Connect with us

ਪੰਜਾਬ ਨਿਊਜ਼

ਪੰਜਾਬ ਦੇ CM ਭਗਵੰਤ ਮਾਨ ਵਲੋ ਐਂਟੀ ਕੁਰੱਪਸ਼ਨ ਵ੍ਹਟਸਐਪ ਨੰਬਰ ਜਾਰੀ

Published

on

Punjab CM Bhagwant Mann releases anti-corruption WhatsApp number

ਨਵਾਂਸ਼ਹਿਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਹੋਰ ਕੁਰਬਾਨੀਆਂ ਨੂੰ ਸ਼ਰਧਾਂਜਲੀ ਦੇਣ ਲਈ ਕੈਬਨਿਟ ਸਮੇਤ ਹੁਸੈਨੀਵਾਲਾ ਬਾਰਡਰ ਪੁੱਜੇ। ਇਸ ਤੋਂ ਪਹਿਲਾਂ 16 ਮਾਰਚ ਨੂੰ ਖਟਕੜ ਕਲਾਂ ‘ਚ ਭਗਵੰਤ ਮਾਨ ਨੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ।

ਮੁੱਖ ਮੰਤਰੀ ਵਲੋਂ ਵ੍ਹਟਸਐਪ ਨੰਬਰ ਜਾਰੀ ਕੀਤਾ ਗਿਆ 9501200200, ਇਸ ਤੋਂ ਬਅਦ ਉਨ੍ਹਾਂ ਨੇ ਕਿਹਾ ਕਿ ਅੱਜ ਦੇ ਦਿਨ ਇਹ ਨੰਬਰ ਜਾਰੀ ਕਰਨ ਦਾ ਮਤਲਬ ਹੈ ਕਿ ਉਹ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਕੀਤਾ ਜਾ ਸਕੇ। ਇਸ ਨੰਬਰ ਨਾਲ ਲੋਕ ਭ੍ਰਿਸ਼ਟਾਚਾਰ ਨਾਲ ਜੁੜੀਆਂ ਆਪਣੀਆਂ ਸ਼ਿਕਾਇਤਾਂ ਸਿੱਧੇ ਮੁੱਖ ਮੰਤਰੀ ਤਕ ਪਹੁੰਚਾ ਸਕਣਗੇ।

ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਕਰਕੇ ਨਵੇਂ ਪੰਜਾਬ ਲਈ ਜਲਦੀ ਹੀ ਨਵੇਂ ਐਲਾਨ ਕੀਤੇ ਜਾਣਗੇ। ਸਵੇਰੇ 10 ਵਜੇ ਹੁਸੈਨੀਵਾਲਾ ਸ਼ਹੀਦੀ ਸਮਾਰਕ ਵਿਖੇ ਪੁੱਜ ਕੇ ਮੁੱਖ ਮੰਤਰੀ ਨੇ ਅੱਧਾ ਘੰਟਾ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਉਹ ਖਟਕੜ ਕਲਾਂ ਪੁੱਜੇ ਅਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਨੂੰ ਸਲਾਮੀ ਦਿੱਤੀ। ਮੁੱਖ ਮੰਤਰੀ ਨੇ ਅਜਾਇਬ ਘਰ ਦਾ ਨਿਰੀਖਣ ਵੀ ਕੀਤਾ। ਅਰਵਿੰਦ ਕੇਜਰੀਵਾਲ , ਕਾਂਗਰਸ ਸਾਂਸਦ ਮੈਂਬਰ ਮਨੀਸ਼ ਤਿਵਾੜੀ ਤੇ ਮਨੀਸ਼ ਸਿਸੋਦੀਆ ਸਮੇਤ ਕਈ ਵੱਡੇ ਆਗੂਆਂ ਨੇ ਸ਼ਹੀਦ ਭਗਤ ਸਿੰਘ ਨੂੰ ਨਮਨ ਕੀਤਾ।

 

Facebook Comments

Trending