ਪੰਜਾਬ ਨਿਊਜ਼

ਪੰਜਾਬ ਕਾਂਗਰਸ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਦਾਅਵੇਦਾਰੀ ਦੀ ਦੌੜ ‘ਚ ਨੇ ਇਹ ਚਿਹਰੇ

Published

on

ਚੰਡੀਗੜ੍ਹ : ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੀ ਪੰਜਾਬ ਵਿਚ ਕਰਾਰੀ ਹਾਰ ਤੋਂ ਬਾਅਦ ਸੋਨੀਆ ਗਾਂਧੀ ਨੇ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਲੈ ਲਿਆ ਸੀ। ਹੁਣ ਸ਼ਨੀਵਾਰ ਨੂੰ ਦਿੱਲੀ ’ਚ ਕਾਂਗਰਸ ਦੀ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਵਿਚ ਸਾਰੇ ਜਨਰਲ ਸੈਕਰੇਟਰੀ ਅਤੇ ਇੰਚਾਰਜ ਬੁਲਾਏ ਗਏ ਹਨ। ਇਸ ਮੀਟਿੰਗ ’ਚ ਸੋਨੀਆ ਗਾਂਧੀ ਮੌਜੂਦ ਨਹੀਂ ਹੋਵੇਗੀ ਜਦਕਿ ਇਸ ਦੀ ਅਗਵਾਈ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਕਰਨਗੇ। ਇਸ ਦੌਰਾਨ ਪ੍ਰਿਯੰਕਾ ਗਾਂਧੀ ਵੀ ਮੌਜੂਦ ਰਹੇਗੀ।

ਪ੍ਰਿਯੰਕਾ ਦੀ ਚੱਲੀ ਤਾਂ ਸਿੱਧੂ ਨੂੰ ਫਿਰ ਤੋਂ ਪ੍ਰਧਾਨਗੀ ਦਿੱਤੀ ਜਾ ਸਕਦੀ ਹੈ। ਹਾਲਾਂਕਿ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ, ਕਾਦੀਆਂ ਤੋਂ ਵਿਧਾਇਕ ਪ੍ਰਤਾਪ ਸਿੰਘ ਬਾਜਵਾ, ਸਾਬਕਾ ਡਿਪਟੀ ਸੀ. ਐੱਮ. ਅਤੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਰੰਧਾਵਾ ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਰਾਜਾ ਵੜਿੰਗ ਵੀ ਦਾਅਵੇਦਾਰ ਹਨ। ਉਥੇ ਹੀ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ’ਤੇ ਵੀ ਕਾਂਗਰਸ ਦਾਅ ਖੇਡ ਸਕਦੀ ਹੈ।

ਪੰਜਾਬ ’ਚ ਕਾਂਗਰਸ ਦੀ ਹਾਰ ਦੀ ਜ਼ਿੰਮੇਵਾਰੀ ਅਜੇ ਤੱਕ ਕਿਸੇ ਨੇ ਨਹੀਂ ਲਈ ਹੈ। ਸੰਗਠਨ ਪ੍ਰਧਾਨ ਹੋਣ ਦੇ ਨਾਤੇ ਨਵਜੋਤ ਸਿੰਘ ਸਿੱਧੂ ਨੇ ਵੀ ਇਸ ਤੋਂ ਇਨਕਾਰ ਕਰ ਦਿੱਤਾ। ਸਿੱਧੂ ਦਾ ਤਰਕ ਹੈ ਕਿ ਇਹ ਚੋਣਾਂ ਉਨ੍ਹਾਂ ਦੀ ਨਹੀਂ ਸਗੋਂ ਚਰਨਜੀਤ ਸਿੰਘ ਚੰਨੀ ਦੀ ਅਗਵਾਈ ’ਚ ਲੜੀਆਂ ਗਈਆਂ। ਉਨ੍ਹਾਂ ਨੇ ਸੋਨੀਆ ਗਾਂਧੀ ਨੂੰ ਵੀ ਭੇਜੇ ਅਸਤੀਫ਼ੇ ’ਚ ਸਿਰਫ਼ ਸੋਨੀਆ ਗਾਂਧੀ ਦੀ ਇੱਛਾ ਦਾ ਹਵਾਲਾ ਦਿੱਤਾ ਸੀ।

Facebook Comments

Trending

Copyright © 2020 Ludhiana Live Media - All Rights Reserved.