Connect with us

ਪੰਜਾਬ ਨਿਊਜ਼

ਪੰਜਾਬ ਸਰਕਾਰ ਨੇ 24 ਸ਼ਹਿਰਾਂ ਵਿੱਚ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ

Published

on

Punjab government started CM in 24 cities. Yogashala of

ਸੀ.ਐਮ.ਦੀ ਯੋਗਸ਼ਾਲਾ ਪੰਜਾਬ ਸਰਕਾਰ ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇੱਕ ਪਹਿਲ ਹੈ। ਇਸ ਯੋਜਨਾ ਦੇ ਤਹਿਤ ਪੰਜਾਬ ਵਿੱਚ ਪ੍ਰਮਾਣਿਤ ਯੋਗ ਟੀਚਰਾਂ ਦੀ ਇੱਕ ਟੀਮ ਸਥਾਪਤ ਕੀਤੀ ਗਈ ਹੈ ਤਾਂ ਜੋ ਯੋਗ ਨੂੰ ਘਰ ਘਰ ਤੱਕ ਪਹੁੰਚਾਇਆ ਜਾ ਸਕੇ ਅਤੇ ਜਨਤਾ ਨੂੰ ਯੋਗ ਟੀਚਰਾਂ ਦੀ ਸੁਵਿਧਾ ਦੇ ਕੇ ਇਸ ਨੂੰ ਇੱਕ ਜਨ ਅੰਦੋਲਨ ਵਿੱਚ ਬਦਲਿਆ ਜਾ ਸਕੇ।

ਇਸ ਦਾ ਉਦੇਸ਼ ਨਾਗਰਿਕਾਂ ਦੀ ਸ਼ਰੀਰਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਧਿਆਨ ਅਤੇ ਯੋਗ ਦੇ ਮਹੱਤਵ ਨੂੰ ਉਜਾਗਰ ਕਰਨਾ ਹੈ। ਇਕ ਪ੍ਰਾਚੀਨ ਅਭਿਆਸ ਦੇ ਰੂਪ ਵਿੱਚ, ਯੋਗ ਕਿਸੇ ਦੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਦਾ ਇੱਕ ਪ੍ਰਭਾਵੀ ਸਾਧਨ ਸਾਬਤ ਹੋਇਆ ਹੈ। ਰੋਜ਼ਾਨਾ ਅਭਿਆਸ ਦੁਆਰਾ, ਵਿਅਕਤੀ ਇਕਾਗਰਤਾ ਦਾ ਵਿਕਾਸ ਕਰ ਸਕਦਾ ਹੈ ਅਤੇ ਆਪਣੇ ਵਾਤਾਵਰਣ ਨਾਲ ਵੱਧ ਤੋਂ ਵੱਧ ਇਕਸੁਰਤਾ ਸਥਾਪਿਤ ਕਰ ਸਕਦਾ ਹੈ।

ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਇਹ ਯੋਜਨਾ ਇਸ ਸਾਲ ਦੇ ਅਪ੍ਰੈਲ ਮਹੀਨੇ ਵਿੱਚ ਸ਼ੁਰੂ ਕੀਤੀ ਗਈ ਸੀ। ਪਹਿਲੇ ਪੜਾਅ ਨੂੰ 5 ਅਪ੍ਰੈਲ, 2023 ਨੂੰ 4 ਸ਼ਹਿਰਾਂ ਅੰਮ੍ਰਿਤਸਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਵਿੱਚ ਲਾਂਚ ਕੀਤਾ ਗਿਆ ਸੀ। ਉੱਥੇ ਹੀ ਦੂਸਰਾ ਪੜਾਅ 20 ਜੂਨ, 2023 ਨੂੰ 5 ਸ਼ਹਿਰਾਂ ਜਲੰਧਰ, ਹੁਸ਼ਿਆਰਪੁਰ, ਐਸ.ਏ.ਐਸ.ਨਗਰ (ਮੁਹਾਲੀ), ਸੰਗਰੂਰ ਅਤੇ ਬਠਿੰਡਾ ਵਿਖੇ ਸ਼ੁਰੂ ਕੀਤਾ ਗਿਆ।

ਹੁਣ ਅਪਣੇ ਤੀਸਰੇ ਪੜਾਅ ਵਿੱਚ ਇਹ ਯੋਜਨਾ ਪੰਜਾਬ ਦੇ 15 ਸ਼ਹਿਰਾਂ ਬਰਨਾਲਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਫਾਜ਼ਿਲਕਾ, ਗੁਰਦਾਸਪੁਰ, ਕਪੂਰਥਲਾ, ਮਾਨਸਾ, ਮੋਗਾ, ਸ਼੍ਰੀ ਮੁਕਤਸਰ ਸਾਹਿਬ, ਪਠਾਨਕੋਟ, ਰੂਪਨਗਰ, ਨਵਾਂਸ਼ਹਿਰ, ਤਰਨ ਤਾਰਨ ਅਤੇ ਮਲੇਰਕੋਟਲਾ ਵਿੱਚ 5 ਅਕਤੂਬਰ, 2023 ਤੋਂ ਲਾਗੂ ਕੀਤੀ ਜਾਵੇਗੀ। ਇਹ ਸਾਰੇ ਪੜਾਅ ਸੰਯੁਕਤ ਰੂਪ ਵਿੱਚ ਪੰਜਾਬ ਰਾਜ ਦੇ ਸਾਰੇ ਪ੍ਰਮੁੱਖ ਸ਼ਹਿਰਾਂ/ ਮੁੱਖ ਜ਼ਿਲ੍ਹਾ ਦਫ਼ਤਰਾਂ ਨੂੰ ਕਵਰ ਕਰਨਗੇ।

ਪਹਿਲੇ ਅਤੇ ਦੂਜੇ ਪੜਾਅ ਵਿੱਚ ਹਰ ਦਿਨ 300 ਤੋਂ ਜ਼ਿਆਦਾ ਕਲਾਸਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ ਅਤੇ 10,000 ਤੋਂ ਜ਼ਿਆਦਾ ਨਾਗਰਿਕ ਯੋਗ ਦਾ ਅਭਿਆਸ ਕਰ ਪਾ ਰਹੇ ਹਨ। ਸੀ.ਐਮ.ਦੀ ਯੋਗਸ਼ਾਲਾ ਦੇ ਰਾਹੀਂ ਲੋਕਾਂ ਨੂੰ ਉਨ੍ਹਾਂ ਦੁਆਰਾ ਚੁਣੇ ਗਏ ਥਾਵਾਂ ਤੇ ਜਿਵੇਂ ਕਿ ਪਾਰਕ/ ਜਨਤਕ ਥਾਂ ਤੇ ਮੁਫ਼ਤ ਯੋਗ ਸਿੱਖਿਆ ਦਿੱਤੀ ਜਾਵੇਗੀ। ਜੇ ਕਿਸੇ ਵੀ ਵਿਅਕਤੀ ਦੇ ਕੋਲ ਯੋਗ ਕਲਾਸ ਕਰਨ ਦੀ ਥਾਂ ਉਪਲਬਧ ਹੈ ਅਤੇ ਘੱਟ ਤੋਂ ਘੱਟ 25 ਲੋਕਾਂ ਦਾ ਸਮੂਹ ਹੈ ਤਾਂ ਪੰਜਾਬ ਸਰਕਾਰ ਯੋਗ ਟ੍ਰੇਂਡ ਇੰਸਟ੍ਰਕਟਰ ਘਰ ਭੇਜੇਗੀ।

Facebook Comments

Trending