ਪੰਜਾਬੀ

ਸੂਬੇ ਦੇ ਕਿਸਾਨਾਂ ਨੂੰ ਭਰੋਸੇਮੰਦ ਬਿਜਲੀ ਸਪਲਾਈ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ – ਹਰਭਜਨ ਸਿੰਘ ਈ.ਟੀ.ਓ.

Published

on

ਲੁਧਿਆਣਾ : ਪੰਜਾਬ ਦੇ ਕਿਸਾਨਾਂ ਨੂੰ ਭਰੋਸੇਮੰਦ ਬਿਜਲੀ ਸਪਲਾਈ ਪ੍ਰਦਾਨ ਕਰਨ ਅਤੇ ਸਮਾਜ ਦੇ ਸਾਰੇ ਵਰਗਾਂ ਨੂੰ ਹਰੇਕ ਬਿੱਲ ‘ਤੇ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਚਨਬੱਧ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਸਰਕਾਰ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਪਹਿਲੀ ਸਰਕਾਰ-ਕਿਸਾਨ ਮਿਲਣੀ ਮੌਕੇ ਆਪਣੇ ਸੰਬੋਧਨ ਵਿੱਚ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਭਰੋਸੇਮੰਦ ਬਿਜਲੀ ਸਪਲਾਈ ਪ੍ਰਦਾਨ ਕਰਨ ਦੇ ਉਦੇਸ਼ ਨੂੰ ਪ੍ਰਾਪਤ ਕਰਨ ਲਈ ਪੰਜਾਬ ਸਰਕਾਰ ਨੇ ਪਿਛਲੇ ਇੱਕ ਸਾਲ ਦੌਰਾਨ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਹਨ ਜਿਨ੍ਹਾਂ ਵਿੱਚ ਖੇਤੀਬਾੜੀ ਖਪਤਕਾਰਾਂ ਦੇ ਲੋਡ ਨੂੰ ਨਿਯਮਤ ਕਰਨ ਲਈ, ਵੀਡੀਐਸ ਸਕੀਮ 10-06-2022 ਤੋਂ ਸ਼ੁਰੂ ਕੀਤੀ ਗਈ ਸੀ ਜਿਸ ਵਿੱਚ 4750/-ਰੁਪਏ ਦੀ ਬਜਾਏ 2500/-ਰੁਪਏ ਸਰਵਿਸ ਕੁਨੈਕਸ਼ਨ ਚਾਰਜ ਦਾ ਭੁਗਤਾਨ ਕਰਕੇ ਏਪੀ ਲੋਡ ਨੂੰ ਨਿਯਮਤ ਕਰਨ ਦੀ ਸਹੂਲਤ ਦਿੱਤੀ ਗਈ ਸੀ।

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਵਿੱਚ 816, 66-ਕੇ.ਵੀ. ਗਰਿੱਡ ਸਬਸਟੇਸ਼ਨ ਹਨ, ਜਿਨ੍ਹਾਂ ਵਿੱਚੋਂ 691 ਗਰਿੱਡ ਸਬਸਟੇਸ਼ਨ ਖੇਤੀਬਾੜੀ ਸੈਕਟਰ ਨੂੰ ਬਿਜਲੀ ਪ੍ਰਦਾਨ ਕਰ ਰਹੇ ਹਨ। ਆਰ.ਡੀ.ਐਸ.ਐਸ. ਸਕੀਮ ਤਹਿਤ 122 ਨਵੇਂ 66 ਕੇ.ਵੀ. ਗਰਿੱਡ ਸਬ-ਸਟੇਸ਼ਨ ਤਜਵੀਜ਼ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 40 ਨੰਬਰ ਗਰਿੱਡ ਸਬ-ਸਟੇਸ਼ਨਾਂ ਨੂੰ ਪਹਿਲਾਂ ਹੀ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ ਅਤੇ ਬਾਕੀ ਬਚੇ ਗਰਿੱਡ ਸਬ-ਸਟੇਸ਼ਨ ਇਸ ਸਾਲ ਆਧੁਨਿਕੀਕਰਨ ਦੇ ਕੰਮਾਂ ਤਹਿਤ ਮਨਜ਼ੂਰ ਕੀਤੇ ਜਾਣਗੇ।

 

Facebook Comments

Trending

Copyright © 2020 Ludhiana Live Media - All Rights Reserved.