Connect with us

ਪੰਜਾਬ ਨਿਊਜ਼

 ਹਲਵਾਰਾ ਹਵਾਈ ਅੱਡਾ ਜਲਦ ਸ਼ੁਰੂ ਕਰਨ ਲਈ ਗੰਭੀਰਤਾ ਨਾਲ ਕਰ ਰਹੀ ਹੈ ਕੰਮ ਪੰਜਾਬ ਸਰਕਾਰ

Published

on

Punjab government is working seriously to start Halwara airport soon

ਲੁਧਿਆਣਾ :ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਮਾਰਚ ਮਹੀਨੇ ਵਿੱਚ ਸੂਬਾ ਸਰਕਾਰ ਬਣਨ ਤੋਂ ਬਾਅਦ ਹਲਵਾਰਾ ਏਅਰਪੋਰਟ ਨੂੰ ਜਲਦ ਸ਼ੁਰੂ ਕਰਵਾਉਣ ਲਈ ਹਰ ਪਾਸੇ ਸੁਹਿਰਦ ਅਤੇ ਗੰਭੀਰਤਾ ਨਾਲ ਯਤਨ ਕੀਤੇ ਜਾ ਰਹੇ ਹਨ। ਇਸ ਮੁੱਦੇ ਬਾਰੇ ਸਰਕਾਰ ਪੱਧਰ ‘ਤੇ ਕੁਝ ਮੀਟਿੰਗਾਂ ਵੀ ਹੋ ਚੁੱਕੀਆਂ ਹਨ। ਸੰਸਦ ਮੈਂਬਰ (ਰਾਜ ਸਭਾ) ਸ੍ਰੀ ਸੰਜੀਵ ਅਰੋੜਾ ਵੀ ਇਸ ਮਾਮਲੇ ਦੀ ਲਗਾਤਾਰ ਪੈਰਵੀ ਕਰ ਰਹੇ ਹਨ।

ਸੰਸਦ ਮੈਂਬਰ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਹੁਣ ਤੱਕ ਇਸ ਪ੍ਰੋਜੈਕਟ ‘ਤੇ 52 ਕਰੋੜ ਰੁਪਏ ਖਰਚ ਕੀਤੇ ਹਨ। ਇਹ ਰਕਮ ਜ਼ਮੀਨ ਐਕੁਆਇਰ ਕਰਨ ਅਤੇ ਸੜ੍ਹਕਾਂ ਬਣਾਉਣ ‘ਤੇ ਖਰਚ ਕੀਤੀ ਗਈ ਹੈ। ਹੁਣ, ਲਗਭਗ 12-15 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਸ਼ੁਰੂਆਤੀ ਟਰਮੀਨਲ ਸਥਾਪਤ ਕੀਤਾ ਜਾਣਾ ਹੈ। ਰਾਜ ਸਰਕਾਰ ਨੇ ਇਸ ਗੱਲ ਨੂੰ ਅੰਤਿਮ ਰੂਪ ਦੇਣ ਲਈ ਮੀਟਿੰਗ ਕੀਤੀ ਹੈ ਕਿ ਕਿਹੜਾ ਵਿਭਾਗ ਇਸ ‘ਤੇ ਖਰਚੇ ਦੀ ਨਿਗਰਾਨੀ ਕਰੇਗਾ।

ਸ੍ਰੀ ਅਰੋੜਾ ਨੇ ਕਿਹਾ ਕਿ ਇੱਕ ਵਾਰ ਹਲਵਾਰਾ ਹਵਾਈ ਅੱਡਾ ਚਾਲੂ ਹੋ ਗਿਆ ਤਾਂ ਸਾਹਨੇਵਾਲ ਹਵਾਈ ਅੱਡਾ ਬੰਦ ਹੋ ਜਾਵੇਗਾ ਅਤੇ ਏ.ਏ.ਆਈ. ਇਸ ਹਵਾਈ ਅੱਡੇ ਦਾ ਵਪਾਰੀਕਰਨ ਕਰੇਗੀ। ਸਾਹਨੇਵਾਲ ਹਵਾਈ ਅੱਡੇ ਦਾ ਮੁਦਰੀਕਰਨ ਹੋ ਜਾਣ ਤੋਂ ਬਾਅਦ ਰਾਜ ਸਰਕਾਰ ਨੂੰ ਏ.ਏ.ਆਈ. ਤੋਂ ਨਿਵੇਸ਼ ਕੀਤੇ ਪੈਸੇ ਦਾ 51 ਫੀਸਦ ਵਾਪਸ ਮਿਲ ਜਾਵੇਗਾ। ਉਨ੍ਹਾਂ ਕਿਹਾ ਰਾਜ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਉਹ ਏ.ਏ.ਆਈ. ਤੋਂ ਭੁਗਤਾਨ ਜਾਰੀ ਕਰਨ ਦੀ ਉਡੀਕ ਨਹੀਂ ਕਰੇਗੀ ਅਤੇ ਇਹ ਆਪਣੇ ਸਰੋਤਾਂ ‘ਤੇ ਹਲਵਾਰਾ ਹਵਾਈ ਅੱਡੇ ਦਾ ਸ਼ੁਰੂਆਤੀ ਟਰਮੀਨਲ ਸਥਾਪਤ ਕਰੇਗੀ’।

Facebook Comments

Trending