ਪੰਜਾਬ ਨਿਊਜ਼

ਕੋਰੋਨਾ ਦੀ ਨਵੀਂ ਲਹਿਰ ਨਾਲ ਨਜਿੱਠਣ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : CM ਮਾਨ

Published

on

ਚੰਡੀਗੜ੍ਹ : ਕੋਵਿਡ-19 ਦੀ ਨਵੀਂ ਲਹਿਰ ਦੇ ਵਧ ਰਹੇ ਖ਼ਤਰੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੋਵਿਡ ਮਹਾਮਾਰੀ ਦੇ ਵਧਦੇ ਮਾਮਲਿਆਂ ਨਾਲ ਨਜਿੱਠਣ ਲਈ ਸੂਬਾ ਪੂਰੀ ਤਰ੍ਹਾਂ ਤਿਆਰ ਹੈ। ਕੋਵਿਡ-19 ਦੇ ਕੇਸਾਂ ‘ਚ ਵਾਧੇ ਨੂੰ ਵੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬੁਲਾਈ ਗਈ ਮੁੱਖ ਮੰਤਰੀਆਂ ਦੀ ਵਰਚੁਅਲ ਮੀਟਿੰਗ ‘ਚ ਸ਼ਿਰਕਤ ਕਰਦਿਆਂ ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ਨੇ ਕੋਵਿਡ ਮਹਾਮਾਰੀ ਦੀ ਨਵੀਂ ਲਹਿਰ ਨਾਲ ਨਜਿੱਠਣ ਲਈ ਕਾਰਗਰ ਪ੍ਰਣਾਲੀ ਵਿਕਸਿਤ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਕੋਲ ਪਹਿਲਾਂ ਹੀ ਕੋਵਿਡ ਮਾਮਲਿਆਂ ਦੇ ਵਾਧੇ ਨਾਲ ਨਜਿੱਠਣ ਲਈ ਲੋੜੀਂਦੇ ਸਾਰੇ ਸਾਧਨ ਉਪਲੱਬਧ ਹਨ ਅਤੇ ਪੰਜਾਬ ‘ਚ ਸਥਿਤੀ ਕਾਬੂ ਹੇਠ ਹੈ ਅਤੇ ਲੋਕਾਂ ਦੀਆਂ ਕੀਮਤੀ ਜਾਨਾਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼, ਜੋ ਕਿ ਅਸਲ ਕੋਰੋਨਾ ਯੋਧੇ ਹਨ, ਕੋਵਿਡ ਮਹਾਂਮਾਰੀ ਦੇ ਕਿਸੇ ਵੀ ਵਾਧੇ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਪੱਧਰ ਉਤੇ 87 ਫ਼ੀਸਦੀ ਦੇ ਮੁਕਾਬਲੇ ਸੂਬੇ ਦੀ 97 ਫ਼ੀਸਦੀ ਆਬਾਦੀ ਨੂੰ ਕੋਵਿਡ ਟੀਕਾਕਰਨ ਦੀ ਪਹਿਲੀ ਖੁਰਾਕ ਅਤੇ 76 ਫ਼ੀਸਦੀ ਲੋਕਾਂ ਨੂੰ ਦੂਜੀ ਖੁਰਾਕ ਦਿੱਤੀ ਜਾ ਚੁੱਕੀ ਹੈ ਅਤੇ ਮਹਾਮਾਰੀ ਦਾ ਸਾਹਮਣਾ ਕਰਨ ਲਈ 5.11 ਲੱਖ ਲੋਕਾਂ ਨੂੰ ਬੂਸਟਰ ਡੋਜ਼ ਵੀ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਸੂਬੇ ‘ਚ ਬਹੁਤ ਘੱਟ ਕੇਸ (ਸਿਰਫ਼ 176 ਸਰਗਰਮ ਕੇਸ) ਹਨ ਅਤੇ ਰੋਜ਼ਾਨਾ ਔਸਤਨ 25 ਕੇਸ ਆ ਰਹੇ ਹਨ।

ਭਗਵੰਤ ਮਾਨ ਨੇ ਕਿਹਾ ਕਿ ਕੋਈ ਮਰੀਜ਼ ਗੰਭੀਰ ਹਾਲਤ ‘ਚ ਨਹੀਂ ਹੈ ਅਤੇ ਨਾ ਹੀ ਕੋਈ ਮਰੀਜ਼ ਆਈ.ਸੀ.ਯੂ. ‘ਚ ਭਰਤੀ ਹੈ ਅਤੇ ਸੂਬੇ ‘ਚ ਲੈਵਲ ਦੋ ਦੇ ਸਿਰਫ਼ 6 ਕੇਸ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਾਧਨਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਦੁਹਰਾਇਆ ਕਿ ਸੂਬਾ ਸਰਕਾਰ ਕੋਵਿਡ-19 ਦੀ ਸੰਭਾਵਿਤ ਚੌਥੀ ਜਾਂ ਅਗਲੀ ਲਹਿਰ ਨੂੰ ਰੋਕਣ ਲਈ ਸਾਰੇ ਲੋੜੀਂਦੇ ਪ੍ਰਬੰਧ ਕਰਨ ਲਈ ਪਾਬੰਦੀ ਹੈ।

 

Facebook Comments

Trending

Copyright © 2020 Ludhiana Live Media - All Rights Reserved.