Connect with us

ਪੰਜਾਬ ਨਿਊਜ਼

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਲਾਲ ਸਿੰਘ ਨਾਲ ਕੀਤੀ ਬੰਦ ਕਮਰਾ ਮੀਟਿੰਗ

Published

on

Punjab Congress President Navjot Sidhu held a closed door meeting with Lal Singh

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਤੇ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨਾਲ ਬੰਦ ਕਮਰਾ ਮੀਟਿੰਗ ਕੀਤੀ ਹੈ। ਸੂਤਰ ਦੱਸਦੇ ਹਨ ਕਿ ਸਿੱਧੂ ਸੋਮਵਾਰ ਸ਼ਾਮ ਲਾਲ ਸਿੰਘ ਦੇ ਘਰ ਪੁੱਜੇ ਤੇ ਕਰੀਬ ਅੱਧਾ ਘੰਟਾ ਮੁਲਾਕਾਤ ਕੀਤੀ।

ਦੱਸਿਆ ਜਾਂਦਾ ਹੈ ਕਿ ਕਾਂਗਰਸ ਹਾਈਕਮਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ਦੇ ਐਲਾਨ ਤੋਂ ਬਾਅਦ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸੀ ਆਗੂਆਂ ਤੇ ਵਿਧਾਇਕਾਂ ਨਾਲ ਰਾਬਤਾ ਵਧਾਉਣ ਲਈ ਕਿਹਾ ਹੈ।

ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਨਾਲ ਮੀਟਿੰਗ ਕਰਨ ਤੋਂ ਬਾਅਦ ਰਾਹੁਲ ਨੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਬਲਬੀਰ ਸਿੰਘ ਸਿੱਧੂ, ਸੁੰਦਰ ਸ਼ਾਮ ਅਰੋੜਾ ਤੇ ਸਾਧੂ ਸਿੰਘ ਧਰਮਸੋਤ ਨਾਲ ਮੀਟਿੰਗ ਕੀਤੀ ਸੀ ਕਿਉਂਕਿ ਇਹ ਚਾਰੇ ਸਾਬਕਾ ਮੰਤਰੀ ਕੈਪਟਨ ਦੇ ਨਜ਼ਦੀਕੀ ਮੰਨੇ ਜਾਂਦੇ ਹਨ।

ਦੱਸਿਆ ਜਾਂਦਾ ਹੈ ਕਿ ਕਾਂਗਰਸ ਨੂੰ ਡਰ ਹੈ ਕਿ ਕੈਪਟਨ ਵੱਲੋਂ ਪਾਰਟੀ ਬਣਾਉਣ ’ਤੇ ਕਿਤੇ ਪਾਰਟੀ ਦੇ ਵਿਧਾਇਕ ਜਾਂ ਸੀਨੀਅਰ ਆਗੂ ਉਨ੍ਹਾਂ ਦੀ ਪਾਰਟੀ ਵਿਚ ਸ਼ਾਮਲ ਨਾ ਹੋ ਜਾਣ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਦੌਰੇ ਦੌਰਾਨ ਵਿਧਾਇਕ ਸੁਸ਼ੀਲ ਰਿੰਕੂ, ਰਜਿੰਦਰ ਬੇਰੀ, ਬਾਵਾ ਹੈਨਰੀ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਕੇਪੀ ਦੇ ਘਰ ਪੁੱਜੇ ਸਨ।

Facebook Comments

Trending