ਪੰਜਾਬੀ

ਪੰਜਾਬ ਸਰਕਾਰ ਵੱਲੋਂ ਸ਼੍ਰੀ ਰਜਨੀ ਬੈਕਟਰ ਨੂੰ ਪਦਮਸ਼੍ਰੀ ਮਿਲਣ ਤੇ ਕੀਤਾ ਸਨਮਾਨਿਤ

Published

on

ਲੁਧਿਆਣਾ :  ਪੰਜਾਬ ਉਦਯੋਗ ਲਈ ਇੱਕ ਵਾਰ ਫਿਰ ਤੋਂ ਖੁਸ਼ੀਆਂ ਮਨਾਉਣ ਦਾ ਦਿਨ ਹੈ ਕਿਉਂਕਿ ਲੁਧਿਆਣਾ ਦੀ ਉੱਘੀ ਕਾਰੋਬਾਰੀ ਪਦਮਸ਼੍ਰੀ ਸ਼੍ਰੀਮਤੀ ਰਜਨੀ ਬੈਕਟਰ ਨੂੰ ਪੰਜਾਬ ਸਰਕਾਰ ਵੱਲੋਂ “ਸਰਟੀਫਿਕੇਟ ਆਫ਼ ਆਨਰ” ਨਾਲ ਸਨਮਾਨਿਤ ਕੀਤਾ ਗਿਆ ਹੈ।

ਉਦਯੋਗ ਅਤੇ ਵਣਜ ਮੰਤਰੀ ਪੰਜਾਬ ਸਰਕਾਰ ਗੁਰਕੀਰਤ ਸਿੰਘ ਨੇ ਪੰਜਾਬ ਇਨਫੋਟੈਕ ਦੇ ਚੇਅਰਮੈਨ ਹਰਪ੍ਰੀਤ ਸੰਧੂ ਨਾਲ ਅੱਜ ਲੁਧਿਆਣਾ ਵਿਖੇ ਸਥਿਤ ਉਹਨਾਂ ਦੀ ਰਿਹਾਇਸ਼ ‘ਤੇ ਰਜਨੀ ਬੈਕਟਰ ਨੂੰ ਸਰਟੀਫਿਕੇਟ ਸੌਂਪਿਆ। ਗੁਰਕੀਰਤ ਸਿੰਘ ਨੇ ਰਜਨੀ ਬੈਕਟਰ ਨੂੰ ਫੁਲਕਾਰੀ ਵੀ ਭੇਟ ਕੀਤੀ ਜੋ ਕਿ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਦਾ ਪ੍ਰਤੀਕ ਹੈ।

ਰਜਨੀ ਬੈਕਟਰ ਨੂੰ ਸਨਮਾਨਿਤ ਕਰਦਿਆਂ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਨਾ ਸਿਰਫ਼ ਪੰਜਾਬ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ ਬਲਕਿ ਸੂਬੇ ਵਿੱਚ ਉਦਯੋਗ ਨੂੰ ਅਗਲੇਰੇ ਪੱਧਰ ‘ਤੇ ਲਿਜਾਣ ਲਈ ਉਨ੍ਹਾਂ ਦੇ ਅਣਥੱਕ ਯਤਨਾਂ ਦੀ ਹਮੇਸ਼ਾ ਸ਼ਲਾਘਾ ਕੀਤੀ ਜਾਵੇਗੀ।

ਗੁਰਕੀਰਤ ਸਿੰਘ ਦਾ ਧੰਨਵਾਦ ਕਰਦੇ ਹੋਏ, ਰਜਨੀ ਬੈਕਟਰ ਨੇ ਕਿਹਾ ਕਿ ਉਸਨੇ ਹਮੇਸ਼ਾ ਇੱਕ ਸਕਾਰਾਤਮਕ ਸੋਚ ਨਾਲ ਕੰਮ ਕੀਤਾ ਹੈ ਜਿਸ ਨਾਲ ਉਸਨੂੰ ਸਾਰੇ ਯਤਨਾਂ ਵਿੱਚ ਸਫਲਤਾ ਪ੍ਰਾਪਤ ਕਰਨ ਵਿੱਚ ਮਦਦ ਮਿਲੀ ਹੈ।

Facebook Comments

Trending

Copyright © 2020 Ludhiana Live Media - All Rights Reserved.