ਲੁਧਿਆਣਾ: ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਬੁੱਢਾ ਡਰੇਨ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਲੁਧਿਆਣਾ ਪਹੁੰਚ ਰਹੇ ਹਨ। ਇਸ ਤੋਂ ਪਹਿਲਾਂ ਉਹ 25 ਜਨਵਰੀ ਨੂੰ ਬੁੱਢੇ ਨਾਲੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦਾ ਜਾਇਜ਼ਾ ਲੈਣ ਆਏ ਸਨ।
ਦਰਅਸਲ ਬੁੱਢਾ ਡਰੇਨ ਦਾ ਕੈਮੀਕਲ ਨਾਲ ਭਰਿਆ ਪਾਣੀ ਸਤਲੁਜ ਰਾਹੀਂ ਮਾਲਵਾ ਅਤੇ ਰਾਜਸਥਾਨ ਤੱਕ ਘਾਤਕ ਬਿਮਾਰੀਆਂ ਦਾ ਕਾਰਨ ਬਣ ਰਿਹਾ ਹੈ। ਗੁਲਾਬ ਚੰਦ ਕਟਾਰੀਆ ਵੀ ਰਾਜਸਥਾਨ ਦਾ ਰਹਿਣ ਵਾਲਾ ਹੈ, ਇਸ ਲਈ ਉਹ ਇਸ ਸਮੱਸਿਆ ਨੂੰ ਬਹੁਤ ਗੰਭੀਰਤਾ ਨਾਲ ਲੈ ਰਿਹਾ ਹੈ।ਇਸ ਤੋਂ ਪਹਿਲਾਂ ਵੀ ਉਹ ਬੁੱਢਾ ਡਰੇਨ ਦੀ ਸਮੱਸਿਆ ਸਬੰਧੀ ਮੀਟਿੰਗ ਕਰਨ ਲਈ ਦੋ-ਤਿੰਨ ਵਾਰ ਸਾਰੇ ਅਧਿਕਾਰੀਆਂ ਨੂੰ ਚੰਡੀਗੜ੍ਹ ਬੁਲਾ ਚੁੱਕੇ ਹਨ। ਹੁਣ ਦੇਖਣਾ ਹੈ ਕਿ ਇਸ ਸਮੱਸਿਆ ਵਿੱਚ ਕਿੰਨਾ ਸੁਧਾਰ ਹੋਇਆ ਹੈ।