Connect with us

ਪੰਜਾਬ ਨਿਊਜ਼

ਪੰਜਾਬ ‘ਚ ਸਰਕਾਰੀ ਦਫ਼ਤਰਾਂ ਦੇ ਮੁਲਾਜਮਾਂ ਵਲੋਂ 28 ਦਸੰਬਰ ਤਕ ਪੂਰੇ ਸੂਬੇ ਵਿਚ ਕਲਮ ਛੋੜ ਹੜਤਾਲ

Published

on

Punjab government employees on strike till December 28

ਲੁਧਿਆਣਾ :   ਮੈਡੀਕਲ ਸਟਾਫ਼ ਦੀ ਹੜਤਾਲ ਤੋਂ ਬਾਅਦ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਨੇ ਵੀ ਹੜਤਾਲ ’ਤੇ ਜਾਣ ਦਾ ਐਲਾਨ ਕਰ ਦਿੱਤਾ ਹੈ। ਯੂਨੀਅਨ ਨੇ 28 ਦਸੰਬਰ ਤਕ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਵਿਚ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ। ਕਰਮਚਾਰੀ ਅੱਜ ਬੁੱਧਵਾਰ ਤੋਂ ਹੜਤਾਲ ‘ਤੇ ਹਨ। ਜਿਸ ਕਾਰਨ ਸਰਕਾਰੀ ਦਫ਼ਤਰਾਂ ਦੇ ਕਰਮਚਾਰੀ ਕੰਮ ਨਹੀਂ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਦੇ ਕੁਝ ਦਿਨ ਬਾਕੀ ਹਨ ਤੇ ਜੇਕਰ ਸਰਕਾਰ ਨੇ ਇਨ੍ਹਾਂ ਦਿਨਾਂ ਵਿਚ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਤਾਂ ਇਹ ਮੰਗਾਂ ਲੰਮੇ ਸਮੇਂ ਤਕ ਠੰਢੇ ਬਸਤੇ ਵਿਚ ਚਲੇ ਜਾਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮੁਲਾਜ਼ਮਾਂ ਨਾਲ ਕਈ ਵਾਅਦੇ ਕੀਤੇ ਪਰ ਅਜ ਤਕ ਵਾਅਦੇ ਪੂਰੇ ਕਰਨ ਲਈ ਇਕ ਵੀ ਹੁਕਮ ਜਾਰੀ ਨਹੀਂ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਯੂਨੀਅਨ ਨੇ ਸਰਕਾਰ ਦੀ ਵਾਅਦਾਖ਼ਿਲਾਫ਼ੀ ਖ਼ਿਲਾਫ਼ 28 ਦਸੰਬਰ ਤਕ ਪੂਰੇ ਸੂਬੇ ਵਿਚ ਕਲਮ ਛੋੜ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਾਜ਼ਮ ਆਪਣੀਆਂ ਸੀਟਾਂ ’ਤੇ ਹਾਜ਼ਰ ਰਹਿਣਗੇ ਪਰ ਕੋਈ ਕੰਮ ਨਹੀਂ ਕਰਨਗੇ।

Facebook Comments

Trending