ਖੇਡਾਂ

ਪੰਜਾਬ ਸਰਕਾਰ ਸੂਬੇ ਦੀ ਜਵਾਨੀ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰਨ ਲਈ ਵਚਨਬੱਧ – ਵਿਧਾਇਕ ਸਿੱਧੂ, ਮੁੰਡੀਆਂ

Published

on

ਲੁਧਿਆਣਾ :  ਖੇਡਾਂ ਵਤਨ ਪੰਜਾਬ ਦੀਆਂ 2022, ਅਧੀਨ ਚੌਥੇ ਦਿਨ ਦੇ ਰਾਜ ਪੱਧਰੀ ਮੁਕਾਬਲਿਆਂ ਮੌਕੇ ਵਿਧਾਇਕਾਂ ਸ. ਕੁਲਵੰਤ ਸਿੰਘ ਸਿੱਧੂ ਅਤੇ ਹਰਦੀਪ ਸਿੰਘ ਮੁੰਡੀਆਂ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਅੰਡਰ-17 ਵਰਗ ਦੇ ਲੜਕੇ/ਲੜਕੀਆਂ ਨੇ ਹੈਂਡਬਾਲ, ਸਾਫਟਬਾਲ ਅਤੇ ਜੂਡੋ ਮੁਕਾਬਲਿਆਂ ਵਿੱਚ ਆਪਣੇ ਜੌਹਰ ਵਿਖਾਏ।

ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਅਤੇ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਸ. ਹਰਦੀਪ ਸਿੰਘ ਮੁੰਡੀਆਂ ਨੇ ਸਾਂਝੇ ਤੌਰ ‘ਤੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਰੁਚਿਤ ਕਰਨ ਹਿੱਤ ਖੇਡ ਮੇਲੇ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੀ ਜਵਾਨੀ ਦੀ ਤਰੱਕੀ ਅਤੇ ਭਲਾਈ ਲਈ ਵਚਨਬੱਧ ਹੈ।

ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਅੱਜ ਦੇ ਮੁਕਾਬਲਿਆਂ ਦਾ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਹੈਂਡਬਾਲ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿੱਚ ਲੁਧਿਆਣਾ ਦੀ ਟੀਮ ਨੇ ਮਾਨਸਾ ਦੀ ਟੀਮ ਨੂੰ 22-21 ਦੇ ਫਰਕ ਨਾਲ, ਅੰਮ੍ਰਿਤਸਰ ਸਾਹਿਬ ਨੇ ਸੰਗਰੂਰ ਨੂੰ 20-13 ਦੇ ਫਰਕ ਨਾਲ, ਫਰੀਦਕੋਟ ਨੇ ਬਠਿੰਡਾ ਨੂੰ 19-17 ਦੇ ਫਰਕ ਨਾਲ, ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਹੁਸਿਆਰਪੁਰ ਦੀ ਟੀਮ ਨੂੰ 25-15 ਦੇ ਫਰਕ ਨਾਲ, ਰੋਪੜ ਨੇ ਬਰਨਾਲਾ ਨੂੰ 30-28 ਦੇ ਫਰਕ ਨਾਲ ਹਰਾਇਆ।

ਫਤਿਹਗੜ੍ਹ ਸਾਹਿਬ ਨੇ ਨੇ ਫਿਰੋਜਪੁਰ ਨੂੰ 24-23 ਦੇ ਫਰਕ ਨਾਲ, ਅੰਮ੍ਰਿਤਸਰ ਸਾਹਿਬ ਨੇ ਪਠਾਨਕੋਟ ਨੂੰ 18-10 ਦੇ ਫਰਕ ਨਾਲ, ਜਲੰਧਰ ਨੇ ਕਪੂਰਥਲਾ ਨੂੰ 17-6 ਦੇ ਫਰਕ ਨਾਲ, ਪਟਿਆਲਾ ਨੇ ਲੁਧਿਆਣਾ ਨੂੰ 28-25 ਦੇ ਫਰਕ ਨਾਲ ਅਤੇ ਫਾਜਿਲਕਾ ਨੇ ਨਵਾਂ ਸਹਿਰ ਨੂੰ 9-3 ਦੇ ਫਰਕ ਨਾਲ ਹਰਾਇਆ। ਕੁਆਰਟਰ ਫਾਈਨਲ (ਲੜਕਿਆਂ) ਦੇ ਮੁਕਾਬਲਿਆਂ ਵਿੱਚ ਜਲੰਧਰ ਨੇ ਰੋਪੜ ਨੂੰ 22-13 ਦੇ ਫਰਕ ਨਾਲ, ਫਤਿਹਗੜ੍ਹ ਸਾਹਿਬ ਨੇ ਫਰੀਦਕੋਟ ਨੂੰ 21-12 ਦੇ ਫਰਕ ਨਾਲ ਹਰਾਇਆ।

