Connect with us

ਪੰਜਾਬ ਨਿਊਜ਼

ਪੰਜਾਬ ਸਰਕਾਰ ਦਾ ਲੋਕਾਂ ਨੂੰ ਤੋਹਫ਼ਾ, ਹੁਣ ਘਰ ਬੈਠੇ ਹੀ ਲੈ ਸਕੋਗੇ ਸੇਵਾ ਕੇਂਦਰਾਂ ਦੀਆਂ ਸਹੂਲਤਾਂ

Published

on

Punjab government's gift to the people, now you can get the facilities of service centers at home

ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਹੁਣ ਲੋਕ ਆਪਣੇ ਘਰ ਬੈਠੇ ਹੀ ਹਾਸਲ ਕਰ ਸਕਣਗੇ ਕਿਉਂਕਿ ਸੂਬਾ ਸਰਕਾਰ ਵੱਲੋਂ ਡੋਰ-ਸਟੈੱਪ ਸਰਵਿਸ ਡਲਿਵਰੀ ਸਕੀਮ ਸ਼ੁਰੂ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਕੈਬਿਨੇਟ ਮੰਤਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੇਵਾਵਾਂ ਦੀ ਡੋਰ ਸਟੈੱਪ ਡਲਿਵਰੀ ਸ਼ੁਰੂ ਕਰਨ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਂਦੀ ਜਾਵੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਵੇਲੇ ਸੇਵਾ ਕੇਂਦਰਾਂ ਰਾਹੀਂ ਨਾਗਰਿਕਾਂ ਨੂੰ 400 ਤੋਂ ਵੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਸਾਰੀਆਂ ਸੇਵਾਵਾਂ ਦੀ ਡੋਰ-ਸਟੈੱਪ ਡਿਲੀਵਰੀ ਸ਼ੁਰੂ ਕੀਤੀ ਜਾਵੇਗੀ। ਸਰਕਾਰ ਦੀ ਇਸ ਪਹਿਲਕਦਮੀ ਨਾਲ ਸੂਬੇ ਦੇ ਲੋਕ ਘਰ ਬੈਠੇ ਸਰਕਾਰੀ ਸੇਵਾਵਾਂ ਹਾਸਲ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਬਾਅਦ ਬਿਨੈਕਾਰ ਸਿਰਫ਼ ਇਕ ਟੋਲ-ਫ੍ਰੀ ਨੰਬਰ ‘ਤੇ ਕਾਲ ਕਰਕੇ ਹੋਮ ਵਿਜ਼ਿਟ ਬੁੱਕ ਕਰਵਾ ਕੇ ਸੂਚੀ ਵਿਚ ਸ਼ਾਮਲ ਸੇਵਾਵਾਂ ਦੀ ਡੋਰ-ਸਟੈੱਪ ਡਲਿਵਰੀ ਦਾ ਲਾਭ ਲੈ ਸਕੇਗਾ।

ਇੱਕ ਮੁਲਾਜ਼ਮ ਬਿਨੈਕਾਰ ਦੇ ਘਰ ਜਾ ਕੇ ਸਾਰੇ ਲੋੜੀਂਦੇ ਦਸਤਾਵੇਜ਼ ਇਕੱਤਰ ਕਰਕੇ ਇਹਨਾਂ ਨੂੰ ਅਪਲੋਡ ਕਰੇਗਾ ਅਤੇ ਫਿਰ ਇਸ ਨੂੰ ਸਬੰਧਤ ਵਿਭਾਗ ਵਿੱਚ ਜਮ੍ਹਾਂ ਕਰਵਾਏਗਾ। ਅਮਨ ਅਰੋੜਾ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਸੇਵਾਵਾਂ ਹਾਸਲ ਕਰਨ ਲਈ ਸਰਕਾਰੀ ਦਫ਼ਤਰਾਂ ਵਿਚ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਇਸ ਨਾਲ ਵਿਚੋਲਿਆਂ ਦੀ ਭੂਮਿਕਾ ਵੀ ਖਤਮ ਹੋ ਜਾਵੇਗੀ, ਜੋ ਕੰਮ ਛੇਤੀ ਕਰਵਾ ਕੇ ਦੇਣ ਦੇ ਬਹਾਨੇ ਲੋਕਾਂ ਦੀ ਲੁੱਟ ਕਰਦੇ ਸਨ।

Facebook Comments

Trending