀ ਹਲਕੇ ਵਿਚ ਜਮਾਲਪੁਰ ਵਿਖੇ ‘ਕੌਫੀ ਵਿਦ ਸੁਖਬੀਰ’ ਪ੍ਰੋਗਰਾਮ ਵਿਚ ਸ਼ਮੂਲੀਅਤ ਵੀ ਕੀਤੀ। ਉਹਨਾਂ ਨੇ ਨੌਜਵਾਨਾਂ ਜਿਹਨਾਂ ਵਿਚ ਬਹੁਤੇ ਵਿਦਿਆਰਥੀ ਸਨ, ਦੇ ਸਾਰੇ ਸਵਾਲਾਂ ਦੇ ਜਵਾਬ ਵੀ ਦਿੱਤੇ।

ਇਕ ਹੋਰ ਪ੍ਰੋਗਰਾਮ ‘ਲੋੜ ਪੰਜਾਬ ਦੀ’ ਦੌਰਾਨ ਗੁਰੂ ਨਾਨਕ ਭਵਨ ਵਿਖੇ ਮੋਕ ਪਾਰਲੀਮੈਂਟ ਦਾ ਆਯੋਜਨ ਕੀਤਾ ਗਿਆ ਜਿਥੇ ਅਕਾਲੀ ਦਲ ਪ੍ਰਧਾਨ ਨੇ ਨੌਜਵਾਨਾਂ ਨੁੰ ਉਹਨਾਂ ਕੋਲ ਵੋਟਾਂ ਵਾਸਤੇ ਆ ਰਹੇ ਸਾਰੇ ਉਮੀਦਵਾਰਾਂ ਦਾ ਮੁਲਾਂਕਣ ਕਰਨ ਤੇ ਫਿਰ ਉਸ ਹਿਸਾਬ ਨਾਲ ਫੈਸਲਾ ਲੈਣ ਦੀ ਅਪੀਲ ਵੀ ਕੀਤੀ।

Facebook Comments

Trending