ਅੰਮ੍ਰਿਤਸਰ ਸਾਹਿਬ ਨੇ ਸ੍ਰੀ ਮੁਕਤਸਰ ਸਾਹਿਬ ਨੂੰ 25-18 ਦੇ ਫਰਕ ਨਾਲ ਅਤੇ ਪਟਿਆਲਾ ਨੇ ਫਾਜਿਲਕਾ ਨੂੰ 23-13 ਦੇ ਫਰਕ ਨਾਲ ਹਰਾਇਆ। ਸੈਮੀ ਫਾਈਨਲ ਮੁਕਾਬਲਿਆਂ ਵਿੱਚ ਜਲੰਧਰ ਨੇ ਫਤਿਹਗੜ੍ਹ ਸਾਹਿਬ ਨੂੰ 29-25 ਦੇ ਫਰਕ ਨਾਲ ਅਤੇ ਪਟਿਆਲਾ ਨੇ ਅੰਮ੍ਰਿਤਸਰ ਨੂੰ 23-18 ਦੇ ਫਰਕ ਨਾਲ ਹਰਾਇਆ। ਸਾਫਟਬਾਲ ਅੰਡਰ-17 ਲੜਕੀਆਂ ਦੇ ਸੈਮੀ ਫਾਈਨਲ ਮੈਚਾਂ ਵਿੱਚ ਫਿਰੋਜਪੁਰ ਦੀ ਟੀਮ ਨੇ ਅੰਮ੍ਰਿਤਸਰ ਦੀ ਟੀਮ ਨੂੰ 12-3 ਦੇ ਫਰਕ ਨਾਲ ਅਤੇ ਲੁਧਿਆਣਾ ਦੀ ਟੀਮ ਨੇ ਫਾਜਿਲਕਾ ਦੀ ਟੀਮ ਨੂੰ 17-4 ਦੇ ਫਰਕ ਨਾਲ ਹਰਾਇਆ।

ਇਸ ਤੋਂ ਇਲਾਵਾ ਜੂਡੋ ਅੰਡਰ-17, 50 ਕਿਲੋਗ੍ਰਾਮ ਭਾਰ ਵਰਗ ਵਿੱਚ ਅਭੈ (ਲੁਧਿਆਣਾ) ਨੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ 55 ‘ਚ ਉਮਰਤਨ (ਹੁਸ਼ਿਆਰਪੁਰ), 60 ‘ਚ ਅਰਸ਼ਦੀਪ (ਐਸ.ਏ.ਐਸ. ਨਗਰ) ਅਤੇ 66 ਕਿਲੋਗ੍ਰਾਮ ‘ਚ ਧਰਮੇਸ਼ ਜ਼ਿਲ੍ਹਾ ਬਠਿੰਡਾ ਨੇ ਪਹਿਲਾ ਸਥਾਨ ਹਾਸਲ ਕੀਤਾ। ਵਿਧਾਇਕਾਂ ਸਿੱਧੂ ਅਤੇ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਜੀ ਦਾ ਸੁਪਨਾ ਹੈ ਕਿ ਪੰਜਾਬ ਇੱਕ ਨਸ਼ਾ ਮੁਕਤ ਸੂਬਾ ਬਣੇ ਜਿਸ ਤਹਿਤ ਪੰਜਾਬ ਸਰਕਾਰ ਨੌਜਵਾਨਾਂ ਦੇ ਸਹਿਯੋਗ ਲਈ ਤੱਤਪਰ ਹੈ ਅਤੇ ਉਨ੍ਹਾਂ ਦੇ ਚੰਗੇਰੇ ਅਤੇ ਉੱਜਵਲ ਭਵਿੱਖ ਲਈ ਦ੍ਰਿੜ ਸੰਕਲਪ ਹੈ।

Facebook Comments

Trending

Copyright © 2020 Ludhiana Live Media - All Rights Reserved.